ਰਾਹੁਲ ਨੇ ਕਿਹਾ GST ਦਾ ਟੈਕਸ ਮੈਂ ਘਟਵਾਇਆ!

By: Harsharan K | | Last Updated: Saturday, 11 November 2017 3:14 PM
ਰਾਹੁਲ ਨੇ ਕਿਹਾ GST ਦਾ ਟੈਕਸ ਮੈਂ ਘਟਵਾਇਆ!

ਗਾਂਧੀ ਨਗਰ: ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਵਿਚ ਤਿੰਨ ਦਿਨਾਂ ਦੌਰੇ ‘ਤੇ ਪਹੁੰਚੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਜੀ.ਐਸ.ਟੀ. ਨੂੰ ਲੈ ਕੇ ਬੀਤੇ ਦਿਨ ਕੀਤੇ ਗਏ ਸਰਕਾਰ ਦੇ ਐਲਾਨ ‘ਤੇ ਕਿਹਾ ਕਿ ਚੰਗੀ ਗੱਲ ਹੈ ਕਿ ਕਾਂਗਰਸ ਪਾਰਟੀ ਤੇ ਹਿੰਦੁਸਤਾਨ ਦੀ ਜਨਤਾ ਨੇ ਭਾਜਪਾ ‘ਤੇ ਦਬਾਅ ਪਾ ਕੇ 28 ਫ਼ੀਸਦੀ ਤੋਂ ਕਾਫੀ ਵਸਤੂਆਂ 18 ਫ਼ੀਸਦੀ ‘ਚ ਕਰਵਾਈਆਂ।  ਉਨ੍ਹਾਂ ਨੇ ਕਿਹਾ ਕਿ ਉਹ ਇਸ ਤੋਂ ਵੀ ਖ਼ੁਸ਼ ਨਹੀਂ ਹਨ। ਹਿੰਦੁਸਤਾਨ ਨੂੰ ਪੰਜ ਵੱਖ ਵੱਖ ਟੈਕਸ ਨਹੀਂ ਚਾਹੀਦੇ। ਇਕ ਟੈਕਸ ਚਾਹੀਦਾ ਹੈ।

 

 

ਰਾਹੁਲ ਗਾਂਧੀ ਨੇ ਕਿਹਾ ਕਿ ਨੋਟਬੰਦੀ ਦੀ ਤਰ੍ਹਾਂ ਹੀ ਜੀ.ਐਸ.ਟੀ. ਨੂੰ ਇੱਕ ਅਸਮਰੱਥ ਤੇ ਅਸੰਵੇਦਨਸ਼ੀਲ ਸਰਕਾਰ ਵੱਲੋਂ ਸੰਸਥਾਗਤ ਤਿਆਰੀ ਦੇ ਬਗੈਰ ਲਾਗੂ ਕੀਤਾ ਜਾ ਰਿਹਾ ਹੈ। ਭਾਰਤ ‘ਚ ਇਸ ਤਰ੍ਹਾਂ ਦੇ ਜੀ.ਐਸ.ਟੀ. ਨੂੰ ਲਿਆਏ ਜਾਣ ਦੀ ਜ਼ਰੂਰਤ ਹੈ, ਜੋ ਕਰੋੜਾਂ ਨਾਗਰਿਕਾਂ, ਛੋਟੇ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਇੰਨੀਂ ਚਿੰਤਾ ‘ਚ ਨਾ ਪਾਵੇ।

 

 

 

ਉਨ੍ਹਾਂ ਕਿਹਾ ਕਿ ਕਾਂਗਰਸ ਜੀ.ਐਸ.ਟੀ. ਦਾ ਵਿਰੋਧ ਨਹੀਂ ਕਰਦੀ, ਕਿਉਂਕਿ ਇਹ ਉਸ ਦੀ ਸੰਕਲਪਨਾ ਦਾ ਨਤੀਜਾ ਹੈ, ਪਰ ਇਸ ਨੂੰ ਲੈ ਕੇ ਜੋ ਗੜਬੜ ਹੈ, ਪਾਰਟੀ ਨੂੰ ਉਸ ‘ਤੇ ਇਤਰਾਜ਼ ਹੈ। ਦੱਸਣਯੋਗ ਹੈ ਕਾਂਗਰਸ ਵੱਲੋਂ ਜੀ.ਐਸ.ਟੀ ਦੇ ਮਿਡਨਾਈਟ ਸੈਸ਼ਨ ਦਾ ਵੀ ਬਾਈਕਾਟ ਕੀਤਾ ਗਿਆ ਸੀ। ਕਾਂਗਰਸ ਨੇ ਇਹ ਐਲਾਨ ਕੀਤਾ ਸੀ ਕਿ ਉਹ ਇਸ ਅੱਧੀ ਰਾਤ ਦੇ ਸੈਸ਼ਨ ਵਿੱਚ ਹਿੱਸਾ ਨਹੀਂ ਲਵੇਗੀ।

First Published: Saturday, 11 November 2017 3:14 PM

Related Stories

ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ
ਡਿਜੀਟਲ ਪੇਮੈਂਟ 'ਤੇ ਮਿਲੇਗੀ 2 ਫੀਸਦੀ ਛੋਟ

ਨਵੀਂ ਦਿੱਲੀ: ਕੈਸ਼ਲੈਸ਼ ਟ੍ਰਾਂਸਜੈਕਸ਼ਨ ਨੂੰ ਵਧਾਉਣ ਲਈ ਕੇਂਦਰ ਸਰਕਾਰ ਇਸ ‘ਤੇ ਦੋ

ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ ਟੈਕਸ?
ਕਿਤੇ ਤੁਸੀਂ ਲੁੱਟ ਦਾ ਸ਼ਿਕਾਰ ਤਾਂ ਨਹੀਂ ਹੋਰ ਰਹੇ, ਜਾਣੋ ਕਿਸ ਚੀਜ਼ 'ਤੇ ਕਿੰਨਾ...

ਨਵੀਂ ਦਿੱਲੀ: ਜੀਐਸਟੀ ਵਿੱਚ ਕਈ ਵਾਰ ਬਦਲਾਅ ਹੋਣ ਕਾਰਨ ਜੀਐਸਟੀ ਟੈਕਸ ਸਲੈਬ ਨੂੰ ਲੈ

ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ
ਰੇਲ ਦੀ ਟਿਕਟ ਨਹੀਂ ਲਈ ਤਾਂ ਨਾ ਹੋਵੋ ਪ੍ਰੇਸ਼ਾਨ, ਨਹੀਂ ਲੱਗੇਗਾ ਜ਼ੁਰਮਾਨਾ

ਨਵੀਂ ਦਿੱਲੀ: ਜੇਕਰ ਤੁਸੀਂ ਟ੍ਰੇਨ ‘ਤੇ ਸਫਰ ਕਰ ਰਹੇ ਹੋ ਤੇ ਜਲਦਬਾਜ਼ੀ ‘ਚ ਟਿਕਟ

ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'
ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਮਿਲੀ 'ਆਕਸੀਜ਼ਨ'

ਅਹਿਮਦਾਬਾਦ: ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਲਈ ਚੰਗੀ ਖਬਰ ਆਈ

ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ
ਆਖਰ ਕੀ ਹੈ ਦੇਸ਼ ਦੀ ਰਾਜਨੀਤੀ 'ਚ ਹੰਗਾਮਾ ਮਚਾਉਣ ਵਾਲਾ 'MEME'? ਜਾਣੋ ਇਤਿਹਾਸ

ਨਵੀਂ ਦਿੱਲੀ: ਸੋਸ਼ਲ ਮੀਡੀਆ ਤੇ ਯੂਥ ਕਾਂਗਰਸ ਦੇ ਇੱਕ ਮੀਮ ਨਾਲ ਵਿਵਾਦ ਖੜ੍ਹਾ ਹੋ

ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ
ਸੱਤਵਾਂ ਤਨਖਾਹ ਕਮਿਸ਼ਨ: ਮੁਲਾਜ਼ਮਾਂ ਨੂੰ ਵੱਡਾ ਝਟਕਾ

ਨਵੀਂ ਦਿੱਲੀ : ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਆਪਣੀ ਤਨਖ਼ਾਹ ‘ਚ ਵਾਧੇ ਦੀ ਉਮੀਦ ਕਰ

ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..
ਪਹਿਲਾਂ ਮਹਿਲਾ ਨਾਲ ਬਦਸਲੂਕੀ, ਫਿਰ ਪੈਰ ਛੂਹ ਕੇ ਮੁਆਫ਼ੀ ਮੰਗੀ..

ਹੈਦਰਾਬਾਦ- ਰਾਜੀਵ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਦੋ ਵਿਅਕਤੀਆਂ ਨੇ ਪਹਿਲਾਂ

ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ
ਇੰਡੀਗੋ ਏਅਰਲਾਈਨਜ਼ ਦੇ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ

ਨਵੀਂ ਦਿੱਲੀ- ਇੰਡੀਗੋ ਏਅਰਲਾਈਨਜ਼ ਹੁਣ ਫਿਰ ਵਿਵਾਦਾਂ ਵਿੱਚ ਆ ਗਈ ਹੈ। ਉਸ ਦੇ ਕੁਝ

ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...
ਆਰ.ਐੱਸ.ਐੱਸ. ਦੇ ਵਰਕਰ ਦਾ ਕਤਲ...

ਮੇਰਠ- ਸ਼ਹਿਰ ਦੇ ਸਿਵਲ ਥਾਣਾ ਖੇਤਰ ਵਿੱਚ ਆਰ ਐੱਸ ਐੱਸ ਦੇ ਇੱਕ ਵਰਕਰ ਸੁਨੀਲ ਗਰਗ (56)