ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ, ਪ੍ਰਚਾਰ ਦੀਆਂ ਸੀਡੀਜ਼ ਤਲਬ

By: ਏਬੀਪੀ ਸਾਂਝਾ | | Last Updated: Monday, 13 November 2017 5:02 PM
ਢੱਡਰੀਆਂ ਵਾਲੇ ਖਿਲਾਫ ਕਾਰਵਾਈ ਦੀ ਤਿਆਰੀ, ਪ੍ਰਚਾਰ ਦੀਆਂ ਸੀਡੀਜ਼ ਤਲਬ

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ ਵਿੱਚ ਕੋਈ ਵੀ ਗ਼ਲਤੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਸਮੂੰਹ ਕਥਾ-ਵਾਚਕਾਂ, ਰਾਗੀਆਂ, ਢਾਡੀਆਂ, ਪ੍ਰਚਾਰਕਾਂ ਤੇ ਕਵੀਸ਼ਰ ਸਾਹਿਬਾਨ ਨੂੰ ਹਦਾਇਤ ਕੀਤੀ ਗਈ ਸੀ ਕਿ ਸਟੇਜ ਉਪਰ ਕੋਈ ਵੀ ਅਜਿਹੀ ਗੱਲ ਨਾ ਕੀਤੀ ਜਾਵੇ ਜਿਸ ਨਾਲ ਸੰਗਤਾਂ ਵਿੱਚ ਦੁਬਿਧਾ ਪੈਦਾ ਹੁੰਦੀ ਹੋਵੇ। ਗੁਰ-ਇਤਿਹਾਸ ਤੇ ਗੁਰੂ ਸਾਹਿਬਾਨ ਪ੍ਰਤੀ ਸ਼ਬਦਾਂ ਨੂੰ ਤੋੜ-ਮਰੋੜ ਕੇ ਕੋਈ ਵੀ ਗੱਲ ਨਾ ਕੀਤੀ ਜਾਵੇ ਪਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਗੁਰ-ਇਤਿਹਾਸ ਸਬੰਧੀ ਸਟੇਜਾਂ ਉਪਰ ਜੋ ਪ੍ਰਚਾਰ ਕੀਤਾ ਗਿਆ, ਉਸ ਉਪਰ ਸੰਗਤਾਂ ਨੇ ਕਾਫੀ ਇਤਰਾਜ਼ ਕੀਤਾ ਹੈ। ਇਸ ਕਰਕੇ ਉਸ ਵੱਲੋਂ ਆਪ ਹੀ ਆਪਣਾ ਬਣਾਇਆ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ।

 

ਜਥੇਦਾਰ ਨੇ ਕਿਹਾ ਕਿ ਗੁਰਮਤਿ ਦਾ ਪ੍ਰਚਾਰ ਕਰਨ ਵਾਸਤੇ, ਸੰਗਤਾਂ ਨੂੰ ਬਾਣੀ/ਬਾਣੇ ਨਾਲ ਜੋੜਨ ਲਈ ਪ੍ਰਚਾਰ ਦੀ ਬਹੁਤ ਵੱਡੀ ਲੋੜ ਹੈ। ਇਸ ਲਈ ਜਿਨ੍ਹਾਂ ਵਿਸ਼ਿਆਂ ਉਪਰ ਸੰਗਤਾਂ ਨੂੰ ਇਤਰਾਜ਼ ਹੈ, ਉਹ ਸੀਡੀਆਂ ਭਾਈ ਰਣਜੀਤ ਸਿੰਘ ਢੱਡਰੀਆ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ, ਤਾਂ ਕਿ ਉਨ੍ਹਾਂ ਦੀ ਪੜਚੋਲ ਸਬ-ਕਮੇਟੀ ਵੱਲੋਂ ਕੀਤੀ ਜਾਵੇ। ਭਾਈ ਰਣਜੀਤ ਸਿੰਘ ਵੱਲੋਂ ਆਪਣੇ ਪ੍ਰੋਗਰਾਮਾਂ ਵਿੱਚ ਗੁਰਬਾਣੀ, ਗੁਰ-ਇਤਿਹਾਸ ਸਰਵਣ ਕਰਵਾਉਣ ਵੇਲੇ ਕੋਈ ਵੀ ਐਸਾ ਪ੍ਰਸੰਗ ਨਾ ਸੁਣਾਇਆ ਜਾਵੇ, ਜਿਸ ਨਾਲ ਸੰਗਤਾਂ ਵਿੱਚ ਦੁਬਿਧਾ ਪੈਦਾ ਹੁੰਦੀ ਹੋਵੇ। ਜੇਕਰ ਇਸ ਤਰ੍ਹਾਂ ਦੀ ਕੋਈ ਗੱਲ ਪਾਈ ਗਈ ਤਾਂ ਉਸ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

First Published: Monday, 13 November 2017 5:02 PM

Related Stories

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ

ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ ਹਮਲੇ
ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ...

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ

ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ
ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਸਵੇਰੇ ਗੁਰੂ

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ
ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ

ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ