ਡੋਪ 'ਚ ਉਲਝਿਆ ਯੂਸਫ ਪਠਾਨ, ਲੱਗਾ ਬੈਨ

By: ਰਵੀ ਇੰਦਰ ਸਿੰਘ | | Last Updated: Tuesday, 9 January 2018 3:39 PM
ਡੋਪ 'ਚ ਉਲਝਿਆ ਯੂਸਫ ਪਠਾਨ, ਲੱਗਾ ਬੈਨ

ਪੁਰਾਣੀ ਤਸਵੀਰ

ਨਵੀਂ ਦਿੱਲੀ: ਭਾਰਤ ਦੇ ਤੇਜ਼ ਗੇਂਦਬਾਜ਼ ਰਹਿ ਚੁੱਕੇ ਇਰਫਾਨ ਪਠਾਨ ਦੇ ਭਰਾ ਯੁਸੂਫ ਪਠਾਨ ਦਾ ਡੋਪ ਟੈਸਟ ਫੇਲ੍ਹ ਹੋ ਗਿਆ ਹੈ। ਉਸ ‘ਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 5 ਮਹੀਨਿਆਂ ਤਕ ਖੇਡਣ ਦੀ ਰੋਕ ਲਾ ਦਿੱਤੀ ਹੈ। ਪਠਾਨ ਦੇ ਨਮੂਨਿਆਂ ਦਾ ਨਤੀਜਾ ਬੀਤੇ ਅਕਤੂਬਰ ਵਿੱਚ ਆ ਗਿਆ ਸੀ ਪਰ ਉਸ ਨੂੰ ਸਜ਼ਾ ਦਾ ਐਲਾਨ ਅੱਜ ਕੀਤਾ ਗਿਆ ਹੈ। ਇਰਫਾਨ ਪਠਾਨ ਡੋਪ ਟੈਸਟ ਵਿੱਚ ਪਹਿਲਾ ਕ੍ਰਿਕਟਰ ਹੈ। ਪਠਾਨ ਕੌਮਾਂਤਰੀ ਟੀਮ ਦਾ ਹਿੱਸਾ ਰਹਿ ਚੁੱਕਾ ਹੈ ਪਰ ਉਹ ਜ਼ਿਆਦਾਤਰ IPL ਵਿੱਚ ਹੀ ਖੇਡਦਾ ਸੀ।

 

ਬੀਤੇ ਸਾਲ 16 ਮਾਰਚ, 2017 ਨੂੰ ਵਿਜੇ ਹਜ਼ਾਰੇ ਟ੍ਰਾਫੀ ਦੌਰਾਨ ਦਿੱਲੀ ਵਿੱਚ ਹੋਏ ਮੈਚ ਤੋਂ ਪਹਿਲਾਂ ਪਠਾਨ ਦੇ ਪਿਸ਼ਾਬ ਦੇ ਨਮੂਨੇ ਲਏ ਗਏ ਸਨ। ਇਨ੍ਹਾਂ ਨਮੂਨਿਆਂ ਵਿੱਚ ਟਰਬੂਟਲਾਈਨ ਨਾਂ ਦਾ ਪਦਾਰਥ ਪਾਇਆ ਗਿਆ। ਵਿਸ਼ਵ ਐਂਟੀ ਡੋਪਿੰਗ ਏਜੰਸੀ (ਵਾਡਾ) ਨੇ ਖਿਡਾਰੀ ਵੱਲੋਂ ਮੁਕਾਬਲੇ ਦੌਰਾਨ ਜਾਂ ਇਸ ਤੋਂ ਅੱਗੇ-ਪਿੱਛੇ ਇਸ ਪਦਾਰਥ ਦੇ ਸੇਵਨ ‘ਤੇ ਰੋਕ ਲਾਈ ਹੋਈ ਹੈ।

 

27 ਅਕਤੂਬਰ 2017 ਨੂੰ ਯੁਸੂਫ ਪਠਾਨ ਦਾ ਡੋਪ ਟੈਸਟ ਸਕਾਰਾਤਮਕ ਪਾਇਆ ਗਿਆ। ਉਸ ਵਿਰੁੱਧ ਬੀ.ਸੀ.ਸੀ.ਆਈ. ਦੇ ਐਂਟੀ-ਡੋਪਿੰਗ ਰੂਲਜ਼ (ਏ.ਡੀ.ਆਰ.) ਦੇ ਆਰਟੀਕਲ 2.1 ਤਹਿਤ ਦੋਸ਼ੀ ਪਾਇਆ ਗਿਆ ਸੀ। ਫਿਰ ਪਠਾਨ ਦਾ ਪੱਖ ਜਾਣਿਆ ਗਿਆ। ਇਸ ਤੋਂ ਬਾਅਦ ਅੱਜ ਇਸ ਬੱਲੇਬਾਜ਼ ਨੂੰ 5 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ।

 

ਬੀ.ਸੀ.ਸੀ.ਆਈ. ਨੇ ਕਿਹਾ ਕਿ ਉਹ ਯੂਸਫ ਪਠਾਨ ਦੇ ਪੱਖ ਤੋਂ ਸੰਤੁਸ਼ਟ ਹੈ। ਪਠਾਨ ਨੇ ਦੱਸਿਆ ਸੀ ਕਿ ਉਹ ਸਾਹ ਪ੍ਰਣਾਲੀ ਦੀ ਇਨਫੈਕਸ਼ਨ ਨੂੰ ਠੀਕ ਕਰਨ ਲਈ ਜਿਸ ਦਵਾਈ ਦਾ ਸੇਵਨ ਕਰ ਰਿਹਾ ਸੀ, ਵਿੱਚ ਟਰਬੂਟਲਾਈਨ ਨਾਂ ਦਾ ਪਦਾਰਥ ਸੀ। ਕ੍ਰਿਕਟ ਬੋਰਡ ਨੇ ਉਸ ਦੇ ਜਵਾਬ ਨੂੰ ਐਂਟੀ ਡੋਪਿੰਗ ਨਿਯਮਾਂ ਦੀ ਉਲੰਘਣਾ ਦੇ ਤੌਰ ‘ਤੇ ਪ੍ਰਵਾਨ ਕਰ ਲਿਆ ਹੈ ਤੇ ਨਾਲ ਹੀ ਉਸ ਨੂੰ ਪੰਜ ਮਹੀਨਿਆਂ ਲਈ ਖੇਡ ਤੋਂ ਮੁਅੱਤਲ ਕਰ ਦਿੱਤਾ ਹੈ ਤੇ ਉਸ ਦੇ ਕੁਝ ਖੇਡ ਨਤੀਜੇ ਵੀ ਰੱਦ ਕੀਤੇ ਹਨ।

First Published: Tuesday, 9 January 2018 2:43 PM

Related Stories

ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼
ਚੀਨ ਤੱਕ ਮਾਰ ਵਾਲੀ ਭਾਰਤੀ ਮਿਜ਼ਾਈਲ ਦੀ ਸਫਲ ਅਜਮਾਇਸ਼

ਸ੍ਰੀਹਰਿਕੋਟਾ: ਭਾਰਤ ਨੇ ਅੱਜ ਆਪਣੀ ਸਭ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ

ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ
ਹਰਿਆਣਾ ਦੀ ਇੱਕ ਹੋਰ ਲੜਕੀ ਬਣੀ ਚਾਰ ਨੌਜਵਾਨਾਂ ਦੀ ਹਵਸ ਦਾ ਸ਼ਿਕਾਰ

ਚਰਖੀ ਦਾਦਰੀ: ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂੰ ਬੀਤੇ ਦਿਨੀਂ ਚਾਰ ਨੌਜਵਾਨਾਂ

ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ
ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ ਮੋਦੀ-ਸ਼ਾਹ ਖਿਲਾਫ ਖੋਲ੍ਹਿਆ ਮੋਰਚਾ

ਮੁੰਬਈ: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਮੁਖੀ ਪ੍ਰਵੀਨ ਤੋਗੜੀਆ ਮਗਰੋਂ ਸ਼ਿਵ ਸੈਨਾ ਨੇ ਵੀ

ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ
ਸਕੂਲੀ ਵਿਦਿਆਰਥੀਆਂ ਬਾਰੇ ਕੇਜਰੀਵਾਲ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਗੁਰੂਗ੍ਰਾਮ ਦੇ ਰਾਇਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦਯੂਮਨ

ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ
ਮਦਰ ਡੇਅਰੀ ਦੇ ਦੁੱਧ 'ਚ ਪਲਾਸਟਿਕ ਦੀ ਮਲਾਈ ਦਾ ਸੱਚ

ਕਰਨਾਲ: ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ,

ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
ਤਿੰਨ ਰਾਜਾਂ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਅੱਜ ਤਿੰਨ ਰਾਜਾਂ ਮੇਘਾਲਿਆ, ਨਾਗਾਲੈਂਡ ਤੇ

ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ
ਤੋਗੜੀਆ ਨੇ ਲਾਈ RSS ਕੋਲ ਗੁਹਾਰ, ਮੋਦੀ 'ਤੇ ਵੱਡੇ ਇਲਜ਼ਾਮ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਸਾਜਿਸ਼ ਦਾ ਇਲਜ਼ਾਮ ਲਾਉਣ ਵਾਲੇ

ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ
ਨਹੀਂ ਸੁਲਝਿਆ ਸੁਪਰੀਮ ਵਿਵਾਦ, ਚੀਫ ਜਸਟਿਸ ਸੱਦੀ ਮੀਟਿੰਗ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜੱਜਾਂ ਦਾ ਵਿਵਾਦ ਅਜੇ ਵੀ ਭਖਿਆ ਹੋਇਆ ਹੈ। ਅੱਜ

ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ
ਪਾਕਿ ਨੇ ਹਾਫਿਜ਼ ਸਾਈਦ ਨੂੰ ਦਿੱਤੀ ਕਲੀਨ ਚਿੱਟ

ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਹੈ