ਮੁਕਾਬਲੇ ਵਿੱਚ ਤਿੰਨ ਅੱਤਵਾਦੀ ਢੇਰ...

By: abp sanjha | | Last Updated: Tuesday, 9 January 2018 10:21 AM
ਮੁਕਾਬਲੇ ਵਿੱਚ ਤਿੰਨ ਅੱਤਵਾਦੀ ਢੇਰ...

ਸ੍ਰੀਨਗਰ-ਜੰਮੂ-ਕਸ਼ਮੀਰ ਵਿੱਚ ਬਡਗਾਮ ਜ਼ਿਲ੍ਹੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ। ਇਹ ਅੱਤਵਾਦੀ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਮਾਰੇ ਗਏ। ਇਹ ਮੁਕਾਬਲਾ ਜ਼ਿਲ੍ਹੇ ਦੇ ਚਾਡੂਰਾ ਇਲਾਕੇ ‘ਚ ਉਸ ਵੇਲੇ ਹੋਇਆ ਜਦੋਂ ਅੱਤਵਾਦੀਆਂ ਨੇ ਘਾਤ ਲਗਾ ਕੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ।

 
ਸੁਰੱਖਿਆ ਬਲਾਂ ਨੇ ਇਲਾਕੇ ਵਿਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲਣ ਤੋਂ ਬਾਅਦ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਇਸ ਦੌਰਾਨ ਅੱਤਵਾਦੀ ਇਕ ਘਰ ‘ਚ ਲੁਕ ਗਏ ਅਤੇ ਦੋਵੇਂ ਪਾਸਿਓ ਗੋਲੀਬਾਰੀ ਸ਼ੁਰੂ ਹੋ ਗਈ।

 
ਪੁਲਿਸ ਦੇ ਡੀ. ਜੀ. ਪੀ (ਵਧੀਕ) ਮੁਨੀਰ ਅਹਿਮਦ ਖ਼ਾਨ ਨੇ ਦੱਸਿਆ ਕਿ ਫ਼ੌਜ ਦੇ ਰਾਸ਼ਟਰੀ ਰਾਈਫਲਜ਼, ਸੀ. ਆਰ. ਪੀ. ਐਫ਼ ਅਤੇ ਸੂਬਾ ਪੁਲਿਸ ਦੀ ਸਾਂਝੀ ਟੀਮ ਨੇ ਵਿਸ਼ੇਸ਼ ਕਾਰਵਾਈ ਕਰਦਿਆ ਸੂਚਨਾ ਮਿਲਣ ਦੇ ਬਾਅਦ ਅੱਤਵਾਦੀਆਂ ਨੂੰ ਘੇਰ ਲਿਆ ਅਤੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਾਰ ਮੁਕਾਏ।

 
ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀਆਂ ਲਾਸ਼ਾਂ ਮੁਕਾਬਲੇ ਵਾਲੀ ਥਾਂ ‘ਤੇ ਪਈਆਂ ਹਨ। ਗੋਲੀਬਾਰੀ ਦਾ ਇਹ ਸਿਲਸਿਲਾ ਕਈ ਘੰਟੇ ਜਾਰੀ ਰਿਹਾ। ਅੱਤਵਾਦੀਆਂ ਨੇ ਕਈ ਵਾਰ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਸਖ਼ਤ ਸੁਰੱਖਿਆ ਘੇਰੇ ਅਤੇ ਲੋਕਾਂ ਦੇ ਭਾਰੀ ਵਿਰੋਧ ਦੇ ਚਲਦੇ ਸਫ਼ਲ ਨਹੀਂ ਹੋ ਸਕੇ।

 
ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੁਕਾਬਲੇ ਤੋਂ ਪਹਿਲਾਂ ਹੀ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਅਤੇ ਉਸ ਦੇ ਬਾਅਦ ਕਨੀਰਾ ਪਿੰਡ ਨੇੜੇ ਇਕ ਘਰ ‘ਚ ਲੁਕੇ ਇਕ ਹੋਰ ਅੱਤਵਾਦੀ ਨੂੰ ਮਾਰ ਦਿੱਤਾ। ਮੁਕਾਬਲੇ ਦੌਰਾਨ ਭੜਕੇ ਪ੍ਰਦਰਸ਼ਨ ‘ਚ 2 ਵਿਅਕਤੀ ਜ਼ਖ਼ਮੀ ਹੋ ਗਏ।

First Published: Tuesday, 9 January 2018 10:05 AM

Related Stories

ਮੌਰੀਸ਼ਿਸ 'ਚ ਹੋ ਰਿਹਾ ਭਾਰਤ ਦਾ ਕਾਲਾ ਧਨ ਸਫ਼ੇਦ ?
ਮੌਰੀਸ਼ਿਸ 'ਚ ਹੋ ਰਿਹਾ ਭਾਰਤ ਦਾ ਕਾਲਾ ਧਨ ਸਫ਼ੇਦ ?

ਮੁੰਬਈ: ਭਾਰਤ ਵਰਗੀ ਵੱਡੀ ਅਰਥਵਿਵਸਥਾ ਵਿੱਚ ਸਭ ਤੋਂ ਜ਼ਿਆਦਾ ਵਿਦੇਸ਼ੀ ਨਿਵੇਸ਼

'ਪਦਮਾਵਤ' ਨੂੰ ਰੋਕਣ ਲਈ ਫਿਰ ਧਮਕੀਆਂ ਦਾ ਹੜ੍ਹ
'ਪਦਮਾਵਤ' ਨੂੰ ਰੋਕਣ ਲਈ ਫਿਰ ਧਮਕੀਆਂ ਦਾ ਹੜ੍ਹ

ਨਵੀਂ ਦਿੱਲੀ: ਜਿਵੇਂ-ਜਿਵੇਂ ਫਿਲਮ ‘ਪਦਮਾਵਤ’ ਦੀ ਰਿਲੀਜ਼ ਤਾਰੀਖ਼ ਨੇੜੇ ਆ ਰਹੀ

ਬਾਰਡਰ 'ਤੇ ਵਧਿਆ ਤਣਾਅ, BSF ਨੇ ਚਾਰ ਪਾਕਿਸਤਾਨੀ ਮਾਰੇ
ਬਾਰਡਰ 'ਤੇ ਵਧਿਆ ਤਣਾਅ, BSF ਨੇ ਚਾਰ ਪਾਕਿਸਤਾਨੀ ਮਾਰੇ

ਜੰਮੂ: ਬਾਰਡਰ ‘ਤੇ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਫਾਇਰਿੰਗ ਜਾਰੀ ਹੈ। ਸ਼ਨੀਵਾਰ

ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ
ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ ‘ਤੇ ਦਿੱਲੀ

20 ਵਿਧਾਇਕ ਜਾਣ ਨਾਲ ਵੀ ਨਹੀਂ ਡਿੱਗੇਗੀ ਕੇਜਰੀਵਾਲ ਸਰਕਾਰ!
20 ਵਿਧਾਇਕ ਜਾਣ ਨਾਲ ਵੀ ਨਹੀਂ ਡਿੱਗੇਗੀ ਕੇਜਰੀਵਾਲ ਸਰਕਾਰ!

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ ‘ਤੇ

ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ
ਰੇਲਵੇ ਤੇ ਪੰਜਾਬ ਪੁਲਿਸ ਵਿਚਕਾਰ ਫਸੀ ਸਟਾਰ ਕ੍ਰਿਕੇਟਰ ਹਰਮਨਪ੍ਰੀਤ

ਹਰਪਿੰਦਰ ਸਿੰਘ   ਚੰਡੀਗੜ੍ਹ: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਟਾਰ ਖਿਡਾਰਨ

ਆਪਣੇ ਜਿਗਰ ਦੇ ਟੋਟੇ ਨੂੰ ਕਤਲ ਕਰ ਮਾਂ ਨੇ ਲਾਸ਼ ਵੀ ਸਾੜੀ
ਆਪਣੇ ਜਿਗਰ ਦੇ ਟੋਟੇ ਨੂੰ ਕਤਲ ਕਰ ਮਾਂ ਨੇ ਲਾਸ਼ ਵੀ ਸਾੜੀ

ਨਵੀਂ ਦਿੱਲੀ: ਕੇਰਲ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰੇ ਦੇਸ਼

ਧੁੰਦ ਨੇ ਯਾਤਰੀ ਕੀਤੇ ਬੇਹਾਲ!
ਧੁੰਦ ਨੇ ਯਾਤਰੀ ਕੀਤੇ ਬੇਹਾਲ!

ਨਵੀਂ ਦਿੱਲੀ: ਐਨਸੀਆਰ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਸਰਦੀ ਪੈ ਰਹੀ ਹੈ।

ਫੇਰ ਕਸੂਤੇ ਘਿਰੇ ਕੇਜਰੀਵਾਲ!
ਫੇਰ ਕਸੂਤੇ ਘਿਰੇ ਕੇਜਰੀਵਾਲ!

ਦਿੱਲੀ: ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ ‘ਤੇ ਕੇਜਰੀਵਾਲ