ਕਾਂਗਰਸ ਤੇ ਅਕਾਲੀ-ਭਾਜਪਾ ਨੇ ਪਾਈ ਅੰਗਰੇਜ਼ ਨੀਤੀ ਨੂੰ ਵੀ ਮਾਤ: 'ਆਪ' ਦਾ ਹਮਲਾ

By: ਰਵੀ ਇੰਦਰ ਸਿੰਘ | | Last Updated: Thursday, 7 December 2017 5:10 PM
ਕਾਂਗਰਸ ਤੇ ਅਕਾਲੀ-ਭਾਜਪਾ ਨੇ ਪਾਈ ਅੰਗਰੇਜ਼ ਨੀਤੀ ਨੂੰ ਵੀ ਮਾਤ: 'ਆਪ' ਦਾ ਹਮਲਾ

ਪੁਰਾਣੀ ਤਸਵੀਰ

ਚੰਡੀਗੜ੍ਹ: ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ‘ਚ ਕਾਂਗਰਸ ਤੇ ਅਕਾਲੀ-ਭਾਜਪਾ ਵੱਲੋਂ ਸਥਾਨਕ ਪੱਧਰ ਉੱਤੇ ਕੀਤੀ ਜਾ ਰਹੀ ਹਿੰਸਾ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਤੇ ਚੋਣਾਂ ‘ਚ ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ ਹੈ।

 

ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਨੇ ਸੱਤਾ ‘ਤੇ ਕਬਜ਼ਾ ਰੱਖਣ ਲਈ ਅੰਗਰੇਜ਼ਾਂ ਦੀ ‘ਫੁੱਟ ਪਾਓ ਤੇ ਰਾਜ ਕਰੋ’ ਨੀਤੀ ਨੂੰ ਵੀ ਮਾਤ ਦੇ ਦਿੱਤੀ ਹੈ, ਜਿੱਥੇ ਕਾਂਗਰਸ ਤੇ ਅਕਾਲੀ-ਭਾਜਪਾ ਦੇ ਵੱਡੇ ਆਗੂ ਉਪਰਲੇ ਪੱਧਰ ‘ਤੇ ਇੱਕਮਿੱਕ ਹਨ। ਅਰੋੜਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਸੋਚਦੀਆਂ ਹਨ ਕਿ ਪਾਰਟੀ ਦੇ ਨਾਂ ‘ਤੇ ਪੈਦਾ ਕੀਤੀ ਧੜੇਬੰਦੀ ਜਿੰਨੀ ਤਿੱਖੀ ਹੋਵੇਗੀ, ਓਨੀਂ ਹੀ ਇਨ੍ਹਾਂ ਦੀ ਸਿਆਸੀ ਦੁਕਾਨ ਵੱਧ ਚੱਲੇਗੀ।

 

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਲਈ ਕਾਂਗਰਸ ਤੇ ਅਕਾਲੀ-ਭਾਜਪਾ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਤੋਂ ਸੁਚੇਤ ਹੋਣ ਦਾ ਵਕਤ ਆ ਗਿਆ ਹੈ ਤਾਂ ਇਹ ਲੋਕ ਧਰਾਤਲ ਪੱਧਰ ਦੇ ਲੋਕ ਮੁੱਦਿਆਂ ਤੇ ਮੰਗਾਂ ਦੀ ਰਾਜਨੀਤੀ ਕਰਨ ਲਈ ਮਜਬੂਰ ਹੋਣ। ‘ਆਪ’ ਆਗੂ ਨੇ ਕਿਹਾ ਕਿ ਲੋਕਾਂ ਨੂੰ ਹੇਠਲੇ ਪੱਧਰ ‘ਤੇ ਲੜਾ ਕੇ ਕੈਪਟਨ ਤੇ ਬਾਦਲ ਪਰਿਵਾਰ ਵਾਰੀ ਬੰਨ੍ਹ ਕੇ ਪੰਜਾਬ ਨੂੰ ਲੁੱਟ ਰਹੇ ਹਨ।

 

ਜਦਕਿ ਬਿਜਲੀ, ਪਾਣੀ, ਸੀਵਰੇਜ, ਸਫਾਈ, ਬਿਜਲੀ ਦੀਆਂ ਤਾਰਾਂ ਦੇ ਜਾਲ, ਗਲੀਆਂ-ਨਾਲੀਆਂ, ਸਿਹਤ ਸੇਵਾਵਾਂ ਤੇ ਸਕੂਲ ਸਿੱਖਿਆ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਅਣਹੋਂਦ ਅੱਜ ਵੀ ਜਿਉਂ ਦੀ ਤਿਉਂ ਹੈ। ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦਾ ਧਿਆਨ ਜਨ-ਸਮੱਸਿਆਵਾਂ ਵੱਲ ਨਾ ਜਾਵੇ, ਇਸ ਲਈ ਚੋਣਾਂ ‘ਚ ਹਿੰਸਾ ਭੜਕਾ ਕੇ ਡਰ ਦਾ ਮਾਹੌਲ ਪੈਦਾ ਕਰਨਾ ਤੇ ਧੜੇਬੰਦੀ ਤਿੱਖੀ ਕਰਨ ਨੂੰ ਇੱਕ ਹਥਿਆਰ ਵਜੋਂ ਵਰਤਦੇ ਆ ਰਹੇ ਹਨ।

First Published: Thursday, 7 December 2017 5:10 PM

Related Stories

ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ
ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ

ਪਟਿਆਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ

ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!
ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!

ਅੰਮ੍ਰਿਤਸਰ: ਗੁਰੂ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ

ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'
ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'

ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਵਿਆਹਾਂ ਵਿੱਚ ਮੋਟੇ

ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ
ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ
ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਿਊਂਸਿਪਲ ਚੋਣਾਂ ਤੋਂ

ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE
ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ
ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਤੇ

 ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ
ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ
ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ

ਅੰਮ੍ਰਿਤਸਰ: ਪੰਜਾਬ ਨਿਗਮ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਕਿਸੇ ਨੂੰ

ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ
ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ

ਚੰਡੀਗੜ੍ਹ: ਪੰਜਾਬ ਨਿਗਮ ਤੇ ਕੌਂਸਲ ਚੋਣਾਂ ਵਿੱਚ ਹੋਈਆਂ ਵਧੀਕੀਆਂ ਦੀ ਸ਼ਿਕਾਇਤ ਲੈ