ਨੋਟਬੰਦੀ ਤੇ ਜੀਐਸਟੀ ਨੇ ਝੰਬੀ ਅਰਥ ਵਿਵਸਥਾ, ਸਰਕਾਰੀ ਅੰਕੜਿਆਂ 'ਚ ਹੀ ਖੁਲਾਸਾ

By: ਏਬੀਪੀ ਸਾਂਝਾ | | Last Updated: Sunday, 12 November 2017 4:47 PM
ਨੋਟਬੰਦੀ ਤੇ ਜੀਐਸਟੀ ਨੇ ਝੰਬੀ ਅਰਥ ਵਿਵਸਥਾ, ਸਰਕਾਰੀ ਅੰਕੜਿਆਂ 'ਚ ਹੀ ਖੁਲਾਸਾ

ਨਵੀਂ ਦਿੱਲੀ: ਅਰਥ ਵਿਵਸਥਾ ਦੇ ਮੋਰਚੇ ਤੋਂ ਇੱਕ ਬੁਰੀ ਖ਼ਬਰ ਹੈ। ਨੋਟਬੰਦੀ ਤੋਂ ਬਾਅਦ ਜੀਐਸਟੀ ਨੂੰ ਉਦਯੋਗਿਕ ਖੇਡਰ ਨੂੰ ਝੰਬ ਸੁੱਟਿਆ ਹੈ। ਇਹ ਸਰਕਾਰੀ ਅੰਕੜਿਆਂ ਵਿੱਚ ਹੀ ਸਾਹਮਣੇ ਆਇਆ ਹੈ। ਕੇਂਦਰੀ ਸੰਖਿਅਕੀ ਸੰਗਠਨ ਦੇ ਅੰਕੜਿਆਂ ਮੁਤਾਬਕ ਚਾਲੂ ਵਿੱਤੀ ਸਾਲ ਦੀ ਪਹਿਲੀ ਛਿਮਾਹੀ ਵਿੱਚ ਉਦਯੋਗਿਕ ਉਤਪਾਦਨ ਦੀ ਵਾਧਾ ਦਰ 2.5 ਫੀਸਦੀ ਰਹੀ ਜੋ ਪਿਛਲੇ ਵਿੱਤੀ ਸਾਲ ਦੀ ਛਿਮਾਹੀ ਵਿੱਚ 5.8 ਫੀਸਦੀ ਸੀ। ਸਤੰਬਰ ਮਹੀਨੇ ਵਿੱਚ ਮੈਨੂਫੈਕਚਰਿੰਗ ਸੈਕਟਰ ਦੀ ਵਾਧਾ ਦਰ ਘਟ ਕੇ 3.4 ਫੀਸਦੀ ਰਹਿ ਗਈ ਜੋ ਪਿਛਲੇ ਸਾਲ 5.8 ਫੀਸਦੀ ਰਹੀ ਸੀ। ਅਪ੍ਰੈਲ-ਸਤੰਬਰ ਦੌਰਾਨ ਮੈਨਿਊਫੈਕਚਰਿੰਗ ਸੈਕਟਰ ਦੀ ਵਾਧਾ ਦਰ 1.9 ਫੀਸਦੀ ਰਹੀ ਜੋ ਬੀਤੇ ਸਾਲ ਇਸੇ ਸਮੇਂ ਵਿੱਚ 6.1 ਫੀਸਦੀ ਸੀ।

 

ਟਿਕਾਊ ਉਪਭੋਗਤਾ ਸਮਾਨ ਖੇਤਰ ਦਾ ਉਤਪਾਦਨ ਸਤੰਬਰ ਵਿੱਚ ਤੁਲਨਾਤਮਕ ਰੂਪ ਵਿੱਚ 4.8 ਫੀਸਦੀ ਘਟਿਆ ਜਦਕਿ ਸਤੰਬਰ 2016 ਵਿੱਚ ਇਸ ਵਿੱਚ 10.3 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਸੀ। ਇਸ ਵਿੱਤੀ ਸਾਲ ਦੀ ਪਹਿਲੀ ਛਿਮਾਹੀ ਵਿੱਚ ਇਸ ਖੇਤਰ ਦਾ ਉਤਪਾਦਨ 1.5 ਫੀਸਦੀ ਘਟਿਆ ਜਦਕਿ ਪਿਛਲੇ ਸਾਲ ਇਸ ਵਿੱਚ 6.9 ਫੀਸਦੀ ਵਾਧਾ ਹੋਇਆ ਸੀ।

 

ਬਿਜਲੀ ਉਤਪਾਦਨ ਖੇਤਰ ਦੀ ਵਾਧਾ ਦਰ ਸਤੰਬਰ ਵਿੱਚ ਘਟ ਕੇ 3.4 ਫੀਸਦੀ ਰਹੀ ਜੋ ਇੱਕ ਸਾਲ ਪਹਿਲਾਂ 5.1 ਫੀਸਦੀ ਸੀ। ਹਾਲਾਂਕਿ ਖਾਣਾਂ ਖੇਤਰ ਨੇ ਅਗਸਤ ਮਹੀਨੇ ਵਿੱਚ 7.9 ਫੀਸਦੀ ਦਾ ਵਾਧਾ ਦਰਜ ਕੀਤਾ ਸੀ ਜਦਕਿ ਇੱਕ ਸਾਲ ਪਹਿਲਾਂ ਇਸ ਵਿੱਚ 1.2 ਫੀਸਦੀ ਦੀ ਗਿਰਾਵਟ ਸੀ। ਅੰਕੜਿਆਂ ਦੇ ਅਨੁਸਾਰ ਸਤੰਬਰ ਮਹੀਨੇ ਵਿੱਚ ਪ੍ਰਾਇਮਰੀ ਵਸਤਾਂ ਵਿੱਚ ਵਾਧਾ ਦਰ 6.6 ਫੀਸਦੀ ਤੇ ਪੂੰਜੀਗਤ ਸਾਮਾਨ ਦੀ ਵਾਧਾ ਦਰ 7.4 ਫੀਸਦੀ ਸੀ। ਇਸੇ ਸਮੇਂ ਦੌਰਾਨ ਗੈਰ-ਟਿਕਾਊ ਉਪਭੋਗਤਾ ਸਾਮਾਨ ਖੇਤਰ ਦੀ ਵਿਕਾਸ ਦਰ 10 ਫੀਸਦੀ ਸੀ।

First Published: Sunday, 12 November 2017 4:47 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)