ਭਾਰਤ ਤੇ ਚੀਨ ਵਿਚਾਲੇ ਵਿਗੜੇ ਹਾਲਾਤ, ਚੀਨ ਵੱਲੋਂ ਕੰਪਨੀਆਂ ਨੂੰ ਨਿਵੇਸ਼ ਘਟਾਉਣ ਦਾ ਹੁਕਮ

By: ਏਬੀਪੀ ਸਾਂਝਾ | | Last Updated: Thursday, 6 July 2017 1:45 PM
ਭਾਰਤ ਤੇ ਚੀਨ ਵਿਚਾਲੇ ਵਿਗੜੇ ਹਾਲਾਤ, ਚੀਨ ਵੱਲੋਂ ਕੰਪਨੀਆਂ ਨੂੰ ਨਿਵੇਸ਼ ਘਟਾਉਣ ਦਾ ਹੁਕਮ

ਨਵੀਂ ਦਿੱਲੀ: ਭਾਰਤ ਤੇ ਚੀਨ ਦਰਮਿਆਨ ਤਲਖ਼ੀ ਲਗਾਤਾਰ ਵਧਦੀ ਜਾ ਰਹੀ ਹੈ। ਚੀਨ ਦੇ ਵਿਦੇਸ਼ ਮੰਤਰੀ ਨੇ ਭਾਰਤ ਨੂੰ ਚੁਣੌਤੀ ਦਿੱਤੀ ਹੈ ਕਿ ਜੇ ਹਾਲਾਤ ਨਾ ਸੁਧਰੇ ਤਾਂ ਚੀਨ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਲਈ ਕਹਿ ਸਕਦਾ ਹੈ। ਅਜਿਹੀ ਚੇਤਾਵਨੀ ਆਮ ਤੌਰ ‘ਤੇ ਯੁੱਧ ਸ਼ੁਰੂ ਹੋਣ ਤੋਂ ਪਹਿਲਾਂ ਜਾਰੀ ਕੀਤੀ ਜਾਂਦੀ ਹੈ। ਚੀਨ ਨੇ ਆਪਣੀਆਂ ਕੰਪਨੀਆਂ ਨੂੰ ਭਾਰਤ ‘ਚ ਨਿਵੇਸ਼ ਘੱਟ ਕਰਨ ਲਈ ਕਿਹਾ ਹੈ।

 

ਚੀਨ ਦੇ ਵਿਦੇਸ਼ ਮੰਤਰਾਲੇ ਨੇ ਬਿਆਨ ਦਿੱਤਾ ਹੈ ਕਿ ਭਾਰਤ ਦੁਨੀਆ ਨੂੰ ਗੁੰਮਰਾਹ ਕਰ ਰਿਹਾ ਹੈ ਕਿ ਚੀਨ ਸਿੱਕਮ ਦੇ ਕੋਲ ਸੜਕ ਬਣਾ ਰਿਹਾ ਹੈ। ਭਾਰਤ ਕੌਮਾਂਤਰੀ ਨਿਯਮਾਂ ਨੂੰ ਤੋੜ ਕੇ ਦੂਜੇ ਦੇਸ਼ ਦੀ ਹੱਦ ‘ਚ ਫੌਜ ਭੇਜ ਰਿਹਾ ਹੈ। ਭਾਰਤ 1954 ਦੇ ਪੰਚਸ਼ੀਲ ਸਮਝੌਤੇ ਦੀ ਉਲੰਘਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਹੈ ਕਿ ਜੇ ਭਾਰਤ ਸ਼ਾਂਤੀ ਚਾਹੁੰਦਾ ਹੈ ਤਾਂ ਉਹ ਡੌਂਗਲਾਂਗ ਤੋਂ ਆਪਣੀ ਫੌਜ ਹਟਾਏ ਨਹੀਂ ਤਾਂ ਹਾਲਾਤ ਹੋਰ ਖਰਾਬ ਹੋਣਗੇ ਤੇ ਅਸੀਂ ਭਾਰਤ ਤੋਂ ਚੀਨੀ ਨਾਗਰਿਕ ਵਾਪਸ ਬੁਲਾ ਲਵਾਂਗੇ।

 

ਚੀਨ ਦਾ ਬਿਆਨ ਦੱਸਦਾ ਹੈ ਕਿ ਭਾਰਤ-ਚੀਨ ਵਿਵਾਦ ਘਟਣ ਦੀ ਥਾਂ ਵਧਦਾ ਜਾ ਰਿਹਾ ਹੈ। ਚੀਨ ਦੇ ਸਰਕਾਰੀ ਅਖ਼ਬਾਰ ਗਲੋਬਲ ਟਾਈਮਜ਼ ਨੇ ਲਿਖਿਆ ਹੈ ਕਿ ਭਾਰਤ ਦੇ ਉਕਸਾਵੇ ਕਾਰਨ ਚੀਨ ਦੀ ਜਨਤਾ ਵੀ ਗੁੱਸੇ ‘ਚ ਹੈ। ਭਾਰਤ ਨੂੰ ਸ਼ਰਾਫ਼ਤ ਨਾਲ ਸਿੱਕਮ ਦੇ ਡੌਂਗਲਾਂਗ ਤੋਂ ਪਿੱਛੇ ਹਟ ਜਾਣਾ ਚਾਹੀਦੀ ਹੈ। ਜੇ ਇਹ ਨਾ ਹੋਇਆ ਤਾਂ ਉਨ੍ਹਾਂ ਨੂੰ ਉੱਥੋਂ ਖਦੇੜ ਦਿੱਤਾ ਜਾਵੇਗਾ।

 

ਦੱਸਣਯੋਗ ਹੈ ਕਿ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਭੁਟਾਨ ਦੀ ਇੱਕ ਪਹਾੜੀ ਕੋਲ ਚੀਨ ਨੇ ਆਪਣੀ ਸੜਕ ਬਨਾਉਣੀ ਸ਼ੁਰੂ ਕੀਤੀ। ਇਸ ਇਲਾਕੇ ਨੂੰ ਚੀਨ ਡੌਂਗਲਾਂਗ, ਭੂਟਾਨ ਡੋਕਲਾ ਤੇ ਭਾਰਤ ਡੋਕਲਾਮ ਕਹਿੰਦਾ ਹੈ। ਭਾਰਤ, ਭੂਟਾਨ ਤੇ ਚੀਨ ਦੇ ਇਸ ਇਲਾਕੇ ‘ਚ ਚੀਨ ਸੜਕਾਂ ਦਾ ਜਾਲ ਵਿਛਾਉਣਾ ਚਾਹੁੰਦਾ ਹੈ। ਚੀਨ ਸੜਕ ਬਣਾ ਕੇ ਕੋਈ ਵਿਕਾਸ ਨਹੀਂ ਕਰ ਰਿਹਾ ਬਲਕਿ ਯੁੱਧ ਦੇ ਹਾਲਾਤ ਲਈ ਟਿਕਾਣਾ ਬਣਾ ਰਿਹਾ ਹੈ।

First Published: Thursday, 6 July 2017 1:45 PM

Related Stories

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ

ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ
ਲਓ ਜੀ! ਹੁਣ ਪੈੱਗ ਲਾਉਣ ਲਈ ਵੀ ਆਧਾਰ ਕਾਰਡ ਜ਼ਰੂਰੀ

ਹੈਦਰਾਬਾਦ: ਨਿਜ਼ਾਮ ਦੇ ਸ਼ਹਿਰ ਹੈਦਰਾਬਾਦ ‘ਚ ਖਾਣ-ਪੀਣ ਜਾਂ ਪੈੱਗ-ਸ਼ੈੱਗ ਦੇ