ਹਾਰਦਿਕ ਪਟੇਲ ਸੀਡੀ ਲੀਕ ਹੋਣ ਮਗਰੋਂ ਬੋਲੇ ਦਲਿਤ ਨੇਤਾ, 'ਸੈਕਸ ਸਭ ਦਾ ਬੁਨਿਆਦੀ ਹੱਕ'

By: abp sanjha | | Last Updated: Tuesday, 14 November 2017 3:10 PM
ਹਾਰਦਿਕ ਪਟੇਲ ਸੀਡੀ ਲੀਕ ਹੋਣ ਮਗਰੋਂ ਬੋਲੇ ਦਲਿਤ ਨੇਤਾ, 'ਸੈਕਸ ਸਭ ਦਾ ਬੁਨਿਆਦੀ ਹੱਕ'

ਗਾਂਧੀਨਗਰ: ਪਾਟੀਦਾਰ ਨੇਤਾ ਹਾਰਦਿਕ ਪਟੇਲ ਦੀ ਸੈਕਸ ਸੀਡੀ ਸਾਹਮਣੇ ਆਉਣ ਤੋਂ ਬਾਅਦ ਦਲਿਤ ਲੀਡਰ ਹਾਰਦਿਕ ਦੇ ਹੱਕ ‘ਚ ਖੜ੍ਹੇ ਹੋ ਗਏ ਹਨ। ਦਲਿਤ ਲੀਡਰ ਜਿਗਨੇਸ਼ ਮੇਵਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਸੈਕਸ ਇੱਕ ਬੁਨਿਆਦੀ ਅਧਿਕਾਰ ਹੈ ਤੇ ਕਿਸੇ ਨੂੰ ਵੀ ਕਿਸੇ ਦੀਆਂ ਨਿੱਜੀ ਗੱਲਾਂ ਨੂੰ ਜੱਗ-ਜ਼ਾਹਰ ਕਰਨ ਦਾ ਹੱਕ ਨਹੀਂ।

ਜਿਗਨੇਸ਼ ਨੇ ਟਵੀਟ ਕੀਤਾ, “ਪਿਆਰੇ ਹਾਰਦਿਕ ਪਟੇਲ, ਚਿੰਤਾ ਨਾ ਕਰੋ। ਮੈਂ ਤੁਹਾਡੇ ਨਾਲ ਹਾਂ ਤੇ ਸੈਕਸ ਕਰਨ ਦਾ ਅਧਿਕਾਰ ਇੱਕ ਬੁਨਿਆਦੀ ਅਧਿਕਾਰ ਹੈ। ਕਿਸੇ ਨੂੰ ਤੁਹਾਡੇ ਨਿੱਜੀ ਹੱਕ ‘ਚ ਦਖਲ ਦੇਣ ਦਾ ਹੱਕ ਨਹੀਂ ਹੈ।” ਗੁਜਰਾਤ ਚੋਣਾਂ ਤੋਂ ਇੱਕ ਮਹੀਨੇ ਪਹਿਲਾਂ ਲੀਕ ਹੋਈ ਹਾਰਦਿਕ ਪਟੇਲ ਦੀ ਕਥਿਤ ਸੈਕਸ ਸੀਡੀ ਚਰਚਾ ‘ਚ ਹੈ। ਹਾਰਦਿਕ ਪਟੇਲ ਨੇ ਕਿਹਾ ਕਿ ਇਹ ਬੀਜੇਪੀ ਦੇ ਇਸ਼ਾਰੇ ‘ਤੇ ਲੀਕ ਕੀਤੀ ਗਈ ਹੈ।

24 ਸਾਲ ਦੇ ਪਾਟੀਦਾਰ ਨੇਤਾ ਨੇ ਕਿਹਾ, “ਇਹ ਗੰਦੀ ਰਾਜਨੀਤੀ ਦੀ ਸ਼ੁਰੂਆਤ ਹੈ ਤੇ ਭਾਜਪਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਅਜਿਹੀਆਂ ਸਾਜ਼ਿਸ਼ਾਂ ਰਚ ਰਹੀ ਹੈ। ਕੁਝ ਦਿਨ ਪਹਿਲਾਂ ਮੈਂ ਮੀਡੀਆ ਨੂੰ ਕਿਹਾ ਸੀ ਕਿ ਅਜਿਹੀਆਂ ਸੀਡੀਜ਼ ਵਰਤੀਆਂ ਜਾਣਗੀਆਂ। ਇਹ ਸਿਰਫ ਗੰਦੀ ਰਾਜਨੀਤੀ ਦੀ ਸ਼ੁਰੂਆਤ ਹੈ। ਮੈਨੂੰ ਯਕੀਨ ਹੈ ਕਿ ਭਾਜਪਾ ਦੇ ਲੋਕ ਕੁਝ ਹੋਰ ਸੀਡੀ ਵਰਤ ਸਕਦੇ ਹਨ ਪਰ ਮੈਂ ਇਨ੍ਹਾਂ ਤੋਂ ਚਿੰਤਤ ਨਹੀਂ ਹਾਂ।” ਹਾਰਦਿਕ ਪਟੇਲ ਨੇ ਕਿਹਾ, “ਆਉਣ ਵਾਲੇ ਦਿਨਾਂ ‘ਚ ਮੈਂ ਬੇਕਸੂਰ ਸਾਬਤ ਹੋਵਾਂਗਾ। ਭਾਜਪਾ ਮੈਨੂੰ ਜਿਨ੍ਹਾਂ ਮਰਜ਼ੀ ਬਦਨਾਮ ਕਰਨ ਦੀ ਕੋਸ਼ਿਸ਼ ਕਰ ਲਵੇ ਮੈਨੂੰ ਫਰਕ ਨਹੀਂ ਪੈਂਦਾ।”

First Published: Tuesday, 14 November 2017 1:14 PM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ