ਹੁਣ ਪਟਿਆਲਾ 'ਚ ਧੁੰਦ ਦਾ ਕਹਿਰ, ਵਿਦਿਆਰਥੀ ਦੀ ਮੌਤ ਦੋ ਗੰਭੀਰ ਜ਼ਖ਼ਮੀ

By: ਰਵੀ ਇੰਦਰ ਸਿੰਘ | | Last Updated: Monday, 13 November 2017 3:44 PM
ਹੁਣ ਪਟਿਆਲਾ 'ਚ ਧੁੰਦ ਦਾ ਕਹਿਰ, ਵਿਦਿਆਰਥੀ ਦੀ ਮੌਤ ਦੋ ਗੰਭੀਰ ਜ਼ਖ਼ਮੀ

ਪਟਿਆਲਾ: ਪੰਜਾਬ ਵਿੱਚ ਸੰਘਣੀ ਧੁੰਦ ਤੇ ਧੂੰਏਂ ਕਾਰਨ ਸਾਵਧਾਨੀ ਵਜੋਂ ਪਹਿਲਾਂ ਸਰਕਾਰ ਵੱਲੋਂ ਸਕੂਲਾਂ ਅੰਦਰ ਤਿੰਨ ਦਿਨ ਦੀਆਂ ਛੁੱਟੀਆਂ ਕੀਤੀਆਂ ਸਨ ਪਰ ਮੌਸਮ ਠੀਕ ਨਾ ਹੁੰਦਾ ਵੇਖ ਐਤਵਾਰ ਨੂੰ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਵਿਦਿਅਕ ਅਦਾਰਿਆਂ ਨੂੰ ਸਵੇਰੇ 10 ਵਜੇ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਅੱਜ ਹੋਏ ਹਾਦਸੇ ਤੋਂ ਇਹ ਜਾਪਦਾ ਹੈ ਕਿ ਸਕੂਲਾਂ ਨੇ ਆਪਣੇ ਵਿਦਿਆਰਥੀਆਂ ਤਕ ਇਹ ਸੂਚਨਾ ਸਹੀ ਢੰਗ ਨਾਲ ਨਹੀਂ ਪਹੁੰਚਾਈ। ਇਸ ਕਾਰਨ ਅੱਜ ਨਾਭਾ ਦੇ ਪਿੰਡ ਰੋਹਟੀ ਬਸਤਾ ਸਿੰਘ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਦੋ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ।

 

ਘਟਨਾ ਅੱਜ ਸਵੇਰੇ ਤਕਰੀਬਨ 9 ਵਜੇ ਦੀ ਹੈ ਜਦੋਂ ਡੀ.ਏ.ਵੀ. ਸਕੂਲ ਨਾਭਾ ਦੇ ਤਿੰਨ ਵਿਦਿਆਰਥੀ ਇੱਕ ਹੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਕੂਲ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੀ ਆਪਣੇ ਹੀ ਸਕੂਲ ਦੀ ਵੈਨ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਟੱਕਰ ਵਿੱਚ 18 ਸਾਲਾ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜਗਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਦੋ ਸਾਥੀ ਰਮਨ ਤੇ ਭਵਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਫੱਟੜਾਂ ਨੂੰ ਸਿਵਲ ਹਸਪਤਾਲ ਨਾਭਾ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪਟਿਆਲਾ ਰੈਫਰ ਕਰ ਦਿੱਤਾ।

 

ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਮਾਮਲੇ ਸਬੰਧੀ ਜਦੋਂ ਡੀ.ਏ.ਵੀ. ਸਕੂਲ ਦੀ ਪ੍ਰਿੰਸੀਪਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਬੱਚੇ ਦੀ ਮੌਤ ਦਾ ਗਹਿਰਾ ਦੁੱਖ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਸਾਰੇ ਆਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਸਕੂਲੀ ਵਿਦਿਆਰਥੀਆਂ ਨੂੰ ਸਮੇਂ ਸਿਰ ਸੁਨੇਹਾ ਦੇਣ ਸਬੰਧੀ ਕੀਤੇ ਗਏ ਸਵਾਲ ‘ਤੇ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਅੱਜ ਸਕੂਲ ਦਾ ਸਮਾਂ ਤਬਦੀਲ ਹੋਏ ਦੀ ਲਿਖਤੀ ਸੂਚਨਾ ਦੇਣੀ ਸੀ।

 

ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਸਮਾਂ ਬਦਲਣ ਬਾਰੇ ਕੋਈ ਸੂਚਨਾ ਉਨ੍ਹਾਂ ਨੂੰ ਹਾਸਲ ਨਹੀਂ ਸੀ। ਐਸ.ਡੀ.ਐਮ. ਨਾਭਾ ਜਸ਼ਨਪ੍ਰੀਤ ਕੌਰ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੁਰਘਟਨਾ ‘ਤੇ ਗਹਿਰਾ ਦੁੱਖ ਹੈ। ਉਨ੍ਹਾਂ ਸਕੂਲਾਂ ਨੂੰ ਪ੍ਰਸ਼ਾਸਨ ਵੱਲੋਂ ਦਿੱਤੇ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉੱਥੇ ਹੀ ਉਨ੍ਹਾਂ ਸਾਰੇ ਮਾਪਿਆਂ ਨੂੰ ਸਕੂਲੀ ਵਿਦਿਆਰਥੀਆਂ ਨੂੰ ਵਾਹਨ ਨਾ ਦੇਣ ਦੀ ਵੀ ਅਪੀਲ ਕੀਤੀ ਤਾਂ ਜੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

First Published: Monday, 13 November 2017 3:44 PM

Related Stories

ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ ਦੇ ਨਾਂਅ
ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ...

ਬਠਿੰਡਾ: ਇੱਥੋਂ ਦੇ ਪਿੰਡ ਮੰਡੀਕਲਾਂ ਦੇ ਇੱਕ ਨੌਜਵਾਨ ਕਿਸਾਨ ਭੁਪਿੰਦਰ ਸਿੰਘ ਨੇ

ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ
ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ

ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਟਰੈਕਟਰ-ਟਰਾਲੀ

ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ
ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ

ਬਟਾਲਾ: ਪੁਲਿਸ ਨੇ ਇੱਕ ਸਾਬਕਾ ਫੌਜੀ ਕੋਲੋਂ ਮੈਗਜ਼ੀਨ ਸਮੇਤ ਇੱਕ ਏ.ਕੇ.-47 ਰਾਈਫਲ, 23

ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ
ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ...

ਲੁਧਿਆਣਾ: ਬੀਤੇ ਕੱਲ੍ਹ ਵਾਪਰੇ ਦਰਦਨਾਕ ਅਗਨੀਕਾਂਡ ਵਿੱਚ 16 ਲੋਕਾਂ ਦੀ ਮੌਤ ਹੋ

ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ
ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ

ਚੰਡੀਗੜ੍ਹ: “ਮੈਂ ਸੰਗਰੂਰ ਲੋਕ ਸਭਾ ਸੀਟ ਤੋਂ ਅਗਲੀ ਚੋਣ ਲੜਣ ਦੀ ਇੱਛਕ ਹਾਂ। ਜੇ

ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !
ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !

ਚੰਡੀਗੜ੍ਹ: ਅਕਾਲੀ ਦਲ ਤੋਂ ਬਾਅਦ ਭਾਈਵਾਲ ਪਾਰਟੀ ਬੀਜੇਪੀ ਵੀ ਕਾਂਗਰਸ ਸਰਕਾਰ

ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ
ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ

ਅੰਮ੍ਰਿਤਸਰ: ਸ਼ਹਿਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਦਾ

ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !
ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ

ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ
ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ

ਚੰਡੀਗੜ੍ਹ: ਕਿਸੇ ਵੇਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ

ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ
ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ

ਲੁਧਿਆਣਾ: ਬੀਤੇ ਕੱਲ੍ਹ ਦੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਮੁੜ