ਅੰਨਾ ਹਜ਼ਾਰੇ ਦਾ ਮੋਦੀ ਸਰਕਾਰ ਖ਼ਿਲਾਫ਼ ਵੱਡਾ ਐਲਾਨ..

By: ਏਬੀਪੀ ਸਾਂਝਾ | | Last Updated: Thursday, 7 December 2017 9:28 AM
ਅੰਨਾ ਹਜ਼ਾਰੇ ਦਾ ਮੋਦੀ ਸਰਕਾਰ ਖ਼ਿਲਾਫ਼ ਵੱਡਾ ਐਲਾਨ..

ਨਵੀਂ ਦਿੱਲੀ- ਲੋਕਪਾਲ ਦੀ ਮੰਗ ਨੂੰ ਲੈ ਕੇ ਮਨਮੋਹਨ ਸਰਕਾਰ ਵਿਰੁੱਧ ਵੱਡਾ ਅੰਦੋਲਨ ਖੜ੍ਹੇ ਕਰਨ ਵਾਲੇ ਪ੍ਰਸਿੱਧ ਸਮਾਜ ਸੇਵਕ ਅੰਨਾ ਹਜ਼ਾਰੇ ਨੇ ਹੁਣ ਭਿ੍ਰਸ਼ਟਾਚਾਰ ਨੂੰ ਲੈ ਕੇ ਮੋਦੀ ਸਰਕਾਰ ਵਿਰੁੱਧ ਹੱਲਾ ਬੋਲਦੇ ਹੋਏ ਭਿ੍ਰਸ਼ਟਾਚਾਰ ਮੁਕਤ ਭਾਰਤ ਉਸ ਦੇ ਨਾਅਰੇ ਨੂੰ ਖੋਖਲਾ ਕਰਾਰ ਦਿੱਤਾ ਹੈ।
ਅੰਨਾ ਹਜ਼ਾਰੇ ਨੇ ਕੱਲ੍ਹ ਇਥੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਉਹ ਭਿ੍ਰਸ਼ਟਾਚਾਰ, ਕਿਸਾਨਾਂ ਦੀ ਸਮੱਸਿਆ ਤੇ ਚੋਣ ਸੁਧਾਰ ਨੂੰ ਲੈ ਕੇ ਆਉਣ ਵਾਲੀ 23 ਮਾਰਚ ਨੂੰ ਸ਼ਹੀਦ ਦਿਵਸ ਉਤੇ ਰਾਸ਼ਟਰੀ ਰਾਜਧਾਨੀ ਤੋਂ ਲੋਕ ਅੰਦੋਲਨ ਦੀ ਸ਼ੁਰੂਆਤ ਕਰਨਗੇ।

 

 

ਇਸ ਦੇ ਲਈ ਥਾਂ ਅਲਾਟ ਕੀਤੇ ਜਾਣ ਲਈ ਉਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਅੰਦੋਲਨ ਤੋਂ ਪਹਿਲਾਂ ਉਹ ਦੇਸ਼ ਭਰ ਵਿੱਚ ਰੈਲੀਆਂ ਕਰਨਗੇ ਅਤੇ ਜਨਤਾ ਨੂੰ ਜਗਾਉਣ ਦਾ ਕੰਮ ਕਰਨਗੇ। ਅੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਵਿੱਚ ਲੋਕਪਾਲ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਂਦੇ ਹੀ ਉਨ੍ਹਾਂ ਦੀ ਸਰਕਾਰ ਨੇ ਲੋਕਪਾਲ ਕਾਨੂੰਨ ਨੂੰ ਕਮਜ਼ੋਰ ਕਰ ਦਿੱਤਾ।

 

 

ਸਰਕਾਰ ਇੱਕ ਪਾਸੇ ਭਿ੍ਰਸ਼ਟਾਚਾਰ ਮੁਕਤ ਭਾਰਤ ਦੇ ਵੱਡੇ ਵੱਡੇ ਇਸ਼ਤਿਹਾਰ ਲਾਉਂਦੀ ਹੈ, ਦੂਸਰੇ ਪਾਸੇ ਭਿ੍ਰਸ਼ਟਾਚਾਰ ‘ਤੇ ਲਗਾਮ ਲਾਉਣ ਵਾਲੇ ਕਾਨੂੰਨ ਕਮਜ਼ੋਰ ਕਰ ਰਹੀ ਹੈ। ਅੰਨਾ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਤੀਹ ਚਿੱਠੀਆਂ ਲਿਖੀਆਂ, ਜਿਨ੍ਹਾਂ ਵਿੱਚੋਂ 10 ਲੋਕਪਾਲ ਅਤੇ 20 ਕਿਸਾਨਾਂ ਦੀ ਸਮੱਸਿਆ ਨੂੰ ਲੈ ਕੇ ਸਨ। ਇਨ੍ਹਾਂ ਵਿੱਚੋਂ ਸਿਰਫ ਦਾ ਹੀ ਜਵਾਬ ਆਇਆ ਹੈ।

First Published: Thursday, 7 December 2017 9:28 AM

Related Stories

ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ
ਰਾਹੁਲ ਨੇ ਗੁਜਰਾਤ 'ਚ ਮੋਦੀ ਨੂੰ ਦਿੱਤੀ ਵੱਡੀ ਟੱਕਰ

ਚੰਡੀਗੜ੍ਹ: ਗੁਜਰਾਤ ਚੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੇ

80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !
80000 ਰੁਪਏ ਵਾਲੀ ਤਾਇਵਾਨੀ ਮਸ਼ਰੂਮ ਮੋਦੀ ਦੀ ਤਰੱਕੀ ਦਾ ਰਾਜ਼ !

ਨਵੀਂ ਦਿੱਲੀ: ਗੁਜਰਾਤ ‘ਚ ਭਾਜਪਾ ਪੱਖੀ ਚੋਣ ਨਤੀਜਿਆਂ ਤੋਂ ਬਾਅਦ ਜਿੱਥੇ ਪਾਰਟੀ

ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!
ਕਾਂਗਰਸ ਨੇ ਚੋਣ ਹਾਰੀ ਪਰ ਲੋਕਾਂ ਦੇ ਦਿਲ ਜਿੱਤੇ!

ਅਹਿਮਦਾਬਾਦ: ਗੁਜਰਾਤ ਵਿੱਚ ਬੀਜੇਪੀ ਦੇ ਮੁੜ ਸੱਤਾ ‘ਤੇ ਕਾਬਜ਼ ਹੋਣ ‘ਤੇ ਕਾਂਗਰਸ

ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ
ਗੁਜਰਾਤ ਜਿੱਤ ਦਾ ਦੇਸ਼ ਦੀ ਸਿਆਸਤ 'ਤੇ ਪਏਗਾ ਵੱਡਾ ਅਸਰ

ਨਵੀਂ ਦਿੱਲੀ: ਗੁਜਰਾਤ ਵਿੱਚ ਬੀਜੇਪੀ ਆਪਣੇ ਟੀਚੇ ਦੇ ਕਰੀਬ ਭਾਵੇਂ ਨਾ ਪੁੱਜੀ ਹੋਵੇ

ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ
ਬੀਅਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਮਿਲੇਗੀ ਤਾਜ਼ੀ ਬੀਅਰ

ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਬੀਅਰ ਪਸੰਦ ਕਰਨ ਵਾਲਿਆਂ ਲਈ ਚੰਗੀ ਖ਼ਬਰ ਹੈ।

ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !
ਹੁਣ ਟ੍ਰਾਂਸਜੈਂਡਰਾਂ ਨੂੰ ਹਰ ਮਹੀਨੇ ਸਰਕਾਰ ਦੇਵੇਗੀ ਪੈਨਸ਼ਨ !

ਨਵੀਂ ਦਿੱਲੀ: ਆਂਧਰ ਪ੍ਰਦੇਸ਼ ਵਿੱਚ ਟ੍ਰਾਂਸਜੈਂਡਰਾਂ ਨੂੰ ਹੁਣ ਹਰ ਮਹੀਨੇ 1500 ਰੁਪਏ

ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE
ਗੁਜਰਾਤ ਵਿਧਾਨ ਸਭਾ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ ਉਮੀਦਵਾਰਾਂ ਦੀ

 ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE
ਹਿਮਾਚਲ ਪ੍ਰਦੇਸ਼ ਚੋਣਾਂ 2017 ਦੇ ਨਤੀਜੇ LIVE UPDATE

ਸ਼ਿਮਲਾ: ਹਿਮਾਚਲ ਵਿੱਚ ਇਸ ਵੇਲੇ ਕਾਂਗਰਸ ਦੀ ਸਰਕਾਰ ਹੈ। ਐਗਜ਼ਿਟ ਪੋਲ ਮੁਤਾਬਕ ਇਸ

ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE
ਕੇਂਦਰੀ ਗੁਜਰਾਤ ਚੋਣਾਂ 2017 ਦੇ ਨਤੀਜੇ LIVE UPDATE

ਨਵੀਂ ਦਿੱਲੀ: ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਚੋਣ ਮੈਦਾਨ ‘ਚ ਨਿੱਤਰੇ