ਸਰਹੱਦ 'ਤੇ ਚੀਨੀ ਫੌਜ ਦਾ ਫਿਰ ਕਾਰਾ 

By: abp sanjha | | Last Updated: Monday, 17 July 2017 4:01 PM
ਸਰਹੱਦ 'ਤੇ ਚੀਨੀ ਫੌਜ ਦਾ ਫਿਰ ਕਾਰਾ 

ਨਵੀਂ ਦਿੱਲੀ: ਸਿੱਕਮ ਵਿੱਚ ਸਰਹੱਦ ਵਿਵਾਦ ਨੂੰ ਲੈ ਕੇ ਚੱਲ ਰਹੇ ਟਕਰਾਅ ਦੌਰਾਨ ਚੀਨ ਨੇ ਫਿਰ ਦੂਜੀ ਵਾਰ ਸਖ਼ਤ ਯੁੱਧ ਅਭਿਆਸ ਕੀਤਾ ਹੈ। ਪਿਛਲੀ ਵਾਰ ਡ੍ਰੈਗਨ ਦੀ ਸੈਨਾ ਪੀਪਲਜ਼ ਲਿਬਰੇਸ਼ਨ ਆਰਮੀ ਨੇ ਆਪਣੇ ਸਭ ਤੋਂ ਆਧੁਨਿਕ ਟੈਂਕਾਂ ਨਾਲ ਯੁੱਧ ਡਰਿਲ ਕੀਤੀ ਸੀ ਤਾਂ ਇਸ ਵਾਰ 11 ਘੰਟੇ ਦੀ ਲਾਈਵ ਫਾਇਰ ਐਕਸਰਸਾਈਜ਼ ਕੀਤੀ ਹੈ। ਬਾਰਡਰ ਉੱਤੇ ਚੀਨ ਦੇ ਜੰਗ ਅਭਿਆਸ ਬਾਰੇ ਚੀਨ ਦੇ ਸਰਕਾਰੀ ਚੈਨਲ ਚਾਈਨਾ ਸੈਂਟਰਲ ਟੈਲੀਵਿਜ਼ਨ ਨੇ 14 ਜੁਲਾਈ ਨੂੰ ਡ੍ਰੈਗਨ ਦੀ ਸੈਨਾ ਦੀ ਡਰਿਲ ਬਾਰੇ ਜਾਣਕਾਰੀ ਦਿੱਤੀ।
ਚੀਨ ਦੇ ਸਰਕਾਰੀ ਅਖ਼ਬਾਰ ਗਲੋਬਲ ਟਾਈਮਜ਼ ਨੇ ਸੋਮਵਾਰ ਨੂੰ ਰਿਪੋਰਟ ਪ੍ਰਕਾਸ਼ਿਤ ਕੀਤੀ। ਇਸ ਵਿੱਚ ਕਿਹਾ ਗਿਆ ਕਿ ਪੀਐਲਏ ਦੀ ਤਿੱਬਤ ਮਿਲਟਰੀ ਕਮਾਂਡ ਦੀ ਬ੍ਰਿਗੇਡ ਨੇ ਇਸ ਡਰਿਲ ਵਿੱਚ ਹਿੱਸਾ ਲਿਆ, ਜਿਹੜੀ ਚੀਨ ਦੇ ਦੋ ਅਹਿਮ ਮਾਉਂਟਨ ਬ੍ਰਿਗੇਡ ਵਿੱਚੋਂ ਇੱਕ ਹੈ। ਇਸ ਡਰਿਲ ਦੌਰਾਨ ਚੀਨੀ ਸੈਨਿਕਾਂ ਨੇ ਬੰਕਰਾਂ ਨੂੰ ਨਸ਼ਟ ਕਰਨ ਲਈ ਐਂਟੀ ਟੈਂਕ ਗ੍ਰੇਨਡਜ਼ ਤੇ ਮਿਜ਼ਾਈਲਾਂ ਦਾ ਇਸਤੇਮਾਲ ਕੀਤਾ।
ਇਸ ਦੇ ਇਲਾਵਾ ਸੈਨਿਕਾਂ ਐਂਟੀ-ਏਅਰਕ੍ਰਾਫਟ ਆਰਟਿਲਰੀ ਜ਼ਰੀਏ ਟਾਰਗੈਟ ਨੂੰ ਨਿਸ਼ਾਨਾ ਬਣਾਉਣ ਦਾ ਅਭਿਆਸ ਕੀਤਾ ਗਿਆ। ਚੀਨੀ ਸੈਨਿਕਾਂ ਨੇ ਤਿੱਬਤ ਦੇ ਜਿਸ ਸਥਾਨ ਉੱਤੇ ਯੁੱਧ ਅਭਿਆਸ ਕੀਤਾ, ਉਹ ਅਰੁਣਾਚਲ ਪ੍ਰਦੇਸ਼ ਦੇ ਬੇਹੱਦ ਕਰੀਬ ਹੈ। ਦਰਅਸਲ ਜਿਸ ਜਗ੍ਹਾ ਨੂੰ ਲੈ ਕੇ ਟਕਰਾਅ ਚੱਲ ਰਿਹਾ ਹੈ ਉਹ ਭੁਟਾਨ ਦਾ ਇਲਾਕਾ ਹੈ। ਭਾਰਤ-ਭੁਟਾਨ ਦੀ ਸੰਧੀ ਦੇ ਮੁਤਾਬਕ ਭਾਰਤੀ ਸੈਨਾ ਇਸ ਖੇਤਰ ਦੀ ਸੁਰੱਖਿਆ ਕਰਦੀ ਹੈ।
ਚੀਨ ਲਗਾਤਾਰ ਇੱਥੇ ਉਲੰਘਣਾ ਕਰ ਰਿਹਾ ਹੈ ਜਿਸ ਦਾ ਭੁਟਾਨ ਵਿਰੋਧ ਕਰਦਾ ਰਿਹਾ ਹੈ। ਚੀਨ ਦਾ ਇਲਜ਼ਾਮ ਹੈ ਕਿ ਭਾਰਤ ਨੂੰ ਭੁਟਾਨ ਦੇ ਮਾਮਲੇ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਦੂਜੇ ਪਾਸੇ ਭਾਰਤ ਦਾ ਕਹਿਣਾ ਹੈ ਕਿ ਇਹ ਭਾਰਤ ਭੁਟਾਨ ਦੇ ਵਿੱਚ ਦਾ ਮਾਮਲਾ ਹੈ ਜਿਸ ਨਾਲ ਚੀਨ ਦਾ ਕੋਈ ਲੈਣਾ ਦੇਣਾ ਨਹੀਂ।
First Published: Monday, 17 July 2017 4:01 PM

Related Stories

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ