'ਮਾਂ-ਬੋਲੀ ਕੂਚੀ ਫੇਰ ਮੁਹਿੰਮ' ਦੇ ਹੱਕ 'ਚ ਡਟੇ ਜਥੇਦਾਰ

By: ਰਵੀ ਇੰਦਰ ਸਿੰਘ | | Last Updated: Monday, 30 October 2017 6:36 PM
'ਮਾਂ-ਬੋਲੀ ਕੂਚੀ ਫੇਰ ਮੁਹਿੰਮ' ਦੇ ਹੱਕ 'ਚ ਡਟੇ ਜਥੇਦਾਰ

ਅੰਮ੍ਰਿਤਸਰ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ ਸੜਕਾਂ ਕਿਨਾਰੇ ਲੱਗੇ ਸੂਚਨਾ ਬੋਰਡਾਂ ‘ਤੇ ਪੰਜਾਬੀ ਮਾਂ-ਬੋਲੀ ਨੂੰ ਆਖਰੀ ਸਥਾਨ ‘ਤੇ ਲਿਖਣ ਦੇ ਰੋਸ ਵਿੱਚ ਹਿੰਦੀ ਤੇ ਅੰਗਰੇਜ਼ੀ ‘ਤੇ ਕਾਲਖ਼ ਫੇਰਨ ਵਾਲੇ ਕਾਰਜ ਦੀ ਸ਼ਲਾਘਾ ਕੀਤੀ ਹੈ। ਜਥੇਦਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੌਮੀ ਮਾਰਗਾਂ ‘ਤੇ ਲੱਗੇ ਸੂਚਨਾ ਬੋਰਡਾਂ ‘ਤੇ ਪੰਜਾਬੀ ਨੂੰ ਅਖੀਰ ‘ਤੇ ਲਿਖਿਆ ਜਾਣਾ ਬਿਲਕੁਲ ਵੀ ਸਹੀ ਨਹੀਂ।

 

ਉਨ੍ਹਾਂ ਕਿਹਾ ਕਿ ਭਾਰਤ ਦੇ ਹੋਰ ਸੂਬਿਆਂ ਵਿੱਚ ਵੀ ਸਥਾਨਕ ਭਾਸ਼ਾਵਾਂ ਨੂੰ ਪਹਿਲ ਦਿੱਤੀ ਗਈ ਹੈ ਤਾਂ ਫਿਰ ਪੰਜਾਬ ਵਿੱਚ ਪੰਜਾਬੀ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬੀ ਭਾਸ਼ਾ ਨੂੰ ਬਣਦਾ ਥਾਂ ਦਿਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਨੂੰ ਤਾਕੀਦ ਕੀਤੀ ਕਿ ਪੰਜਾਬੀ ਨੂੰ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ ਤੇ ਵਿੱਦਿਅਕ ਅਦਾਰਿਆਂ ਵਿੱਚ ਪਹਿਲ ਦੇ ਆਧਾਰ ‘ਤੇ ਲਾਗੂ ਕਰਵਾਵੇ।

 

ਇਸ ਤੋਂ ਇਲਾਵਾ ਉਨ੍ਹਾਂ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਦੇ ਸੰਦਰਭ ਵਿੱਚ 3 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਵੱਡੇ ਪੱਧਰ ‘ਤੇ ਮਨਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

First Published: Monday, 30 October 2017 6:36 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ