ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦੀ ਸਾਜਿਸ਼?

By: ABP SANJHA | | Last Updated: Sunday, 14 May 2017 4:03 PM
ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦੀ ਸਾਜਿਸ਼?

ਨਵੀਂ ਦਿੱਲੀ: “ਆਮ ਆਦਮੀ ਪਾਰਟੀ ਨੂੰ ਖਤਮ ਕਰਨ ਦੀ ਸਾਜਿਸ਼ ਹੋ ਰਹੀ ਹੈ ਤੇ ਇਸ ਵਿੱਚ ਬੀਜੇਪੀ ਸ਼ਾਮਲ ਹੈ।” ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਲਾਏ ਹਨ।

 

ਸੰਜੇ ਨੇ ਬੀਜੇਪੀ ਨੂੰ ਲਲਕਾਰਦਿਆਂ ਕਿਹਾ ਕਿ ਜੇ ਬੀਜੇਪੀ ਨੇ ‘ਆਪ’ ਨਾਲ ਲੜਨਾ ਹੈ ਤਾਂ ਸਿੱਧੇ ਮੂੰਹ ਲੜੇ, ਕਪਿਲ ਮਿਸ਼ਰਾ ਦੀ ਆੜ ਵਿੱਚ ਵਾਰ ਕਰਨਾ ਛੱਡ ਦੇਵੇ। ਸੰਜੇ ਸਿੰਘ ਨੇ ਦਿੱਲੀ ਸਰਕਾਰ ਦੇ ਸਾਬਕਾ ਜੇਲ੍ਹ ਮੰਤਰੀ ਤੇ ‘ਆਪ’ ‘ਚੋਂ ਕੱਢੇ ਗਏ ਕਪਿਲ ਮਿਸ਼ਰਾ ਵੱਲੋਂ ਤਾਜ਼ਾ ਪ੍ਰੈੱਸ ਕਾਨਫਰੰਸ ਕਰਕੇ ਅਰਵਿੰਦ ਕੇਜਰੀਵਾਲ ‘ਤੇ ਗੰਭੀਰ ਇਲਜ਼ਾਮ ਲਾਏ ਜਾਣ ਤੋਂ ਬਾਅਦ ਪ੍ਰੈਸ ਕਾਨਫਰੰਸ ਰਾਹੀਂ ਮਿਸ਼ਰਾ ਨੂੰ ਜਵਾਬ ਦਿੱਤੇ।

 

ਕਪਿਲ ਨੇ ਆਪਣੀ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ 45 ਕਰੋੜ ਆਏ ਸਨ ਜਦਕਿ ਚੋਣ ਕਮਿਸ਼ਨ ਨੂੰ ਸਿਰਫ 9 ਕਰੋੜ ਬਾਰੇ ਦੱਸਿਆ ਗਿਆ। ਇਸ ਦੇ ਜਵਾਬ ਵਿੱਚ ਸੰਜੇ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਇਮਾਨਦਾਰੀ ‘ਤੇ ਦੁਸ਼ਮਣ ਵੀ ਸਵਾਲ ਨਹੀਂ ਚੁੱਕਦੇ, ਟੀਵੀ ‘ਤੇ ਦਿਖਾਏ 35-35 ਕਰੋੜ ਦੇ ਚੈੱਕ ਫਰਜ਼ੀ ਹਨ।

 

ਉਨ੍ਹਾਂ ਕਿਹਾ ਕਿ ਜੋ ਇਲਜ਼ਾਮ ਪ੍ਰਧਾਨ ਮੰਤਰੀ ਜੀ ਨੇ ਲਾਏ ਹਨ, ਉਹੀ ਇਲਜ਼ਾਮ ਕਪਿਲ ਮਿਸ਼ਰਾ ਨੇ ਪ੍ਰੈੱਸ ਕਾਨਫਰੰਸ ਵਿੱਚ ਲਾਏ ਹਨ ਜੋ ਅਸਲ ਦੇ ਵਿੱਚ ਬੀਜੇਪੀ ਦੀ ਹੀ ਭਾਸ਼ਾ ਬੋਲ ਰਹੇ ਹਨ।

First Published: Sunday, 14 May 2017 4:03 PM

Related Stories

ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!
ਹਨਪ੍ਰੀਤ ਦੇ ਸਾਬਕਾ ਪਤੀ 'ਤੇ ਹਮਲਾ!

ਚੰਡੀਗੜ੍ਹ: ਬਲਾਤਕਾਰੀ ਬਾਬੇ ਨਾਲ ਰਿਸ਼ਤਿਆਂ ਕਾਰਨ ਚਰਚਾ ‘ਚ ਆਈ ਹਨਪ੍ਰੀਤ ਦੇ

ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ ਹੋਸ਼
ਮੋਦੀ ਦੇ ਦੌਰੇ ਕਾਰਨ ਵਿਦਿਆਰਥਣ ਨੇ ਮੁੰਨਿਆ ਆਪਣਾ ਸਿਰ, ਕਾਰਨ ਜਾਣ ਕੇ ਉੱਡ ਜਾਣਗੇ...

ਵਾਰਾਣਸੀ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਾਰਾਣਸੀ ਦੌਰੇ ਦੌਰਾਨ ਬਨਾਰਸ ਹਿੰਦੂ

ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!
ਮੋਦੀ ਨੇ ਕਿਉਂ ਰੱਖੀ ਟਾਇਲਟ ਦੀ ਨੀਂਹ!

ਵਾਰਾਨਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਵਿਚ ਸਵੱਛ ਭਾਰਤ ਮੁਹਿੰਮ

ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ
ਰਿਆਨ ਸਕੂਲ 'ਤੇ ਸੀਬੀਆਈ ਦੀ ਰੇਡ

ਗੁਰੂਗ੍ਰਾਮ: ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗ੍ਰਾਮ ‘ਚ ਸੱਤ ਸਾਲਾਂ ਪ੍ਰਦੂਮਨ ਦੀ

SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ ਬੁੱਕ
SBI ਤੇ ICICI ਨੂੰ ਰੇਲਵੇ ਨੇ ਲੀਹੋਂ ਲਾਹਿਆ, ਇਨ੍ਹਾਂ ਬੈਂਕ ਤੋਂ ਨਹੀਂ ਹੋਵੇਗੀ ਟਿਕਟ...

ਨਵੀਂ ਦਿੱਲੀ: ਜੇਕਰ ਤੁਸੀਂ IRCTC ਤੋਂ ਆਨਲਾਈਨ ਟਿਕਟ ਦੀ ਬੁਕਿੰਗ ਕਰਦੇ ਹੋ ਤਾਂ

ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ
ਕਸ਼ਮੀਰ ਬਾਰੇ ਇਹ ਕੀ ਕਹਿ ਗਿਆ ਚੀਨ

ਸੰਯੁਕਤ ਰਾਸ਼ਟਰ: ਚੀਨ ਇੱਕ ਵਾਰ ਫਿਰ ਭਾਰਤ ਕਸ਼ਮੀਰ ਮਸਲੇ ‘ਤੇ ਭਾਰਤ ਨੂੰ ਪ੍ਰੇਸ਼ਾਨ

ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?
ਕਰੜੇ ਸੁਰੱਖਿਆ ਪ੍ਰਬੰਧਾਂ 'ਚੋਂ ਕਿਵੇਂ ਬਚ ਨਿਕਲੀ ਹਨੀਪ੍ਰੀਤ, ਸਰਕਾਰ ਦੀ ਸ਼ਹਿ?

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਜਾਣ

ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ
ਦੋ ਨਾਬਾਲਿਗ ਜਬਰ ਜਨਾਹ ਪੀੜਤਾਂ ਨੂੰ ਗਰਭਪਾਤ ਦੀ ਇਜਾਜ਼ਤ

ਨਵੀਂ ਦਿੱਲੀ:ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਅਤੇ ਬੈਂਗਲੁਰੂ ਦੀਆਂ ਦੋ

ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ
ਯੋਗੀ ਤੇ ਮੌਰੀਆ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦਾ ਮੈਂਬਰ ਬਣਨ ਪਿੱਛੋਂ ਉੱਤਰ