ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ

By: abp sanjha | | Last Updated: Tuesday, 9 January 2018 2:22 PM
ਟ੍ਰੈਫ਼ਿਕ ਜਾਮ 'ਚ ਸੜਕ 'ਤੇ ਹੀ ਦਿੱਤਾ ਬੱਚੀ ਨੂੰ ਜਨਮ

ਓਨਟਾਰੀਓ: ਕੈਨੇਡਾ ਦੇ ਸੂਬੇ ਓਂਟਾਰੀਓ ‘ਚ ਸੜਕ ‘ਤੇ ਟ੍ਰੈਫ਼ਿਕ ਜਾਮ ਦੌਰਾਨ ਔਰਤ ਨੇ ਬੱਚੀ ਨੂੰ ਜਨਮ ਦਿੱਤਾ। ਉਹ ਘਰੋਂ ਸਵੇਰੇ 5.30 ਵਜੇ ਚੱਲੀ ਤੇ ਐਲਗਿਨ ਮਿਲਜ਼ ਰੋਡ ਦੇ ਹਾਈਵੇਅ 404 ‘ਤੇ ਸਵੇਰੇ 7.49 ਵਜੇ ਉਸ ਦੀ ਬੱਚੀ ਨੇ ਜਨਮ ਲਿਆ।
ਪਰਿਵਾਰ ਨੂੰ ਲੱਗਦਾ ਸੀ ਕਿ ਜਨਮ ਲਈ ਅਜੇ ਬਹੁਤ ਸਮਾਂ ਬਾਕੀ ਹੈ। ਇਸੇ ਲਈ ਉਨ੍ਹਾਂ ਨੇ ਸਵੇਰੇ ਉੱਠ ਕੇ ਹਸਪਤਾਲ ਜਾਣ ਲਈ ਆਰਾਮ ਨਾਲ ਤਿਆਰੀ ਕੀਤੀ। ਅਜੇ ਉਹ ਆਪਣੀ ਗੱਡੀ ਰਾਹੀਂ ਰਸਤੇ ‘ਚ ਹੀ ਸਨ ਕਿ ਟ੍ਰੈਫ਼ਿਕ ਜਾਮ ਹੋ ਗਿਆ। ਉਨ੍ਹਾਂ ਨੂੰ ਲੱਗਾ ਕਿ ਉਹ ਸਮੇਂ ਸਿਰ ਹਸਪਤਾਲ ਨਹੀਂ ਪੁੱਜ ਸਕਣਗੇ। ਇਸ ਲਈ ਉਨ੍ਹਾਂ ਨੇ 911 ‘ਤੇ ਫ਼ੋਨ ਕੀਤਾ।
ਐਮਰਜੈਂਸੀ ਵਿਭਾਗ ਵਾਲਿਆਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਕਿੱਥੇ ਕੁ ਪੁੱਜੇ ਹਨ। ਜਿਸ ਥਾਂ ‘ਤੇ ਉਹ ਖੜ੍ਹੇ ਸਨ, ਉੱਥੇ ਹਸਪਤਾਲ ਨੇ ਐਮਰਜੈਂਸੀ ਗੱਡੀ ਭੇਜ ਦਿੱਤੀ ਪਰ ਇਸ ਤੋਂ ਪਹਿਲਾਂ ਕਿ ਗੱਡੀ ਪੁੱਜਦੀ ਜੋਅ ਦੀ ਪਤਨੀ ਨੂੰ ਜਣੇਪੇ ਦੀ ਦਰਦ ਹੋਣ ਲੱਗੀ। ਉਸ ਨੂੰ ਲੱਗਦਾ ਸੀ ਕਿ ਬੱਚੇ ਦਾ ਜਨਮ ਹੋਣ ‘ਚ ਅਜੇ ਸਮਾਂ ਹੈ।
 ਜੋਅ ਨੇ ਦੱਸਿਆ ਕਿ ਉਨ੍ਹਾਂ ਦੀ ਦੂਜੀ ਬੱਚੀ ਦਾ ਜਨਮ ਹਾਈਵੇਅ ‘ਤੇ ਹੀ ਹੋ ਗਿਆ। ਉਸ ਨੂੰ ਖ਼ੁਸ਼ੀ ਹੈ ਕਿ ਉਸ ਨੇ ਹੀ ਡਲਿਵਰੀ ਕਰਵਾਈ। ਇਸ ਦੇ ਕੁਝ ਮਿੰਟਾਂ ਮਗਰੋਂ ਹੀ ਐਮਰਜੈਂਸੀ ਗੱਡੀ ਉੱਥੇ ਪੁੱਜ ਗਈ। ਬੱਚੀ ਤੇ ਉਸ ਦੀ ਮਾਂ ਦੀ ਹਾਲਤ ਠੀਕ ਹੈ ਤੇ ਪਰਿਵਾਰ ਬਹੁਤ ਖ਼ੁਸ਼ ਹੈ।
ਉਨ੍ਹਾਂ ਨੇ ਬੱਚੀ ਦਾ ਨਾਂ ਮਾਰਟਿਨਾ ਰੱਖਿਆ ਹੈ। ਜੋਅ ਨੇ ਹੱਸਦੇ ਹੋਏ ਕਿਹਾ ਕਿ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਸਲਾਹ ਦੇ ਰਹੇ ਹਨ ਕਿ ਉਹ ਬੱਚੀ ਦਾ ਨਾਂ ਉਸ ਹਾਈਵੇਅ ਦੇ ਨਾਂ ‘ਤੇ ਰੱਖਣ ਜਿੱਥੇ ਉਸ ਦਾ ਜਨਮ ਹੋਇਆ।
ਪਰਿਵਾਰ ਨੇ ਦੱਸਿਆ ਕਿ ਉਹ ਪਹਿਲਾਂ ਵੀ ਇੱਕ ਬੱਚੀ ਦੇ ਮਾਂ-ਬਾਪ ਹਨ ਪਰ ਉਹ ਨਹੀਂ ਜਾਣਦੇ ਸਨ ਕਿ ਉਨ੍ਹਾਂ ਦੀ ਦੂਜੀ ਬੱਚੀ ਦਾ ਜਨਮ ਹਸਪਤਾਲ ਜਾਂ ਘਰ ‘ਚ ਨਹੀਂ ਸਗੋਂ ਸੜਕ ‘ਤੇ ਹੋਵੇਗਾ।

 

First Published: Tuesday, 9 January 2018 2:19 PM

Related Stories

ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ
ਅਨੋਖਾ ਕੰਮ ਕਰਕੇ ਇਹ ਜੋੜਾ ਪੂਰਾ ਕਰ ਰਿਹਾ ਆਪਣਾ ਸੁਫ਼ਨਾ

ਨਵੀਂ ਦਿੱਲੀ : ਇਹ ਕਪਲ ਹੈ ਸ਼ਿਆਮ ਅਤੇ ਆਨਿਆ, ਸ਼ਾਮ ਭਾਰਤ ਤੋਂ ਹੈ ਜਦੋਂਕਿ ਆਨਿਆ

ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ ਸੂਚੀ
ਇਨ੍ਹਾਂ ਚੀਜ਼ਾਂ 'ਤੇ GST ਘਟਣ ਨਾਲ ਕਿੰਨੀ ਕੁ ਸੌਖੀ ਹੋਵੇਗੀ ਆਮ ਇਨਸਾਨ ਦੀ ਜੇਬ, ਵੇਖੋ...

ਨਵੀਂ ਦਿੱਲੀ: ਜੀ.ਐੱਸ.ਟੀ. ਕੌਂਸਲ ਦੀ ਬੀਤੇ ਕੱਲ੍ਹ ਹੋਈ 25ਵੀਂ ਬੈਠਕ ਵਿੱਚ ਆਮ ਲੋਕਾਂ

 ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ
ਕਨੈਡਾ ਦੀ ਬਰਫਬਾਰੀ ਦਾ ਵਿਆਹੇ ਜੋੜਿਆਂ ਨੂੰ ਚਾਅ

ਨਵੀਂ ਦਿੱਲੀ: ਜਿੱਥੇ ਇੱਕ ਪਾਸੇ ਕਨੈਡਾ ਵਿੱਚ ਪੈ ਰਹੀ ਬਰਫਬਾਰੀ ਨਾਲ ਲੋਕ ਘਰਾਂ ਤੋਂ

ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼
ਹਾਲੇ ਵੀ ਅੱਲ੍ਹੜ ਲੱਗਦੀ ਇਹ ਅਦਾਕਾਰਾ, ਇਹ ਹੈ ਰਾਜ਼

ਮੁੰਬਈ- ਇਨ੍ਹੀਂ ਦਿਨੀਂ ਫਿੱਟ ਰਹਿਣ ਦੀ ਇੱਛਾ ਹਰ ਕਿਸੇ ਨੂੰ ਹੈ ਫਿਰ ਭਾਵੇਂ ਉਹ

ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ
ਭਾਰਤੀ ਮੁੰਡੇ ਦਾ ਵੀਅਤਨਾਮੀ ਲੜਕੇ ਨਾਲ ਵਿਆਹ, ਬਾਪੂ ਰਾਜ਼ੀ, ਬੇਬੇ ਦਾ ਵਿਰੋਧ

ਮੁੰਬਈ: ਮਹਾਰਾਸ਼ਟਰ ਵਿੱਚ ਸਮਲਿੰਗੀ ਜੋੜੇ ਨੇ ਵਿਆਹ ਕੀਤਾ ਹੈ। ਮੂਲ ਰੂਪ ਤੋਂ

ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...
ਮਰਦਾਂ ਨੂੰ ਮਨਾਹੀ, ਔਰਤਾਂ ਨੂੰ ਇਜ਼ਾਜਤ ਹੈ ਇਸ ਕਾਰ ਸ਼ੋਰੂਮ ਵਿੱਚ ਆਉਣ ਦੀ...

ਰਿਆਦ: ਸਾਉਦੀ ਅਰਬ ‘ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ

ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ
ਇਸ ਕਲਾ ਕਾਰਨ ਸੋਸ਼ਲ ਮੀਡੀਆ ਤੇ ਹਿੱਟ ਹੋ ਰਹੀ ਹੈ ਇਹ ਨੌਜਵਾਨ ਕੁੜੀ

ਫੀਨਿਕਸ: ਇੱਕ ਪਾਸੇ ਭੇੜੀਆ ਤੇ ਦੂਜੇ ਪਾਸੇ ਲੜਕੀ। ਪਹਿਲੀ ਨਜ਼ਰ ‘ਚ ਇਸ ਪੇਂਟਿੰਗ

ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 
ਬਲਾਤਕਾਰ ਰੋਕਣ ਲਈ ਖਾਸ ਅੰਡਰਗਾਰਮੈਂਟ ਦੀ ਖੋਜ 

ਫਾਰੂਖਾਬਾਦ: ਉੱਤਰ ਪ੍ਰਦੇਸ਼ ‘ਚ ਫਾਰੂਖਾਬਾਦ ਦੀ ਮੁਟਿਆਰ ਨੇ ਅਜਿਹਾ

ਛੁੱਟੀਆਂ 'ਚ ਪਤੀ-ਪਤਨੀ ਦਾ ਜ਼ਿਆਦਾ ਇਕੱਠੇ ਰਹਿਣਾ ਖ਼ਤਰਨਾਕ!
ਛੁੱਟੀਆਂ 'ਚ ਪਤੀ-ਪਤਨੀ ਦਾ ਜ਼ਿਆਦਾ ਇਕੱਠੇ ਰਹਿਣਾ ਖ਼ਤਰਨਾਕ!

ਆਕਲੈਂਡ: ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਤੀ-ਪਤਨੀ ਵੱਲੋਂ ਇਕੱਠੇ ਬਿਤਾਇਆ ਲੰਬਾ