ਭਗਵੰਤ ਮਾਨ ਵੱਲੋਂ ਕਮਾਨ ਸੰਭਾਲਦਿਆਂ ਹੀ ਬਾਗੀਆਂ ਦੇ ਪਰ ਕੁਤਰਣੇ ਸ਼ੁਰੂ

By: ਏਬੀਪੀ ਸਾਂਝਾ | | Last Updated: Wednesday, 10 May 2017 4:51 PM
ਭਗਵੰਤ ਮਾਨ ਵੱਲੋਂ ਕਮਾਨ ਸੰਭਾਲਦਿਆਂ ਹੀ ਬਾਗੀਆਂ ਦੇ ਪਰ ਕੁਤਰਣੇ ਸ਼ੁਰੂ

ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪਾਰਟੀ ਦੀ ਕਮਾਨ ਸੰਭਾਲਦਿਆਂ ਹੀ ਬਾਗੀਆਂ ਦੇ ਖੰਭ ਕੁਤਰਣੇ ਸ਼ੁਰੂ ਕਰ ਦਿੱਤੇ ਹਨ। ਭਗਵੰਤ ਮਾਨ ਨੇ ਸਭ ਤੋਂ ਪਹਿਲਾਂ ਅਮ੍ਰਿਤਸਰ ਦੇ ਲੀਡਰ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਹੈ। ਭਗਵੰਨ ਮਾਨ ਨੇ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧਿਆਂ ਕਾਰਨ ਉਪਕਾਰ ਸਿੰਘ ਸੰਧੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਮਾਨ ਨੇ ਕਿਹਾ ਕਿ ਵਲੰਟੀਅਰ ਆਮ ਆਦਮੀ ਪਾਰਟੀ ਦੀ ਤਾਕਤ ਹਨ ਪਰ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

 

ਕਾਬਲੇਗੌਰ ਹੈ ਕਿ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹਿ ਚੁੱਕੇ ਉਪਕਾਰ ਸੰਧੂ ਨੇ ਮੰਗਲਵਾਰ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਸ਼ਰਾਬੀ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਭਗਵੰਤ ਮਾਨ ਸਵੇਰ ਤੋਂ ਹੀ ਸ਼ਰਾਬ ਪੀਣੀ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਪਾਰਟੀ ਸੁਪਰੀਮੋ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਪਾਰਟੀ ਦੀ ਕਮਾਨ ਭਗਵੰਤ ਮਾਨ ਦੇ ਹੱਥ ਦੇਣ ‘ਤੇ ਸਵਾਲ ਖੜ੍ਹੇ ਕਾਰਦਿਆਂ ਕਿਹਾ ਸੀ ਕਿ ਕੇਜਰੀਵਾਲ ਨੂੰ ਪਾਰਟੀ ਦਾ ਨਾਮ ਆਮ ਆਦਮੀ ਪਾਰਟੀ ਦੀ ਥਾਂ ਪੈਗ ਪਿਆਲਾ ਪਾਰਟੀ ਕਰ ਦੇਣਾ ਚਾਹੀਦਾ ਹੈ।

 

ਉਨ੍ਹਾਂ ਕਿਹਾ ਸੀ ਕਿ ਲੋਕ ਸਭਾ ਚੋਣ ਦੇ ਪ੍ਰਚਾਰ ਦੌਰਾਨ ਜਦੋਂ ਭਗਵੰਤ ਮਾਨ ਉਨ੍ਹਾਂ ਲਈ ਚੋਣ ਪ੍ਰਚਾਰ ਕਰਦੇ ਸਨ ਤਾਂ ਉਨ੍ਹਾਂ ਕੋਲੋਂ ਇੰਨੀ ਜ਼ਿਆਦਾ ਸ਼ਰਾਬ ਦੀ ਬਦਬੂ ਆਉਂਦੀ ਸੀ ਕਿ ਉਨ੍ਹਾਂ ਦੇ ਕੋਲ ਖਲੋਣਾ ਵੀ ਮੁਸ਼ਕਲ ਹੋ ਜਾਂਦਾ ਸੀ। ਇਸ ਲਈ ਉਹ ਭਗਵੰਤ ਮਾਨ ਤੋਂ ਪਿੱਛਾ ਛੁਡਾਉਣ ਲਈ ਉੱਥੋਂ ਅਗਲੀ ਰੈਲੀ ਦੀ ਤਿਆਰੀ ਦਾ ਬਹਾਨਾ ਲਾ ਕੇ ਨਿਕਲ ਜਾਂਦੇ ਸਨ।

First Published: Wednesday, 10 May 2017 4:51 PM

Related Stories

ਰਾਮਦਾਸ ਸਰਾਂ 'ਚੋਂ ਮਿਲੀ ਲਾਸ਼
ਰਾਮਦਾਸ ਸਰਾਂ 'ਚੋਂ ਮਿਲੀ ਲਾਸ਼

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਸਰਾਂ ਅੰਮ੍ਰਿਤਸਰ ਵਿੱਚੋਂ ਬੀਤੇ ਦਿਨੀਂ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ
ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ

ਅੰਮ੍ਰਿਤਸਰ: ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ

ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ
ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ

ਅੰਮ੍ਰਿਤਸਰ: 27 ਜੂਨ ਨੂੰ ਗੁਰੂ ਕੀ ਨਗਰੀ ਸ਼ਹਿਰ ਅੰਮ੍ਰਿਤਸਰ ਦਾ ਸਥਾਪਨਾ ਦਿਵਸ

ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ
ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ

ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'
ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'

ਅੰਮ੍ਰਿਤਸਰ: ਮਹਾਨ ਜਰਨੈਲ, ਤੇਜਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ

ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ
ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ
'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ

ਅੰਮ੍ਰਿਤਸਰ: ਅੱਜ ਵਿਧਾਨ ਸਭਾ ‘ਚ ਹੋਏ ਘਟਨਾਕ੍ਰਮ ਦੌਰਾਨ ਆਮ ਆਦਮੀ ਪਾਰਟੀ

ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ
ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ‘ਚ ਲੁੱਟਾਂ-ਖੋਹਾਂ ਜਾਂ ਫਿਰ ਇੱਥੇ

"ਸੁਪਰ ਸਿੰਘ" ਦਿਲਜੀਤ ਤੋਂ ਸ਼੍ਰੋਮਣੀ ਕਮੇਟੀ ਨਾਰਾਜ਼

ਅੰਮ੍ਰਿਤਸਰ: ਦਿਲਜੀਤ ਦੋਸਾਂਝ ਦੀ ਨਵੀਂ ਫਿਲਮ “ਸੁਪਰ ਸਿੰਘ” ਰਿਲੀਜ਼ ਹੋਣ ਤੋਂ