ਵਿਜੀਲੈਂਸ ਨੇ 13 ਸਰਕਾਰੀ ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ

By: ਏਬੀਪੀ ਸਾਂਝਾ | | Last Updated: Monday, 16 April 2018 4:26 PM
ਵਿਜੀਲੈਂਸ ਨੇ 13 ਸਰਕਾਰੀ ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ

ਸੰਕੇਤਕ ਤਸਵੀਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ 11 ਛਾਪੇ ਮਾਰ ਕੇ 13 ਸਰਕਾਰੀ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਨ੍ਹਾਂ ‘ਚ ਮਾਲ ਮਹਿਕਮੇ ਦੇ ਦੋ ਮੁਲਾਜ਼ਮ, ਪੁਲਿਸ ਵਿਭਾਗ ਦੇ 3 ਤੇ ਹੋਰ ਵੱਖ-ਵੱਖ ਵਿਭਾਗਾਂ ਦੇ 8 ਮੁਲਾਜ਼ਮਾਂ ਸਮੇਤ ਪ੍ਰਾਈਵੇਟ ਵਿਅਕਤੀ ਵੀ ਸ਼ਾਮਲ ਹਨ।

 

ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਓਰੋ ਪੰਜਾਬ ਬੀਕੇ ਉਪਲ ਨੇ ਕਿਹਾ ਕਿ ਬਿਓਰੋ ਨੇ ਜਨਤਕ ਸੇਵਾਵਾਂ ਤੇ ਹੋਰ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਇਸ ਦਿਸ਼ਾ ਵਿੱਚ ਵਿਜੀਲੈਂਸ ਅਫ਼ਸਰਾਂ ਨੇ ਇਹ ਸੰਕਲਪ ਲਿਆ ਹੈ ਕਿ ਰਾਜ ਦੇ ਵੱਖ-ਵੱਖ ਅਦਾਲਤਾਂ ਵਿੱਚ ਸ਼ੱਕੀ ਵਿਅਕਤੀ ਨੂੰ ਨਿਆਂਇਕ ਸਜ਼ਾ ਦਿਵਾਉਣ ਵਿੱਚ ਹਰ ਸੰਭਵ ਕੋਸ਼ਿਸ਼ਾਂ ਜਾਰੀ ਰੱਖਣਗੇ।

 

ਉੱਪਲ ਨੇ ਕਿਹਾ ਕਿ ਫਰਵਰੀ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 12 ਚਲਾਨ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਵਿਜੀਲੈਂਸ ਵੱਲੋਂ ਪਿਛਲੇ ਮਹੀਨੇ ਦੌਰਾਨ ਚੱਲ ਰਹੀਆਂ ਵਿਜੀਲੈਂਸ ਪੜਤਾਲਾਂ ‘ਤੇ ਦੋ ਮੁਕੱਦਮੇ ਦਰਜ ਕੀਤੇ ਹਨ। ਇਸ ਤੋਂ ਇਲਾਵਾ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਇੱਕ ਮੁਕੱਦਮਾ ਦਰਜ ਕੀਤਾ ਗਿਆ ਹੈ।

 

ਇਸ ਸਬੰਧੀ ਉਪਲ ਨੇ ਦੱਸਿਆ ਕਿ ਇਸੇ ਮਹੀਨੇ ਦੌਰਾਨ ਦੋ ਮੁਕੱਦਮਿਆਂ ਵਿੱਚ ਬਠਿੰਡਾ ਦੀ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ ਸਜ਼ਾਵਾਂ ਤੇ ਜੁਰਮਾਨੇ ਸੁਣਾਏ ਗਏ ਜਿਨ੍ਹਾਂ ਵਿੱਚ ਲਾਭ ਸਿੰਘ ਜੂਨੀਅਰ ਇੰਜਨੀਅਰ, ਪੀਐਸਪੀਸੀ ਐਲ ਬਰੇਟਾ ਜ਼ਿਲ੍ਹਾ ਮਾਨਸਾ ਨੂੰ 1 ਸਾਲ ਦੀ ਕੈਦ ਸਮੇਤ 10,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਤੇ ਰਜਿੰਦਰ ਕੁਮਾਰ ਲਾਈਨਮੈਨ ਸਬ-ਡਵੀਜ਼ਨ ਕਮਰਸ਼ੀਅਲ-2 ਨੂੰ 4 ਸਾਲ ਦੀ ਕੈਦ ਸਮੇਤ 10,000 ਹਜ਼ਾਰ ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

First Published: Monday, 16 April 2018 4:26 PM

Related Stories

ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ
ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ

ਲੰਡਨ: ਪੰਜਾਬ ਦੀ ਆਖਰੀ ਮਹਾਰਾਣੀ ਜਿੰਦ ਕੌਰ ਦੇ ਸੋਨੇ ਦੇ ਝੁਮਕਿਆਂ ਦੀ ਜੋੜੀ ਪੌਣੇ

ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ
ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ...

ਚੰਡੀਗੜ੍ਹ: ਇਲਾਹਾਬਾਦ ਹਾਈਕੋਰਟ ਦੇ ਸੀਨੀਅਰ ਜੱਜ ਜਸਟਿਸ ਕ੍ਰਿਸ਼ਨਾ ਮੁਰਾਰੀ

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ
ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ

ਲੁਧਿਆਣਾ: ਗਿਆਸਪੁਰ ਇਲਾਕੇ ਦੀ ਸਮਰਾਟ ਕਲੋਨੀ ਵਿੱਚ ਸਿਲੰਡਰ ਫਟਣ ਨਾਲ 25 ਲੋਕ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ
ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ

ਨਵੀਂ ਦਿੱਲੀ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਕਾਲ਼ੇ

ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ
ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ

ਗੁਰਦਾਸਪੁਰ: ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿੱਚ ਕਿਸ਼ਨਪੁਰਾ ਪੱਤਣ ‘ਤੇ ਦਰਿਆ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ
ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ

ਚੰਡੀਗੜ੍ਹ: ਨਵੇਂ ਬਣੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਖੁਲਾਸਾ ਕੀਤਾ