ਆਪ 'ਚ ਬਗਾਵਤ ਤੇਜ਼, ਸੰਜੇ-ਦੁਰਗੇਸ਼ ਦੀ ਹੋ ਸਕਦੀ ਹੈ ਛੁੱਟੀ

By: ABP SANJHA | | Last Updated: Saturday, 18 March 2017 4:17 PM
ਆਪ 'ਚ ਬਗਾਵਤ ਤੇਜ਼, ਸੰਜੇ-ਦੁਰਗੇਸ਼ ਦੀ ਹੋ ਸਕਦੀ ਹੈ ਛੁੱਟੀ

ਚੰਡੀਗੜ੍ਹ-ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਹੋਈ ਜ਼ਬਰਦਸਤ ਹਾਰ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਸਮੇਤ ਆਪ ਵਰਕਰਾਂ ਤੇ ਵਲੰਟੀਅਰਾਂ ਨੇ ਆਪ ਆਗੂ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਖਿਲਾਫ ਜੰਗ ਛੇੜ ਦਿੱਤੀ ਹੈ। ਇਸ ਦਾ ਸਭ ਤੋਂ ਵੱਡਾ ਸਬੂਤ ਸੋਸ਼ਲ ਮੀਡੀਆ ਹੈ, ਫੇਸਬੁਕ ‘ਤੇ ਇਨਾਂ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ ਦਾ ਰਹੀ ਹੈ, ਅਤੇ ਪੰਜਾਬ ‘ਚ ਪਾਰਟੀ ਦੀ ਹਾਰ ਦਾ ਮੁੱਖ ਕਾਰਨ ਇਨਾਂ ਦੋਵਾਂ ਆਗੂਆਂ ਦੀ ਕਮਜ਼ੋਰ ਅਤੇ ਤਾਨਾਸ਼ਾਹੀ ਲੀਡਰਸ਼ਿਪ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ। ਹਾਲਾਂਕਿ ਆਪ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਵਲੰਟੀਅਰ ਪਹਿਲਾਂ ਵੀ ਪਾਰਟੀ ਅੰਦਰਲੀਆਂ ਊਣਤਾਈਆਂ ਬਾਰੇ ਬੋਲਦੇ ਰਹਿੰਦੇ ਸਨ।

 

ਵਿਦੇਸ਼ੀ ਪੰਜਾਬੀਆਂ ਨੇ ਇਨਾਂ ਆਗੂਆਂ ਨੂੰ ਪਾਰਟੀ ‘ਚੋਂ ਹਟਾਉਣ ਲਈ ਕਮਰ ਕਸ ਲਈ ਹੈ, ਇਸੇ ਤਹਿਤ ਬਾਹਰ ਰਹਿੰਦੇ ਪੰਜਾਬੀਆਂ ਨੇ ਇੱਕ ਆਨਲਾਈਨ ਪਟੀਸ਼ਨ ਪਾ ਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਉਕਤ ਦੋਵੇਂ ਆਗੂਆਂ ਪਾਰਟੀ ‘ਚੋਂ ਬਾਹਰ ਕੱਢਣ ਦੀ ਮੰਗ ਰੱਖੀ ਹੈ। ਇਸ ਆਨਲਾਈਨ ਪਟੀਸ਼ਨ ‘ਤੇ ਪ੍ਰਵਾਸੀ ਪੰਜਾਬੀਆਂ ਨੇ ਜ਼ੋਰ-ਸ਼ੋਰ ਨਾਲ ਸਾਈਨ ਕਰਨੇ ਵੀ ਸ਼ੁਰੂ ਕਰ ਦਿੱਤੇ ਹਨ ਅਤੇ ਬਾਕੀਆਂ ਨੂੰ ਸਾਈਨ ਕਰਨ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ। ਇਹ ਪਟੀਸ਼ਨ ਆਸਟ੍ਰੇਲੀਆ ‘ਚ ਰਹਿੰਦੇ ਆਮ ਆਦਮੀ ਪਾਰਟੀ ਦੇ ਇੱਕ ਸਮਰਥਕ ਗੁਰਪ੍ਰੀਤ ਸਿੰਘ ਗਿੱਲ ਨੇ ਸ਼ੁਰੂ ਕੀਤੀ ਹੈ। ਪਟੀਸ਼ਨ ਦਾ ਸਿਰਲੇਖ ‘ਅਰਵਿੰਦ ਕੇਜਰੀਵਾਲ, ਰੀਮੂਵ ਸੰਜੇ ਸਿੰਘ ਐਂਡ ਦੁਰਗੇਸ਼ ਪਾਠਕ ਫਰਾਮ ਪੰਜਾਬ ਪੁਜ਼ੀਸ਼ਨਜ਼ ਐਂਡ ‘ਪੀ. ਏ. ਸੀ.’ ਹੈ।
ਪਟੀਸ਼ਨ ਵਿੱਚ ਲਿਖਿਆ ਗਿਆ ਹੈ ਕਿ ”ਪੰਜਾਬ ਵਿਧਾਨ ਸਭਾ ਚੋਣਾਂ 2017 ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਪਾਰਟੀ ਦੇ ਸਾਰੇ ਵਲੰਟੀਅਰ ਮੰਗ ਕਰਦੇ ਹਨ ਕਿ ਪੰਜਾਬ ਵਿੱਚ ਪਾਰਟੀ ਇੰਚਾਰਜ ਸੰਜੇ ਸਿੰਘ ਅਤੇ ਆਪ ਆਗੂ ਦੁਰਗੇਸ਼ ਪਾਠਕ ਨੂੰ ਤੁਰੰਤ ਪਾਰਟੀ ‘ਚੋਂ ਕੱਢਿਆ ਜਾਵੇ ਜਾਂ ਇਨਾਂ ਦੇ ਅਹੁਦਿਆਂ ਤੋਂ ਲਾਂਭੇ ਕੀਤਾ ਜਾਵੇ। ਹਾਲਾਂਕਿ ਇਨਾਂ ਦੋਵਾਂ ਆਗੂਆਂ ਨੂੰ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਖੁਦ ਅਸਤੀਫੇ ਦੇਣੇ ਚਾਹੀਦੇ ਸਨ। ਇਸ ਪਟੀਸ਼ਨ ਰਾਹੀਂ ਅਸੀਂ ਦੁਨੀਆ ਭਰ ‘ਚ ਆਪ ਵਲੰਟੀਅਰਾਂ ਨੂੰ ਪਟੀਸ਼ਨ ‘ਤੇ ਦਸਤਖਤ ਕਰਨ ਦੀ ਅਪੀਲ ਕਰਦੇ ਹਾਂ। ਅਤੇ ਸਾਨੂੰ ਪੰਜਾਬ ਵਿੱਚ ਦਿੱਲੀ ਦੇ ਆਗੂ ਨਹੀਂ ਚਾਹੀਦੇ, ਜਦੋਂ ਤੱਕ ਪਾਰਟੀ ਦੇ ਪੰਜਾਬੀ ਨੇਤਾਵਾਂ ਦੀ ਮੰਗ ਨਾ ਹੋਵੇ।”

 

ਸੋਸ਼ਲ ਮੀਡੀਆ ‘ਤੇ ਧੜਾਧੜ ਇਸ ਪਟੀਸ਼ਨ ਦੇ ਲਿੰਕ ਨੂੰ ਸ਼ੇਅਰ ਕਰਕੇ ਲੋਕਾਂ ਨੂੰ ਇਹ ਪਟੀਸ਼ਨ ਸਾਈਨ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਨੂੰ ਪਾਰਟੀ ਦਾ ਮੁੱਖ ਪ੍ਰਚਾਰ ਜ਼ਰੀਆ ਮੰਨਣ ਵਾਲੀ ਆਪ ਪਾਰਟੀ ਨੂੰ ਸੋਸ਼ਲ ਮੀਡੀਆ ਦੀ ਮੰਗ ਮੁਤਾਬਕ ਇਨਾਂ ਦੋਵਾਂ ਆਗੂਆਂ ਨੂੰ ਲਾਂਭੇ ਕਰਨਾ ਪੈ ਸਕਦਾ ਹੈ। ਇਸ ਪਟੀਸ਼ਨ ਤੋਂ ਇਲਾਵਾ ਪੰਜਾਬ ਦੇ ਬਠਿੰਡਾ ਜ਼ਿਲੇ ਤੋਂ ਆਪ ਪਾਰਟੀ ਉਮੀਦਵਾਰ ਵੀ ਦੀਪਕ ਬਾਂਸਲ ਵੱਲੋਂ ਹਾਰ ਦੇ ਕਾਰਨ ਬਾਰੇ ਛਪੇ ਇੱਕ ਬਿਆਨ ਵਿੱਚ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਤੇ ਪ੍ਰਚਾਰਕ ਪੰਥਪ੍ਰੀਤ ਸਿੰਘ ਨੂੰ ਹਾਰ ਦਾ ਕਾਰਨ ਦੱਸੇ ਜਾਣ ਦੀ ਵੀ ਕਾਫੀ ਨਿੰਦਾ ਹੋ ਰਹੀ ਹੈ।

 

First Published: Saturday, 18 March 2017 4:05 PM

Related Stories

ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ
ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ

ਚੰਡੀਗੜ੍ਹ: ਹਾਈਕੋਰਟ ਦੇ ਹੁਕਮਾਂ ਅਨੁਸਾਰ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ

ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ
ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ

ਪੰਚਕੂਲਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਗੰਗਾਨਗਰ

ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'
ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'

ਗੁਰਦਾਸਪੁਰ: ਵਿਰੋਧੀਆਂ ਧਿਰਾਂ ‘ਚੋਂ ਸਭ ਤੋਂ ਦੇਰ ਨਾਲ ਅੱਜ ਭਾਜਪਾ ਨੇ ਵੀ

ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ
ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ

ਜਲੰਧਰ: ਸ਼ਹਿਰ ਦੇ ਪੌਸ਼ ਇਲਾਕੇ ਕਰੋਲ ਬਾਗ ‘ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ
ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ

ਮੋਗਾ: ਮੋਗਾ ਦੇ ਪਿੰਡ ਖੋਸਾ ਰਣਧੀਰ ਦੇ ਡੇਰਾ ਪ੍ਰੇਮੀ ਜਗਸੀਰ ਸਿੰਘ ਦਾ ਕਥਿਤ ਕਤਲ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ

ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ

ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ
ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ

ਪਠਾਨਕੋਟ: ਫ਼ਿਲਮੀ ਅਦਾਕਾਰ ਵਿਨੋਦ ਖੰਨਾ ਦੀ ਮੌਤ ਹੋ ਜਾਣ ਕਾਰਨ ਵਿਹਲੀ ਹੋਈ