ਨੌਕਰੀਆਂ ਤੋਂ ਅੱਕੇ ਤਕਰੀਬਨ 56% ਭਾਰਤੀ, ਆਪਣੇ ਕਾਰੋਬਾਰ ਦੀ ਇੱਛਾ

By: ABP Sanjha | | Last Updated: Thursday, 10 August 2017 5:08 PM
ਨੌਕਰੀਆਂ ਤੋਂ ਅੱਕੇ ਤਕਰੀਬਨ 56% ਭਾਰਤੀ, ਆਪਣੇ ਕਾਰੋਬਾਰ ਦੀ ਇੱਛਾ

ਨਵੀਂ ਦਿੱਲੀ: ਇੱਕ ਖੋਜ ਵਿੱਚ ਇਹ ਸਾਹਮਣੇ ਆਇਆ ਹੈ ਕਿ ਭਾਰਤੀ ਨੌਕਰੀਪੇਸ਼ਾ ਲੋਕਾਂ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਨ ਦੀ ਇੱਛਾ ਸਭ ਤੋਂ ਜ਼ਿਆਦਾ ਹੈ। ਅੱਧੇ ਤੋਂ ਜ਼ਿਆਦਾ ਲੋਕ ਯਾਨੀ 56% ਲੋਕ ਆਪਣੀ ਮੌਜੂਦਾ ਨੌਕਰੀ ਛੱਡ ਕੇ ਆਪਣਾ ਕੋਈ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ।

 

ਰੈਂਡਸਟੈਡ ਵਰਕਮੀਟਰ ਵੱਲੋਂ ਕਰਵਾਏ ਗਏ ਸਰਵੇਖਣ ਮੁਤਾਬਕ ਇਹ ਸਾਹਮਣੇ ਆਇਆ ਹੈ ਕਿ ਤਕਰੀਬਨ 83% ਭਾਰਤੀ ਆਪਣਾ ਕਾਰੋਬਾਰ ਕਰਨ ਦੀ ਇੱਛਾ ਰੱਖਦੇ ਹਨ। ਜੇਕਰ ਗੱਲ ਕਰੀਏ ਤਾਂ ਕੌਮਾਂਤਰੀ ਪੱਧਰ ‘ਤੇ ਇਹ ਔਸਤ 53% ਹੈ। ਰੈਂਡਸਟੈਡ ਇੰਡੀਆ ਦੇ ਪ੍ਰਬੰਧਕੀ ਨਿਰਦੇਸ਼ਕ ਤੇ ਸੀ.ਈ.ਓ. ਪਾਲ ਡੁਪਿਸ ਨੇ ਕਿਹਾ ਕਿ ਸਥਿਰ ਕਾਰੋਬਾਰੀ ਮਾਹੌਲ, ਐਫ.ਡੀ.ਆਈ. ਸੀਮਾ ਵਧਾਉਣ ਨਾਲ ਬਾਜ਼ਾਰ ਨੂੰ ਹਾਂ ਪੱਖੀ ਸੁਧਾਰ ਮਿਲਣ, ਜੀ.ਐਸ.ਟੀ. ਲਾਗੂ ਹੋਣ ਆਦਿ ਸੁਧਾਰਾਂ ਕਾਰਨ ਭਾਰਤੀਆਂ ਦੇ ਮਨ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰਨ ਦੀ ਇੱਛਾ ਜ਼ਿਆਦਾ ਹੈ।

 

ਸਰਵੇਖਣ ਮੁਤਾਬਕ ਆਪਣਾ ਕਾਰੋਬਾਰ ਕਰਨ ਵਾਲਿਆਂ ਵਿੱਚ ਸਭ ਤੋਂ ਮੋਹਰੀ ਨੌਜਵਾਨ ਹਨ। 25-34 ਸਾਲ ਵਰਗ ਵਿੱਚ ਆਉਂਦੇ 72% ਭਾਰਤੀ ਨੌਜਵਾਨ ਆਪਣਾ ਕੰਮ ਸ਼ੁਰੂ ਕਰਨ ਪ੍ਰਤੀ ਸਭ ਤੋਂ ਜ਼ਿਆਦਾ ਰੁਚੀ ਵਿਖਾਉਂਦੇ ਹਨ।

 

ਸਰਵੇਖਣ ਵਿੱਚ ਸ਼ਾਮਲ ਹੋਏ 86% ਲੋਕਾਂ ਦਾ ਇਹ ਕਹਿਣਾ ਕਿ ਭਾਰਤ ਵਿੱਚ ਕੋਈ ਕਾਰੋਬਾਰ ਸ਼ੁਰੂ ਕਰਨ ਲਈ ਸਹੀ ਮਾਹੌਲ ਹੈ, ਜਦਕਿ 84% ਲੋਕਾਂ ਦਾ ਇਹ ਕਹਿਣਾ ਹੈ ਕਿ ਭਾਰਤ ਸਰਕਾਰ ਦੇਸ਼ ਵਿੱਚ ਨਵੇਂ ਉੱਦਮਾਂ ਦਾ ਸਮਰਥਨ ਕਰ ਰਹੀ ਹੈ।

First Published: Thursday, 10 August 2017 5:08 PM

Related Stories

ਸਾਵਧਾਨ...! ਇਹ ਆਦਤ ਬਣਾ ਸਕਦੀ ਨਾਮਰਦ
ਸਾਵਧਾਨ...! ਇਹ ਆਦਤ ਬਣਾ ਸਕਦੀ ਨਾਮਰਦ

ਨਵੀਂ ਦਿੱਲੀ: ਦਿਨ ਵਿੱਚ 20 ਸਿਗਰਟ ਤੋਂ ਜ਼ਿਆਦਾ ਸਿਗਰੇਟ ਪੀਣ ਵਾਲਿਆਂ ਵਿੱਚ

ਕੋਵਿੰਦ ਖਾਤਰ ਸਖ਼ਤ ਰੂਪ ਵਿੱਚ ਸ਼ਾਕਾਹਾਰੀ ਬਣਾਇਆ ਰਾਸ਼ਟਰਪਤੀ ਭਵਨ
ਕੋਵਿੰਦ ਖਾਤਰ ਸਖ਼ਤ ਰੂਪ ਵਿੱਚ ਸ਼ਾਕਾਹਾਰੀ ਬਣਾਇਆ ਰਾਸ਼ਟਰਪਤੀ ਭਵਨ

ਨਵੀਂ ਦਿੱਲੀ: ਭਾਰਤ ਦੇ 14ਵੇਂ ਰਾਸ਼ਟਰਪਤੀ ਬਣੇ ਰਾਮ ਨਾਥ ਕੋਵਿੰਦ ਲਈ ਰਾਸ਼ਟਰਪਤੀ ਭਵਨ

ਵਿਆਹੁਤਾ ਔਰਤਾਂ ਦਾ 30 ਦੀ ਉਮਰ ਮਗਰੋਂ ਥਿੜਕਦਾ ਪੈਰ!
ਵਿਆਹੁਤਾ ਔਰਤਾਂ ਦਾ 30 ਦੀ ਉਮਰ ਮਗਰੋਂ ਥਿੜਕਦਾ ਪੈਰ!

ਨਵੀਂ ਦਿੱਲੀ: ਕੀ ਤੁਹਾਡਾ ਪਾਰਟਨਰ ਐਕਸਟਰਾ ਮੈਰੀਟਲ ਅਫੇਅਰ ਕਰ ਰਿਹਾ ਹੈ? ਕੀ

 ਜਹਾਜ਼ ਵਿੱਚ ਚੜ੍ਹਨਾ ਤਾਂ ਇਹ ਗੱਲ਼ਾਂ ਜ਼ਰੂਰ ਯਾਦ ਰੱਖੋ
ਜਹਾਜ਼ ਵਿੱਚ ਚੜ੍ਹਨਾ ਤਾਂ ਇਹ ਗੱਲ਼ਾਂ ਜ਼ਰੂਰ ਯਾਦ ਰੱਖੋ

ਨਵੀਂ ਦਿੱਲੀ: ਜਹਾਜ਼ ਵਿੱਚ ਯਾਤਰਾ ਕਰਦੇ ਅਕਸਰ ਲੋਕ ਦੁਖੀ ਹੋ ਜਾਂਦੇ ਹਨ। ਕਈ ਵਾਰ

ਹੁਣ ਟੈਲੀਵਿਜ਼ਨ ਦੀ ਥਾਂ ਮੋਬਾਈਲ ਫੋਨ ! ਜਾਣੇ ਇਸ ਧਾਰਨਾ ਦਾ ਸੱਚ
ਹੁਣ ਟੈਲੀਵਿਜ਼ਨ ਦੀ ਥਾਂ ਮੋਬਾਈਲ ਫੋਨ ! ਜਾਣੇ ਇਸ ਧਾਰਨਾ ਦਾ ਸੱਚ

ਇੰਦੌਰ: ਜਦੋਂ 24 ਘੰਟੇ ਨਿਊਜ਼ ਚੈਨਲ ਆਏ ਸਨ ਤਾਂ ਚਰਚਾ ਛਿੜੀ ਸੀ ਕਿ ਹੁਣ ਅਖਬਾਰ ਬੰਦ