ਇਹ ਦਵਾਈ ਖਾਣ ਮਗਰੋਂ ਨਹੀਂ ਲਾਓਗੇ ਸ਼ਰਾਬ ਨੂੰ ਮੂੰਹ..!

By: ਰਵੀ ਇੰਦਰ ਸਿੰਘ | | Last Updated: Sunday, 5 November 2017 12:57 PM
ਇਹ ਦਵਾਈ ਖਾਣ ਮਗਰੋਂ ਨਹੀਂ ਲਾਓਗੇ ਸ਼ਰਾਬ ਨੂੰ ਮੂੰਹ..!

ਪ੍ਰਤੀਕਾਤਮਕ ਤਸਵੀਰ

ਮੈਲਬਰਨ: ਵਿਗਿਆਨੀਆਂ ਨੇ ਇੱਕ ਅਜਿਹੀ ਦਵਾਈ ਦੀ ਪਛਾਣ ਕਰ ਲਈ ਹੈ ਜੋ ਅੱਲ੍ਹੜ ਉਮਰ ਦੇ ਨੌਜਵਾਨਾਂ ਵਿੱਚ ਸ਼ਰਾਬ ਪੀਣ ਦੀ ਇੱਛਾ ਖ਼ਤਮ ਕਰਨ ਵਿੱਚ ਸਹਾਈ ਹੁੰਦੀ ਹੈ।

 

ਆਸਟ੍ਰੇਲੀਆ ਦੀ ਯੂਨੀਵਰਸਿਟੀ ਆਫ ਐਡੀਲੇਡ ਦੇ ਖੋਜਕਾਰਾਂ ਨੇ ਸ਼ਰਾਬ ਸੇਵਨ ਵਰਗੀਆਂ ਅਲਾਮਤਾਂ ਨੂੰ ਰੋਕਣ ਦਾ ਰਾਹ ਖੋਜਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਮੁਤਾਬਕ ਨੌਜਵਾਨਾਂ ਵਿੱਚ ਉਮਰ ਦੇ ਹਿਸਾਬ ਨਾਲ ਸੋਝੀ ਦੀ ਕਮੀ ਹੋਣ ਕਾਰਨ ਉਹ ਅਜਿਹੇ ਕੰਮਾਂ ਵਿੱਚ ਗਲਤਾਨ ਹੋ ਜਾਂਦੇ ਹਨ। ਉਨ੍ਹਾਂ ਵੱਲੋਂ ਵਿਕਸਤ ਕੀਤੀ ਗਈ ਦਵਾਈ ਦਿਮਾਗ ਨੂੰ ਸ਼ਰਾਬ ਦੀ ਤਲਬ ਮਹਿਸੂਸ ਕਰਵਾਉਣ ਵਾਲੇ ਸੰਦੇਸ਼ਾਂ ਨੂੰ ਰੋਕਣ ਦਾ ਕੰਮ ਕਰਦੀ ਹੈ।

 

ਖੋਜਕਾਰਾਂ ਨੇ ਨੈਲਟ੍ਰੈਕਸਾਨ ਨਾਂ ਦੀ ਦਵਾਈ ਦੀ ਵਰਤੋਂ ਕੀਤੀ ਜੋ ਸੰਦੇਸ਼ ਪ੍ਰਾਪਤ ਕਰਨ ਵਾਲੇ ਹਿੱਸੇ ਟੀ.ਐਲ.ਆਰ. 4 ਨੂੰ ਸੁੰਨ ਕਰਨ ਲਈ ਜਾਣੀ ਜਾਂਦੀ ਹੈ। ਵਿਗਿਆਨੀਆਂ ਦੀ ਇਸ ਖੋਜ ਨੂੰ ਇੱਕ ਰਸਾਲੇ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ।

First Published: Sunday, 5 November 2017 12:56 PM

Related Stories

ਡੇਂਗੂ ਨਾਲ ਬੱਚੀ ਦੀ ਮੌਤ, ਹਸਪਤਾਲ ਨੇ ਬਣਾਇਆ 18 ਲੱਖ ਦਾ ਬਿੱਲ
ਡੇਂਗੂ ਨਾਲ ਬੱਚੀ ਦੀ ਮੌਤ, ਹਸਪਤਾਲ ਨੇ ਬਣਾਇਆ 18 ਲੱਖ ਦਾ ਬਿੱਲ

ਨਵੀਂ ਦਿੱਲੀ: ਡੇਂਗੂ ਦੇ ਇਲਾਜ ਲਈ ਦਾਖ਼ਲ ਬੱਚੀ ਦੀ ਮੌਤ ਤੋਂ ਬਾਅਦ ਗੁਰੂਗ੍ਰਾਮ ਦੇ

ਠੰਢ 'ਚ ਇਹ ਚੀਜ਼ਾਂ ਜ਼ਰੂਰ ਖਾਓ
ਠੰਢ 'ਚ ਇਹ ਚੀਜ਼ਾਂ ਜ਼ਰੂਰ ਖਾਓ

ਨਵੀਂ ਦਿੱਲੀ: ਸਰਦੀਆਂ ‘ਚ ਭੁੱਖ ਵੀ ਤੇਜ਼ ਲੱਗਦੀ ਹੈ ਤੇ ਖਾਣਾ ਵੀ ਛੇਤੀ ਪੱਚ ਜਾਂਦਾ

ਹੈਰਤਅੰਗੇਜ਼! 43% ਭਾਰਤੀ ਵੈਕਸੀਨੇਸ਼ਨ ਤੋਂ ਕੋਰੇ, ਸਰਵੇ 'ਚ ਖੁਲਾਸਾ
ਹੈਰਤਅੰਗੇਜ਼! 43% ਭਾਰਤੀ ਵੈਕਸੀਨੇਸ਼ਨ ਤੋਂ ਕੋਰੇ, ਸਰਵੇ 'ਚ ਖੁਲਾਸਾ

ਨਵੀਂ ਦਿੱਲੀ: ਬਾਲਗ਼ਾਂ ਵਿੱਚ ਵੈਕਸੀਨ ਦੀ ਜ਼ਰੂਰਤ ਨੂੰ ਲੈ ਕੇ ਹੋਏ ਸਰਵੇ ਵਿੱਚ ਨਵਾਂ