ਪਾਕਿਸਤਾਨ ਤੋਂ ਪਰਤੇ 147 ਮਛੇਰੇ

By: ਏਬੀਪੀ ਸਾਂਝਾ | | Last Updated: Monday, 8 January 2018 6:49 PM
ਪਾਕਿਸਤਾਨ ਤੋਂ ਪਰਤੇ 147 ਮਛੇਰੇ

ਅੰਮ੍ਰਿਤਸਰ: ਪਾਕਿਸਤਾਨ ਸਰਕਾਰ ਵੱਲੋਂ ਰਿਹਾਅ ਕੀਤੇ ਗਏ 147 ਭਾਰਤੀ ਮਛੇਰੇ ਅੱਜ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜੇ। ਕਰਾਚੀ ਦੀ ਲਾਂਡੀ ਜੇਲ੍ਹ ਵਿੱਚ ਬੰਦ ਇਨ੍ਹਾਂ ਮਛੇਰਿਆਂ ਨੂੰ ਕੱਲ੍ਹ ਰਿਹਾਅ ਕੀਤਾ ਗਿਆ ਸੀ ਜੋ ਅੱਜ ਦੇਰ ਸ਼ਾਮ ਆਪਣੇ ਵਤਨ ਪਰਤ ਆਏ।

 

ਅਟਾਰੀ ਸਰਹੱਦ ‘ਤੇ ਪਾਕਿਸਤਾਨੀ ਰੇਂਜਰਜ਼ ਤੇ ਕਸਟਮ ਅਧਿਕਾਰੀਆਂ ਨੇ ਇਨ੍ਹਾਂ ਮਛੇਰਿਆਂ ਨੂੰ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤਾ। ਭਾਰਤੀ ਅਧਿਕਾਰੀਆਂ ਵੱਲੋਂ ਇਨ੍ਹਾਂ ਨੂੰ ਸਾਰੀ ਕਾਗਜ਼ੀ ਕਾਰਵਾਈ ਕਰਨ ਮਗਰੋਂ ਦੇਰ ਰਾਤ ਅੰਮ੍ਰਿਤਸਰ ਸਥਿਤ ਰੈੱਡ ਕਰਾਸ ਭਵਨ ਭੇਜ ਦਿੱਤਾ ਜਾਵੇਗਾ। ਕੱਲ੍ਹ ਇਹ ਰੇਲ ਗੱਡੀ ਰਾਹੀਂ ਆਪਣੇ ਘਰਾਂ ਲਈ ਰਵਾਨਾ ਹੋਣਗੇ।

 

ਰਿਹਾਅ ਕੀਤੇ ਗਏ ਸਾਰੇ ਭਾਰਤੀ ਮਛੇਰੇ ਗੁਜਰਾਤ ਦੇ ਵੱਖ-ਵੱਖ ਜ਼ਿਲਿਆਂ ਦੇ ਰਹਿਣ ਵਾਲੇ ਹਨ। ਸਮੁੰਦਰ ਵਿੱਚ ਮੱਛੀ ਫੜਨ ਦੌਰਾਨ ਪਾਕਸਤਾਨੀ ਸਰਹੱਦ ਵਿੱਚ ਦਾਖਲ ਹੋਣ ਕਰਕੇ ਇਨ੍ਹਾਂ ਨੂੰ ਪਾਕਿਸਤਾਨ ਨੇਵਲ ਗਾਰਡਜ਼ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਰਿਹਾਅ ਹੋਏ ਇਨ੍ਹਾਂ ਮਛੇਰਿਆਂ ਨੇ ਜਿੱਥੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਕੀਤਾ, ਉੱਥੇ ਹੀ ਪਾਕਿਸਤਾਨ ਦੀਆਂ ਜੇਲ੍ਹਾਂ ਵਿੱਚ ਬੰਦ ਬਾਕੀ ਭਾਰਤੀਆਂ ਨੂੰ ਵੀ ਜਲਦ ਰਿਹਾਅ ਕਰਨ ਦੀ ਅਪੀਲ ਵੀ ਕੀਤੀ।

 

ਇਨ੍ਹਾਂ ਮਛੇਰਿਆਂ ਦੀ ਮੰਗ ਹੈ ਕਿ ਜਦੋਂ ਇਨ੍ਹਾਂ ਨੂੰ ਗਲਤੀ ਨਾਲ ਪਾਕਿਸਤਾਨ ਸਰਹੱਦ ਵਿੱਚ ਦਾਖਲ ਹੋਣ ‘ਤੇ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਤਾਂ ਇਨ੍ਹਾਂ ਦੀਆਂ ਕਿਸ਼ਤੀਆਂ ਵੀ ਜ਼ਬਤ ਕਰ ਲਈਆਂ ਜਾਂਦੀਆਂ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਕਿਸ਼ਤੀਆਂ ਹੀ ਇਨ੍ਹਾਂ ਦਾ ਰੁਜ਼ਗਾਰ ਹਨ ਜੋ ਪਾਕਿਸਤਾਨ ਸਰਕਾਰ ਵੱਲੋਂ ਮੋੜਨੀਆਂ ਚਾਹੀਦੀਆਂ ਹਨ।

First Published: Monday, 8 January 2018 6:49 PM

Related Stories

ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ
ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ

ਅੰਮ੍ਰਿਤਸਰ: ਦੇਸ਼ ਵਿੱਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਕਰਕੇ ਅੱਜ

ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ
ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ

ਤਰਨ ਤਾਰਨ: ਜ਼ਿਲ਼੍ਹੇ ਦੇ ਪਿੰਡ ਮਰਗਿੰਦਪੁਰਾ ‘ਚ ਦਿਓਰ ਨੇ ਦਿਨ-ਦਿਹਾੜੇ ਵਿਧਵਾ

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ