ਚਰਚਿਤ ਅਫਸਰ ਦਾ 26 ਸਾਲ ਦੀ ਨੌਕਰੀ 'ਚ 51ਵਾਂ ਤਬਾਦਲਾ

By: ABP SANJHA | | Last Updated: Monday, 13 November 2017 6:43 PM
ਚਰਚਿਤ ਅਫਸਰ ਦਾ 26 ਸਾਲ ਦੀ ਨੌਕਰੀ 'ਚ 51ਵਾਂ ਤਬਾਦਲਾ

ਚੰਡੀਗੜ੍ਹ: ਚਰਚਿਤ ਅਫਸਰ ਆਈਏਐਸ ਅਸ਼ੋਕ ਖੇਮਕਾ ਦਾ 26 ਸਾਲ ਦੀ ਨੌਕਰੀ ਵਿੱਚ 51ਵਾਂ ਤਬਾਦਲਾ ਹੋ ਗਿਆ ਹੈ। ‘ਏਬੀਪੀ ਸਾਂਝਾ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, “ਕਦੇ ਕਦੇ ਨੌਕਰੀ ਛੱਡਣ ਨੂੰ ਦਿਲ ਕਰਦਾ ਹੈ ਪਰ ਫੇਰ ਮਹਾਤਮਾ ਗਾਂਧੀ ਜੀ ਨੂੰ ਪੜ੍ਹਦਾ ਹਾਂ। ਕਾਨੂੰਨ ਦੀ ਪੜ੍ਹਾਈ ਕਰ ਰਿਹਾ ਹਾਂ ਪਰ ਨੌਕਰੀ ਤੋਂ ਬਾਅਦ ਲੋਕ ਸੇਵਾ ਲਈ ਪ੍ਰੈਕਟਿਸ ਕਰਾਂਗਾ।”

ਹਰਿਆਣਾ ਦੇ ਇਸ ਅਫਸਰ ਦਾ ਕੱਲ੍ਹ 26 ਸਾਲ ਦੀ ਨੌਕਰੀ ਵਿੱਚ 51ਵਾਂ ਤਬਲਦਾ ਹੋਇਆ ਹੈ। ਖੱਟਰ ਸਰਕਾਰ ਹੀ ਉਨ੍ਹਾਂ ਦਾ 5ਵੀਂ ਵਾਰ ਤਬਾਦਲਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਤਬਾਦਲੇ ਦਾ ਕੋਈ ਦੁੱਖ ਨਹੀਂ ਪਰ ਕਾਨੂੰਨ ਮੁਤਾਬਕ ਤਬਾਦਲਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 2 ਸਾਲ ਤੋਂ ਪਹਿਲਾਂ ਤਬਾਦਲਾ ਨਹੀਂ ਹੋ ਸਕਦਾ ਪਰ ਮੇਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੈਂ ਵਿਭਾਗ ਵਿੱਚ ਕੰਮ ਕਰਨਾ ਚਾਹੁੰਦਾ ਸੀ ਪਰ ਤਬਾਦਲਾ ਹੋ ਗਿਆ।

ਖੇਮਕਾ ਨੇ ਕਿਹਾ ਕਿ ਮੈਂ ਹਮੇਸ਼ਾ ਕਾਨੂੰਨ ਤਹਿਤ ਕੰਮ ਕਰਦਾਂ ਹਾਂ ਤੇ ਆਪਣੇ ਆਪ ਨੂੰ ਕਦੇ ਪੀੜਤ ਨਹੀਂ ਮੰਨਦਾ ਕਿਉਂਕਿ ਜ਼ਿੰਦਗੀ ਐਵੇਂ ਚੱਲਦੀ ਹੈ। ਖੇਮਕਾ ਨੇ ਕਿਹਾ ਉਹ ਮੰਤਰੀ ਅਨਿਲ ਵਿਜ ਨੂੰ ਚੰਗਾ ਮੰਤਰੀ ਮੰਨਦੇ ਹਨ ਤੇ ਉਮੀਦ ਹੈ ਕਿ ਉਨ੍ਹਾਂ ਨਾਲ ਸਾਰਾ ਕੰਮ ਚੰਗਾ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਦਿਲੀ ਭਾਵਨਾ ਨਾਲ ਕੰਮ ਕੀਤਾ ਹੈ ਤੇ ਅੱਗੇ ਵੀ ਕਰਦਾ ਰਹਾਂਗਾ।

First Published: Monday, 13 November 2017 6:43 PM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ