'ਆਪ' ਦੀ ਜੰਗ 'ਚ ਕੇਜਰੀਵਾਲ ਦੀ ਪਤਨੀ ਨੇ ਸੰਭਾਲੀ ਕਮਾਨ

By: ABP SANJHA | | Last Updated: Monday, 15 May 2017 2:07 PM
'ਆਪ' ਦੀ ਜੰਗ 'ਚ ਕੇਜਰੀਵਾਲ ਦੀ ਪਤਨੀ ਨੇ ਸੰਭਾਲੀ ਕਮਾਨ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਣ ਵਾਲੇ ਸਾਬਕਾ ਮੰਤਰੀ ਕਪਿਲ ਮਿਸ਼ਰਾ ਖ਼ਿਲਾਫ਼ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕੇਜਰੀਵਾਲ ਦੀ ਪਤਨੀ ਨੇ ਕਪਿਲ ਮਿਸ਼ਰਾ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ ਹੈ। ਸੁਨੀਤਾ ਕੇਜਰੀਵਾਲ ਨੇ ਆਖਿਆ, ‘ ਕੁਦਰਤ ਦਾ ਨਿਯਮ ਹੈ ਕਿ ਜੋ ਜਿਸ ਤਰ੍ਹਾਂ ਬੀਜਦਾ ਹੈ, ਉਸ ਤਰ੍ਹਾਂ ਕੱਟਦਾ ਹੈ।’

 

 

 

ਉਨ੍ਹਾਂ ਕਿਹਾ, “ਵਿਸ਼ਵਾਸਘਾਤ ਕਰਨ ਵਾਲੇ, ਝੂਠੇ ਦੋਸ਼ ਦਾ ਬੀਜ ਬੀਜਣ ਵਾਲੇ ਕਪਿਲ ਮਿਸ਼ਰਾ ਨਾਲ ਇਹ ਹੀ ਹੋਵੇਗਾ, ਸੁਨੀਤਾ ਕੇਜਰੀਵਾਲ ਇੱਥੇ ਹੀ ਨਹੀਂ ਰੁਕੇ ਉਨ੍ਹਾਂ ਨੇ ਅੱਗੇ ਆਖਿਆ, “ਮੈਨੂੰ ਭੈਣ ਆਖਦਾ ਸੀ ਤੇ ਮੇਰੇ ਘਰ ਵਿੱਚ ਦੋ ਕਰੋੜ ਰੁਪਏ ਆਏ, ਮੈਨੂੰ ਦੱਸਦਾ ਤਾਂ ਸਹੀ, ਪੰਜ ਤਾਰੀਖ ਨੂੰ ਤੁਸੀਂ ਕਦੋਂ ਆਏ ਸੀ, ਪਤਾ ਹੀ ਨਹੀਂ ਲੱਗਾ, ਕਿਉਂਕਿ ਹਰ ਵਾਰ ਮੈਂ ਚਾਹ ਪੁੱਛਦੀ ਸੀ।”

 

 

ਸੁਨੀਤਾ ਕੇਜਰੀਵਾਲ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕਪਿਲ ਮਿਸ਼ਰਾ ਨੇ ਟਵੀਟ ਕਰਕੇ ਆਖਿਆ ਕਿ ‘ਸੁਨੀਤਾ ਕੇਜਰੀਵਾਲ ਜੀ ਸਾਧਨਾ ਵਿੱਚ ਰੰਗੀ ਹੋਈ ਪਤਨੀ ਹੈ, ਉਨ੍ਹਾਂ ਨੂੰ ਅੰਦਾਜ਼ਾ ਨਹੀਂ ਕਿ ਉਨ੍ਹਾਂ ਦੇ ਘਰ ਵਿੱਚ ਕਿਸ ਤਰ੍ਹਾਂ ਦੀਆਂ ਸਾਜ਼ਿਸ਼ਾਂ ਰਚੀਆਂ ਜਾਂਦੀਆਂ ਹਨ। ਉਹ ਆਪਣਾ ਧਰਮ ਨਿਭਾਅ ਰਹੀ ਹੈ।” ਕਪਿਲ ਮਿਸ਼ਰਾ ਨੇ ਇੱਕ ਹੋਰ ਟਵੀਟ ਵਿੱਚ ਕੇਜਰੀਵਾਲ ਉੱਤੇ ਨਿਸ਼ਾਨਾ ਸਾਧਿਆ ਹੈ।

 

 

 

ਉਨ੍ਹਾਂ ਲਿਖਿਆ ਕਿ ‘ਸਰ ਅਰਵਿੰਦ ਕੇਜਰੀਵਾਲ ਸੁਨੀਤਾ ਜੀ ਦਾ ਫ਼ੋਨ ਉਨ੍ਹਾਂ ਨੂੰ ਵਾਪਸ ਕਰ ਦਿਓ।” ਯਾਦ ਰਹੇ ਕਿ ਕੇਜਰੀਵਾਲ ਉੱਤੇ ਕਪਿਲ ਮਿਸ਼ਰਾ ਨੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਹਨ। ਇਸ ਮੁੱਦੇ ਨੂੰ ਲੈ ਕੇ ਕਪਿਲ ਮਿਸ਼ਰਾ 6 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠੇ ਹਨ।

First Published: Monday, 15 May 2017 2:07 PM

Related Stories

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ