717 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

By: ਏਬੀਪੀ ਸਾਂਝਾ | | Last Updated: Thursday, 12 April 2018 1:16 PM
717 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਜਥਾ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿੱਚ ਸ਼ਰਧਾਲੂਆਂ ਦੇ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਰਵਾਨਾ ਕੀਤਾ।

 

ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਲੀਡਰ ਗੁਰਮੀਤ ਸਿੰਘ ਬੂਹ ਨੇ ਕਿਹਾ ਕਿ ਪਾਕਿਸਤਾਨ ਵਿਖੇ ਸਿੱਖਾਂ ਦੇ ਇਤਿਹਾਸਕ ਤੇ ਧਾਰਮਿਕ ਗੁਰਦੁਆਰਾ ਸਾਹਿਬਾਨ ਹਨ। ਹਰ ਸਿੱਖ ਰੋਜ਼ਾਨਾ ਅਰਦਾਸ ਵਿੱਚ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਲੋਚਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਨਾਲ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ।

 

ਖ਼ਾਲਸੇ ਦਾ ਸਾਜਣਾ ਦਿਵਸ ਵਿਸਾਖੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ 758 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 717 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਜਦਕਿ 41 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਵੀਜ਼ੇ ਨਾ ਮਿਲਣ ’ਤੇ ਸੰਗਤਾਂ ਦੀਆਂ ਭਾਵਨਾਵਾਂ ਟੁੱਟਦੀਆਂ ਹਨ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਇਆ ਕਰਨ।

 

14 ਅਪ੍ਰੈਲ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲੈਣਗੇ ਤੇ ਇਸ ਤੋਂ ਇਲਾਵਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ, ਗੁਰਦੁਆਰਾ ਡੇਹਰਾ ਸਾਹਿਬ ਲਾਹੋਰ, ਗੁਰਦੁਆਰਾ ਰੌੜੀ ਸਾਹਿਬ ਐਮਨਾਬਾਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਜਥਾ ਅਟਾਰੀ ਸਰਹੱਦ ਰਾਹੀਂ ਵਾਪਸ ਦੇਸ਼ ਪਰਤੇਗਾ।

First Published: Thursday, 12 April 2018 1:16 PM

Related Stories

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਪਾਕਿਸਤਾਨ 'ਚ ਜਥੇ ਤੋਂ ਵੱਖ ਹੋਇਆ ਅਮਰਜੀਤ ਪਰਤਿਆ
ਪਾਕਿਸਤਾਨ 'ਚ ਜਥੇ ਤੋਂ ਵੱਖ ਹੋਇਆ ਅਮਰਜੀਤ ਪਰਤਿਆ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਗਿਆ ਅਮਰਜੀਤ ਸਿੰਘ ਵਾਪਸ

ਪਾਕਿਸਤਾਨ 'ਚ ਗਾਇਬ ਸਿੱਖ ਮੁੰਡਾ ਲੱਭਿਆ
ਪਾਕਿਸਤਾਨ 'ਚ ਗਾਇਬ ਸਿੱਖ ਮੁੰਡਾ ਲੱਭਿਆ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਗਏ ਅਮਰਜੀਤ ਸਿੰਘ ਦਾ ਪਤਾ

ਸ਼੍ਰੋਮਣੀ ਕਮੇਟੀ ਦੇ ਜਥੇ 'ਚੋਂ ਕਿਰਨ ਮਗਰੋਂ ਅਮਰਜੀਤ ਨੇ ਮਾਰੀ ਉਡਾਰੀ
ਸ਼੍ਰੋਮਣੀ ਕਮੇਟੀ ਦੇ ਜਥੇ 'ਚੋਂ ਕਿਰਨ ਮਗਰੋਂ ਅਮਰਜੀਤ ਨੇ ਮਾਰੀ ਉਡਾਰੀ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਪਾਕਿਸਤਾਨ ਵਿਸਾਖੀ ਮਨਾਉਣ ਗਿਆ ਜਥਾ

ਨਾ ਕਾਰਜ਼ ਮਾਫ ਹੋਇਆ, ਨਾ ਬੱਚਿਆਂ ਨੂੰ ਰੁਜਗਾਰ ਮਿਲਿਆ, ਆਖਰ ਕਿਸਾਨ ਨੇ ਕੀਤੀ ਖੁਦਕੁਸ਼ੀ
ਨਾ ਕਾਰਜ਼ ਮਾਫ ਹੋਇਆ, ਨਾ ਬੱਚਿਆਂ ਨੂੰ ਰੁਜਗਾਰ ਮਿਲਿਆ, ਆਖਰ ਕਿਸਾਨ ਨੇ ਕੀਤੀ...

ਗੁਰਦਸਪੁਰ: ਸਰਕਾਰ ਕਰਜ਼ਾ ਮਾਫੀ ਤੇ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਦਾਅਵੇ ਕਰ

ਅੰਮ੍ਰਿਤਸਰ ਤੋਂ ਦਿੱਲੀ ਜਾਂਦਾ ਜਹਾਜ਼ ਹਾਦਸੇ ਦਾ ਸ਼ਿਕਾਰ
ਅੰਮ੍ਰਿਤਸਰ ਤੋਂ ਦਿੱਲੀ ਜਾਂਦਾ ਜਹਾਜ਼ ਹਾਦਸੇ ਦਾ ਸ਼ਿਕਾਰ

ਨਵੀਂ ਦਿੱਲੀ: ਅੰਮ੍ਰਿਤਸਰ ਤੋਂ ਦਿੱਲੀ ਜਾਂਦੇ ਏਅਰ ਇੰਡੀਆ ਦੇ ਜਹਾਜ਼ ਨੂੰ ਝਟਕਾ

ਮਜੀਠੀਆ ਦਾ ਕਰੀਬੀ ਸੰਭਾਲੇਗਾ ਸੁਖ ਸਰਕਾਰੀਆ ਦਾ ਕੰਮ
ਮਜੀਠੀਆ ਦਾ ਕਰੀਬੀ ਸੰਭਾਲੇਗਾ ਸੁਖ ਸਰਕਾਰੀਆ ਦਾ ਕੰਮ

ਚਡੀਗੜ੍ਹ: ਸਾਬਕਾ ਮੰਤਰੀ ਤੇ ਕਿਸੇ ਸਮੇਂ ਮਾਝੇ ਦੇ ਜਰਨੈਲ ਕਹੇ ਜਾਂਦੇ ਬਿਕਰਮ