ਸ਼ੱਤਰੂਘਨ ਦਾ ਦਰਦ: ਦੇਸ਼ ਦੀ ਸਿਆਸਤ ਨੇ ਕੀਤਾ ਸਭ ਨੂੰ ਖ਼ਾਮੋਸ਼...!

By: ਰਵੀ ਇੰਦਰ ਸਿੰਘ | | Last Updated: Monday, 13 November 2017 12:56 PM
ਸ਼ੱਤਰੂਘਨ ਦਾ ਦਰਦ: ਦੇਸ਼ ਦੀ ਸਿਆਸਤ ਨੇ ਕੀਤਾ ਸਭ ਨੂੰ ਖ਼ਾਮੋਸ਼...!

ਪੁਰਾਣੀ ਤਸਵੀਰ

ਨਵੀਂ ਦਿੱਲੀ: ਭਾਜਪਾ ਦੇ ਸੰਸਦ ਮੈਂਬਰ ਤੇ ਅਦਾਕਾਰ ਸ਼ੱਤਰੂਘਨ ਸਿਨ੍ਹਾ ਨੇ ਮੌਜੂਦ ਸਿਆਸੀ ਹਾਲਾਤ ਵੇਖ ਕੇ ਕਿਹਾ ਹੈ ਕਿ ਦੇਸ਼ ਵਿੱਚ ਜੋ ਮਾਹੌਲ ਚੱਲ ਰਿਹਾ ਹੈ, ਉਸ ਵਿੱਚ ਸਾਰੇ ਹੀ ‘ਖ਼ਾਮੋਸ਼’ ਹਨ। ਆਪਣੇ ਮਸ਼ਹੂਰ ਡਾਇਲੌਗ ‘ਖ਼ਾਮੋਸ਼’ ‘ਤੇ ਸ਼ੱਤਰੂਘਨ ਨੇ ਕਿਹਾ, ‘ਹੁਣ ਤਾਂ ਇੰਝ ਲੱਗਦਾ ਹੈ ਕਿ ਅਸੀਂ ਸਾਰੇ ਹੀ ਖ਼ਾਮੋਸ਼ ਹੋ ਗਏ ਹਾਂ।’

ਸਾਹਿਤ ਆਜਤਕ ਦੇ ਤੀਜੇ ਤੇ ਆਖਰੀ ਦਿਨ ਸ਼ੱਤਰੂਘਨ ਸਿਨ੍ਹਾ ਨੇ ਕਿਹਾ ਕਿ ਮੈਂ ਆਪਣੀ ਕਿਤਾਬ ਸਭ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਦਿੱਤੀ। ਪ੍ਰਧਾਨ ਮੰਤਰੀ ਨੂੰ ਇਸ ਲਈ ਨਹੀਂ ਦਿੱਤਾ ਕਿ ਉਦੋਂ ਤਕ ਇਹ ਆਈ ਨਹੀਂ ਸੀ। ਸਿਨ੍ਹਾ ਨੇ ਕਿਹਾ ਕਿ ਉਹ ਲਾਲ ਕ੍ਰਿਸ਼ਨ ਅਡਵਾਨੀ ਦੇ ਕਹਿਣ ‘ਤੇ ਸਿਆਸਤ ਵਿੱਚ ਆਇਆ ਸੀ ਤੇ ਅਡਵਾਨੀ ਦੇ ਹੁਕਮ ‘ਤੇ ਹੀ ਰਾਜੇਸ਼ ਖੰਨਾ ਵਿਰੁੱਧ ਚੋਣ ਮੈਦਾਨ ਵਿੱਚ ਉੱਤਰਿਆ ਸੀ ਪਰ ਹਾਲੀਆ ਚੋਣ ਹਾਰ ਜਾਣ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਦੇ ਦਫ਼ਤਰ ਨਾ ਜਾਣ ਦੀ ਕਸਮ ਖਾਧੀ ਹੈ।

ਖਲਨਾਇਕ ਵਜੋਂ ਸਿਨੇਮਾ ਵਿੱਚ ਪਛਾਣ ਬਣਾਏ ਸ਼ੱਤਰੂਘਨ ਸਿਨ੍ਹਾ ਨੇ ਕਿਹਾ ਕਿ ਉਸ ਨੂੰ ਸ਼ੋਅਲੇ ਤੇ ਦੀਵਾਰ ਵਰਗੀਆਂ ਫ਼ਿਲਮਾਂ ਠੁਕਰਾ ਦੇਣ ਦਾ ਅੱਜ ਵੀ ਅਫ਼ਸੋਸ ਹੈ, ਪਰ ਇਸ ਗੱਲ ਦੀ ਖ਼ੁਸ਼ੀ ਵੀ ਹੈ ਕਿ ਇਨ੍ਹਾਂ ਫ਼ਿਲਮਾਂ ਨੇ ਉਸ ਦੇ ਦੋਸਤ ਅਮਿਤਾਭ ਬੱਚਨ ਨੂੰ ਸਦੀ ਦਾ ਮਹਾਨਾਇਕ ਬਣਾ ਦਿੱਤਾ। ਆਪਣੀ ਗ਼ਲਤੀ ਨੂੰ ਧਿਆਨ ਵਿੱਚ ਰੱਖਦਿਆਂ ਉਸ ਨੇ ਕਦੇ ਵੀ ਇਨ੍ਹਾਂ ਦੋਵੇਂ ਫ਼ਿਲਮਾਂ ਨੂੰ ਵੇਖਿਆ ਨਹੀਂ। ਸਿਨ੍ਹਾ ਨੇ ਨੌਜਵਾਨਾਂ ਦੇ ਨਾਂ ਸੰਦੇਸ਼ ਦਿੰਦਿਆਂ ਕਿਹਾ ਕਿ ਤੁਸੀਂ ਆਪਣੇ ਆਪ ਨੂੰ ਸਭ ਤੋਂ ਬਿਹਤਰ ਸਾਬਤ ਕਰ ਕੇ ਵਿਖਾਓ ਤੇ ਆਪਣੀ ਅਸਲੀਅਤ ਕਦੇ ਗੁਆਓ ਨਾ।

First Published: Monday, 13 November 2017 12:55 PM

Related Stories

ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ
ਸੁਪਰੀਮ ਕੋਰਟ ਵੱਲੋਂ 'ਪਦਮਾਵਤੀ' ਬਾਰੇ ਕੋਈ ਵੀ ਆਦੇਸ਼ ਜਾਰੀ ਕਰਨ ਤੋਂ ਇਨਕਾਰ

ਨਵੀਂ ਦਿੱਲੀ: ਫਿਲਮ ‘ਪਦਮਾਵਤੀ’ ਖਿਲਾਫ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ
'ਪਦਮਾਵਤੀ' ਖ਼ਿਲਾਫ਼ ਡਟੇ ਕੈਪਟਨ

ਚੰਡੀਗੜ੍ਹ: ਫਿਲਮ ‘ਪਦਮਾਵਤੀ’ ਖਿਲਾਫ ਵਿੱਢੀ ਮੁਹਿੰਮ ਵਿੱਚ ਪੰਜਾਬ ਦੇ ਮੁੱਖ

ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..
ਦੀਪਿਕਾ ਪਾਦੂਕੋਣ ਨੂੰ ਜ਼ਿੰਦਾ ਸਾੜਨ 'ਤੇ ਇੱਕ ਕਰੋੜ ਦਾ ਇਨਾਮ..

ਬਰੇਲੀ: ਪਦਮਾਵਤੀ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਗਲਾ

'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ
'ਪਦਮਾਵਤੀ' ਦੀ ਰਿਲੀਜ਼ ਟਾਲਣ ਦਾ ਅਸਲੀ ਕਾਰਨ ਵਿਵਾਦ ਜਾਂ ਕੁਝ ਹੋਰ, ਜਾਣੋ

ਨਵੀਂ ਦਿੱਲੀ: ਫ਼ਿਲਮ ‘ਪਦਮਾਵਤੀ’ ਦੇ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਫ਼ਿਲਮ

ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼
ਸਨੀ ਲਿਓਨੀ ਨਾਲ ਫਿਰ ਕੰਮ ਕਰਨਾ ਚਾਹੁੰਦੇ ਅਰਬਾਜ਼

ਮੁੰਬਈ: ਬਾਲੀਵੁੱਡ ਦੀਆਂ ਸਭ ਤੋਂ ਖੂਬਸੂਰਤ ਹੀਰੋਇਨਾਂ ‘ਚ ਸ਼ੁਮਾਰ ਸਨੀ ਲਿਓਨੀ

ਤਾਪਸੀ ਪੰਨੂੰ ਦੇ ਛੋਟੇ ਕੱਪੜਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੰਗ!
ਤਾਪਸੀ ਪੰਨੂੰ ਦੇ ਛੋਟੇ ਕੱਪੜਿਆਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਜੰਗ!

ਮੁੰਬਈ: ਔਰਤਾਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਦੀ ਸਮਰਥਕ ਤਾਪਸੀ ਪੰਨੂੰ ਨੇ ਸ਼ਨੀਵਾਰ

ਦੁਨੀਆ 'ਚ ਭਾਰਤ ਦੀ ਖੂਬਸੂਰਤੀ ਦੀ ਚਰਚਾ, #ManushiChhillar ਹੈਸ਼ਟੈਗ ਨੇ ਕੀਤਾ ਟ੍ਰੈਂਡ
ਦੁਨੀਆ 'ਚ ਭਾਰਤ ਦੀ ਖੂਬਸੂਰਤੀ ਦੀ ਚਰਚਾ, #ManushiChhillar ਹੈਸ਼ਟੈਗ ਨੇ ਕੀਤਾ ਟ੍ਰੈਂਡ

ਨਵੀਂ ਦਿੱਲੀ: ਦੁਨੀਆ ਭਰ ‘ਚ ਅੱਜ ਇੱਕ ਵਾਰ ਫਿਰ ਭਾਰਤ ਦੀ ਖੂਬਸੂਰਤੀ ਦੇ ਚਰਚੇ ਹਨ।