'ਆਪ' ਵਿਧਾਇਕਾ ਦਾ ਟਵੀਟ, "ਜੇ ਗਾਂ ਨੂੰ ਮਾਹਵਾਰੀ ਆਉਂਦੀ ਤਾਂ...!"

By: ਰਵੀ ਇੰਦਰ ਸਿੰਘ | | Last Updated: Monday, 13 November 2017 1:48 PM
'ਆਪ' ਵਿਧਾਇਕਾ ਦਾ ਟਵੀਟ,

ਪੁਰਾਣੀ ਤਸਵੀਰ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਨੇਤਾ ਅਲਕਾ ਲਾਂਬਾ ਦਾ ਇੱਕ ਟਵੀਟ ਵਾਇਰਲ ਹੋ ਰਿਹਾ ਹੈ। ਲਾਂਬਾ ਨੇ 10 ਨਵੰਬਰ ਨੂੰ ਟਵੀਟ ਕੀਤਾ ਸੀ ਜਿਸ ਵਿੱਚ ਔਰਤਾਂ ਵਾਸਤੇ ਮਾਹਵਾਰੀ ਦੌਰਾਨ ਵਰਤੇ ਜਾਣ ਵਾਲੇ ਸੈਨੇਟਰੀ ਨੈਪਕਿਨ ‘ਤੇ ਜੀ.ਐਸ.ਟੀ. ਲਾਉਣ ਦਾ ਮੁੱਦਾ ਚੁੱਕਿਆ ਹੈ।

ਉਨ੍ਹਾਂ ਲਿਖਿਆ ਹੈ, “ਗਾਂ ਮਾਂ ਹੈ, ਪਰ ਪੀਰੀਅਡਸ ਨਹੀਂ ਆਉਂਦੇ, ਆਉਂਦੇ ਤਾਂ ਭਗਤ ਲੋਕ ਮੋਦੀ ਜੀ ਤੇ ਜੇਤਲੀ ਜੀ ਨੂੰ ਕਹਿ ਕੇ ਸੈਨੇਟਰੀ ਪੈਡਸ ਨੂੰ ਜੀ.ਐਸ.ਟੀ. ਤੋਂ ਬਾਹਰ ਕਰਵਾ ਦਿੰਦੇ। ਪੁਰਸ਼ ਪ੍ਰਧਾਨ ਸੋਚ।” ਅਲਕਾ ਲਾਂਬਾ ਦੇ ਇਸ ਟਵੀਟ ਨੂੰ ਵੱਡੀ ਗਿਣਤੀ ਵਿੱਚ ਰੀ-ਟਵੀਟ ਕੀਤਾ ਗਿਆ ਹੈ। ਹਾਲਾਂਕਿ, ਉਨ੍ਹਾਂ ਨੂੰ ਇਸ ਕਾਰਨ ਟ੍ਰੋਲਿੰਗ ਦਾ ਸਾਹਮਣਾ ਵੀ ਕਰਨਾ ਪਿਆ ਹੈ।

 

ਕੀ ਹੈ ਪੂਰਾ ਵਿਵਾਦ-

 

ਇਸ ਸਮੇਂ ਸੈਨੇਟਰੀ ਨੈਪਕਿਨ ‘ਤੇ 12 ਫ਼ੀਸਦੀ ਦੀ ਦਰ ਨਾਲ ਜੀ.ਐਸ.ਟੀ. ਵਸੂਲਿਆ ਜਾ ਰਿਹਾ ਹੈ। ਕਈ ਸਮਾਜਕ ਸੰਗਠਨਾਂ ਤੇ ਵਿਰੋਧੀ ਧਿਰ ਨੇ ਮੰਗ ਕੀਤੀ ਹੈ ਕਿ ਸੈਨੇਟਰੀ ਨੈਪਕਿਨ ਨੂੰ ਕਰ ਮੁਕਤ ਕਰਨਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਹਿੰਗਾ ਹੋਣ ਕਾਰਨ ਦਿਹਾਤੀ ਇਲਾਕਿਆਂ ਵਿੱਚ ਔਰਤਾਂ ਮਾਹਵਾਰੀ ਦੌਰਾਨ ਇਸ ਦੀ ਵਰਤੋਂ ਨਹੀਂ ਕਰ ਪਾਉਂਦੀਆਂ। ਉਹ ਆਪਣੇ ਪੀਰੀਅਡਸ ਸਮੇਂ ਘਰੇਲੂ ਵਸੀਲੇ ਵਰਤਦੀਆਂ ਹਨ, ਜਿਸ ਕਾਰਨ ਅਕਸਰ ਉਨ੍ਹਾਂ ਨੂੰ ਲਾਗ (ਇਨਫੈਕਸ਼ਨ) ਜਾਂ ਹੋਰਨਾਂ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈਂਦਾ ਹੈ।

 

ਅਸਮ ਦੇ ਸਿਲਚਰ ਤੋਂ ਕਾਂਗਰਸ ਦੀ ਸੰਸਦ ਮੈਂਬਰ ਸੁਸ਼ਮਿਤਾ ਦੇਵ ਨੇ ਸੈਨੇਟਰੀ ਨੈਪਕਿਨ ਨੂੰ ਕਰ ਮੁਕਤ ਕਰਨ ਦਾ ਮੁੱਦਾ ਬੜੇ ਜ਼ੋਰ-ਸ਼ੋਰ ਨਾਲ ਚੁੱਕਿਆ ਸੀ। ਅਲਕਾ ਲਾਂਬਾ ਨੇ ਆਪਣੇ ਇਸ ਟਵੀਟ ਰਾਹੀਂ ਕੇਂਦਰ ਸਰਕਾਰ ‘ਤੇ ਤਿੱਖਾ ਵਾਰ ਕੀਤਾ ਹੈ।

 

ਲਾਂਬਾ ਨੇ ਅਜਿਹਾ ਇਸ ਲਈ ਕਿਹਾ ਹੈ ਕਿ ਬੀਤੇ ਸ਼ੁੱਕਰਵਾਰ ਜੀ.ਐਸ.ਟੀ. ਕੌਂਸਲ ਦੀ ਬੈਠਕ ਵਿੱਚ ਜੀ.ਐਸ.ਟੀ. ਦੀਆਂ ਦਰਾਂ ਵਿੱਚ ਭਾਰੀ ਬਦਲਾਅ ਕੀਤਾ ਗਿਆ ਹੈ। ਬਹੁਤ ਸਾਰੀਆਂ ਚੀਜ਼ਾਂ ਨੂੰ 28 ਫ਼ੀ ਸਦੀ ਕਰ ਸ਼੍ਰੇਣੀ ਵਿੱਚੋਂ ਕੱਢ ਕੇ 18 ਫ਼ੀਸਦੀ ਸ਼੍ਰੇਣੀ ਵਿੱਚ ਤੇ ਕਈਆਂ ਨੂੰ 18 ਤੋਂ 12 ਫ਼ੀ ਸਦੀ ਵਾਲੀ ਸ਼੍ਰੇਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪਰ ਇਹ ਬਦਲਾਅ ਸੈਨੇਟਰੀ ਨੈਪਕਿਨ ‘ਤੇ ਲਾਗੂ ਨਹੀਂ ਕੀਤਾ ਗਿਆ ਹੈ।

First Published: Monday, 13 November 2017 1:48 PM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ