ਦੇਸ਼ 'ਚ ਬਣੇ 'ਤੇਜਸ' ਤੇ 'ਅਰਜੁਨ' 'ਤੇ ਨਹੀਂ ਫੌਜ ਨੂੰ ਯਕੀਨ!

By: ਏਬੀਪੀ ਸਾਂਝਾ | | Last Updated: Monday, 13 November 2017 12:45 PM
ਦੇਸ਼ 'ਚ ਬਣੇ 'ਤੇਜਸ' ਤੇ 'ਅਰਜੁਨ' 'ਤੇ ਨਹੀਂ ਫੌਜ ਨੂੰ ਯਕੀਨ!

ਨਵੀਂ ਦਿੱਲੀ: ਹਥਿਆਰਬੰਦ ਬਲਾਂ ਵੱਲੋਂ ਦੇਸ਼ ‘ਚ ਬਣ ਰਹੇ ਵਿਦੇਸ਼ੀ ਲਾਈਟ ਕਾਮਬੈਟ ਜਹਾਜ਼ ਤੇਜਸ ਤੇ ਯੁੱਧ ਟੈਂਕ ਅਰਜੁਨ ਦੇ ਨਵੇਂ ਵਰਜਨ ਦੇ ਨਿਰਮਾਣ ਦੇ ਪ੍ਰਸਤਾਵ ਨੂੰ ਰੱਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਮੇਕ ਇਨ ਇੰਡੀਆ ਤੇ ਰਣਨੀਤਕ ਹਿੱਸੇਦਾਰੀ ਦੀ ਨੀਤੀ ਤਹਿਤ ਹਥਿਆਰਬੰਦ ਬਲਾਂ ਵੱਲੋਂ ਵਿਦੇਸ਼ੀ ਸਿੰਗਲ ਇੰਜਣ ਜੰਗੀ ਜਹਾਜ਼ ਤੇ ਜੰਗੀ ਟੈਂਕਾਂ ਦੀ ਖਰੀਦ ਦੇ ਪ੍ਰਸਤਾਵ ਦਿੱਤ ਗਏ ਹਨ।
ਪਿਛਲੇ ਹਫ਼ਤੇ ਹੀ ਸੈਨਾ ਨੇ 1,770 ਟੈਂਕਾਂ ਲਈ ਰਿਕਵੈਸਟ ਫਾਰ ਇਨਫਾਰਮੇਸ਼ਨ ਜਾਰੀ ਕੀਤੀ ਸੀ। ਇਸ ਜ਼ਰੀਏ ਫੌਜ ਜੰਗ ਦੇ ਮੈਦਾਨ ‘ਚ ਆਪਣੀ ਸਥਿਤੀ ਮਜ਼ਬੂਤ ਕਰਨਾ ਚਾਹੁੰਦੀ ਹੈ। ਇਸ ਤੋਂ ਇਲਾਵਾ, ਭਾਰਤੀ ਹਵਾਈ ਫੌਜ ਵੱਲੋਂ ਵੀ ਜਲਦ ਹੀ 114 ਸਿੰਗਲ ਇੰਜਣ ਜੈੱਟ ਲਈ ਟੈਂਡਰ ਕੀਤੇ ਜਾ ਸਕਦੇ ਹਨ।
ਰੱਖਿਆ ਉਤਪਾਦਨ ਦੇ ਖੇਤਰ ‘ਚ ਅਨੁਭਵਹੀਣਤਾ ਨੂੰ ਦੂਰ ਕਰਨ ਲਈ ਰੱਖਿਆ ਮੰਤਰਾਲੇ ਵੱਲੋਂ ਰਣਨੀਤਕ ਭਾਗੀਦਾਰੀ ‘ਤੇ ਜ਼ੋਰ ਦਿੱਤੇ ਜਾਣ ਦੀ ਨੀਤੀ ਤਹਿਤ ਇਹ ਕਦਮ ਉਠਾਏ ਜਾ ਸਕਦੇ ਹਨ। ਇਸ ਨੀਤੀ ਤਹਿਤ ਹਥਿਆਰਾਂ ਦਾ ਉਤਪਾਦਨ ਕਰਨ ਵਾਲੀ ਭਾਰਤ ਦੀਆਂ ਪ੍ਰਾਈਵੇਟ ਕੰਪਨੀਆਂ ਤੇ ਦੁਨੀਆ ਦੀਆਂ ਵੱਡੀਆਂ ਹਥਿਆਰ ਕੰਪਨੀਆਂ ‘ਚ ਜਾਇੰਟ ਵੈਂਚਰਜ਼ ਤਹਿਤ ਉਤਪਾਦਨ ਕੀਤਾ ਜਾਣਾ ਹੈ। ਤਕਨੀਕੀ ਅਦਾਨ-ਪ੍ਰਦਾਨ ਵੀ ਇਸ ਪ੍ਰੋਗਰਾਮ ਦਾ ਹਿੱਸ ਹੋਵੇਗਾ। ਹਾਲਾਂਕਿ ਅਜਿਹਾ ਭਾਰਤੀ ਹਵਾਈ ਤੇ ਫੌਜ ਲਈ ਅਸਾਨ ਨਹੀਂ ਹੋਵੇਗਾ।
ਸਾਲਾਨਾ ਰੱਖਿਆ ਬਾਜਟ ‘ਚ ਨਵੀਂ ਯੋਜਨਾਵਾਂ ਲਈ ਰਕਮ ਬੇਹੱਦ ਘੱਟ ਹੈ। ਇਸ ਤੋਂ ਇਲਾਵਾ, ਇਸ ਰਾਸ਼ੀ ਦਾ ਵੱਧ ਹਿੱਸਾ ਸਾਬਕਾ ਕੀਤੇ ਗਏ ਸੌਦਿਆਂ ਦੀਆਂ ਕਿਸ਼ਤਾਂ ਨੂੰ ਤਾਰਨ ‘ਚ ਜਾ ਰਿਹਾ ਹੈ। ਭਾਰਤੀ ਹਵਾਈ ਫੌਜ ਦੇ ਇੱਕ ਇੰਜਣ ਜੰਗ ਪਰੀਯੋਜਨਾ ‘ਤੇ ਹੀ ਰੱਖਿਆ ਮੰਤਰਾਲੇ ਦੇ ਤਕਰੀਬਨ 1.15 ਲੱਖ ਕਰੋੜ ਰੁਪਏ ਖਰਚ ਕਰਨੇ ਹੋਣਗੇ। ਇਸ ਤੋਂ ਇਲਾਵਾ ਡੀਆਰਡੀਓ ਵੱਲੋਂ ਵੀ ਇਸ ਨੂੰ ਲੈ ਕੇ ਦਬਾਅ ਬਣਾਇਆ ਜਾ ਰਿਹਾ ਹੈ।
First Published: Monday, 13 November 2017 12:45 PM

Related Stories

ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ
ਮੱਧ ਪ੍ਰਦੇਸ਼ ਸਰਕਾਰ ਨੇ ਵੀ ਕੱਸਿਆ 'ਪਦਮਾਵਤੀ' 'ਤੇ ਸ਼ਿਕੰਜਾ

ਨਵੀਂ ਦਿੱਲੀ: ਡਾਇਰੈਕਟਰ ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਪਦਮਾਵਤੀ’ ਦਾ ਵਿਰੋਧ

ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!
ਆਂਡਾ ਮਹਿੰਗਾ ਜਾਂ ਮੁਰਗੀ, ਜਾਣ ਕੇ ਹੋਵੋਗੇ ਹੈਰਾਨ!

ਨਵੀਂ ਦਿੱਲੀ: ਸੰਡੇ ਹੋ ਜਾਂ ਮੰਡੇ, ਰੋਜ਼ ਖਾਓ ਆਂਡੇ: ਇਹ ਮਸ਼ਹੂਰੀ ਸਰਕਾਰਾਂ ਕਈ ਸਾਲਾਂ

ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ
ਹਿਮਾਚਲ ਤੇ ਗੁਜਰਾਤ ਦੇ ਨਤੀਜਿਆਂ ਤੋਂ ਅਗਲੇ ਦਿਨ ਆਵੇਗਾ ਰਾਹੁਲ ਦਾ ਨਤੀਜਾ

ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਨਵੇਂ ਕੌਮੀ ਪ੍ਰਧਾਨ ਲਈ ਚੋਣ ਤਾਰੀਖਾਂ ਦਾ ਐਲਾਨ ਕਰ

'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
'ਪਦਮਾਵਤੀ' 'ਤੇ ਰੋਕ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ : ਪਦਮਾਵਤੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਜਨ ਹਿੱਤ ਪਟੀਸ਼ਨ

ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!
ਲਉ ਜੀ ਸਰਕਾਰ ਨੇ ਹੀ ਜਨਤਕ ਕੀਤੇ 'ਆਧਾਰ' ਦੇ ਅੰਕੜੇ!

ਨਵੀਂ ਦਿੱਲੀ : ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਰੀਬ 210 ਵੈੱਬਸਾਈਟਾਂ ਨੇ ਕੁਝ

ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ
ਹੁਣ ਸਕੂਲਾਂ 'ਚ ਰੋਜ਼ਾਨਾ ਇਕ ਘੰਟੇ ਹੋਵੇਗੀ ਕਸਰਤ

ਨਵੀਂ ਦਿੱਲੀ : ਵਿਦਿਆਰਥੀਆਂ ਦੀ ਫਿਟਨੈੱਸ ਲਈ ਸਕੂਲਾਂ ਵਿਚ ਹੁਣ ਰੋਜ਼ਾਨਾ ਇਕ ਘੰਟੇ

ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ
ਫੋਨ 'ਤੇ ਜਾਤੀ ਸੂਚਕ ਸ਼ਬਦ ਬੋਲਣ 'ਤੇ ਪੰਜ ਸਾਲ ਤਕ ਕੈਦ

ਨਵੀਂ ਦਿੱਲੀ  : ਸੁਪਰੀਮ ਕੋਰਟ ਨੇ ਵਿਵਸਥਾ ਕੀਤੀ ਹੈ ਕਿ ਸਰਵਜਨਿਕ ਥਾਵਾਂ ‘ਤੇ ਫੋਨ

ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ
ਇੰਦਰਾ ਦਾ ਪੰਨਿਆਂ ਤੋਂ ਨਾਂ ਮਿਟਾਇਆ ਨਹੀਂ ਜਾ ਸਕੇਗਾ: ਪ੍ਰਣਬ

ਨਵੀਂ ਦਿੱਲੀ: ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 100ਵੀਂ ਜਯੰਤੀ ਮੌਕੇ

ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ
ਭਾਰਤ ਨੇ ਦਿੱਤੀ ਪਾਕਿਸਤਾਨ ਨੂੰ ਧਮਕੀ

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਫੌਜੀ