ਸ਼ਹੀਦ ਦੀ ਬੇਟੀ ਨੂੰ ਤਹਿਸੀਲਦਾਰ ਤੇ ਬੇਟੇ ਨੂੰ ਥਾਣੇਦਾਰ ਦੀ ਨੌਕਰੀ

By: ਏਬੀਪੀ ਸਾਂਝਾ | | Last Updated: Sunday, 7 May 2017 6:04 PM
ਸ਼ਹੀਦ ਦੀ ਬੇਟੀ ਨੂੰ ਤਹਿਸੀਲਦਾਰ ਤੇ ਬੇਟੇ ਨੂੰ ਥਾਣੇਦਾਰ ਦੀ ਨੌਕਰੀ

ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ ਅੱਜ ਸਰਹੱਦ ‘ਤੇ ਸ਼ਹੀਦ ਹੋਏ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾਂ ਪਰਿਵਾਰ ਦੀ ਮਦਦ ਕਰੇਗਾ। ਸ਼ਹੀਦ ਦੀ ਬੇਟੀ ਨੂੰ ਨਾਇਬ ਤਹਿਸੀਲਦਾਰ ਦੀ ਨੌਕਰੀ ਦਿੱਤੀ ਜਾਵੇਗੀ ਤੇ ਉਸ ਦੇ ਬੇਟੇ ਨੂੰ ਬੀਏ ਕਰਨ ਮਗਰੋਂ ਏਐਸਆਈ ਭਰਤੀ ਕੀਤਾ ਜਾਵੇਗਾ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਆਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਉਦੋਂ ਤੱਕ ਬਿਜਲੀ ਨਹੀਂ ਦਿੱਤੀ ਜਾਵੇਗੀ ਜਦੋਂ ਤੱਕ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦਾ ਤੇ ਹਾਲਾਤ ਆਮ ਵਰਗੇ ਨਹੀਂ ਹੁੰਦੇ।

 

ਪਹਿਲਾਂ ਹੋਏ ਸ਼ਹੀਦਾਂ ਬਾਰੇ ਬਾਦਲ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰੇ ਨਾ ਕੀਤੇ ਜਾਣ ‘ਤੇ ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹਾਂ ਤੇ ਉਨ੍ਹਾਂ ਦੀ ਸਰਕਾਰ ਹਰ ਮਦਦ ਕਰੇਗੀ। ਆਰਮੀ ਤੋਂ ਇਲਾਵਾ ਹਰ ਕਿਸੇ ਤਰ੍ਹਾਂ ਦੀ ਫੋਰਸ ਵਿੱਚ ਸ਼ਹੀਦ ਹੋਣ ਵਾਲਿਆਂ ਦਾ ਸਨਮਾਨ ਹੋਣਾ ਚਾਹੀਦਾ ਹੈ।

 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਹੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਵੱਲੋਂ ਲਾਏ ਗਏ ਇਲਜ਼ਾਮਾਂ ਬਾਰੇ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਆਮ ਆਦਮੀ ਪਾਰਟੀ ਵਾਲੇ ਲੁਟੇਰੇ, ਚੋਰ ਤੇ ਡਾਕੂ ਹਨ। ਉਨ੍ਹਾਂ ਕਿਹਾ ਕੀ ਕੇਜਰੀਵਾਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਪਰ ਮੈਨੂੰ ਪਤਾ ਹੈ ਕਿ ਉਸ ਨੇ ਅਸਤੀਫਾ ਦੇਣਾ ਨਹੀਂ, ਕੇਜਰੀਵਾਲ ਬੜਾ ਢੀਠ ਹੈ। ਉਨ੍ਹਾਂ ਹਾਸੇ ਵਿੱਚ ਕਿਹਾ ਕਿ ਸਭ ਤੋਂ ਵੱਡੀ ਗੱਲ ਹੈ ਕਿ ਕਮਲੇ ਕਪਿਲ ਮਿਸ਼ਰਾ ਨੇ ਕੇਜਰੀਵਾਲ ਨੂੰ ਦੋ ਕਰੋੜ ਦਿੱਤੇ ਕਿਉਂ।

First Published: Sunday, 7 May 2017 6:04 PM

Related Stories

ਸ਼ੌਪਿੰਗ ਮਾਲ ਤੋਂ ਛਾਲ ਮਾਰਨ ਵਾਲੀ ਕੁੜੀ ਦੀ ਮੌਤ ਦਾ ਭੇਤ ਬਰਕਰਾਰ
ਸ਼ੌਪਿੰਗ ਮਾਲ ਤੋਂ ਛਾਲ ਮਾਰਨ ਵਾਲੀ ਕੁੜੀ ਦੀ ਮੌਤ ਦਾ ਭੇਤ ਬਰਕਰਾਰ

ਅੰਮ੍ਰਿਤਸਰ: ਸ਼ਹਿਰ ਦੇ ਮਸ਼ਹੂਰ ਸ਼ਾਪਿੰਗ ਮਾਲ ਅਲਫ਼ਾ ਵਨ ਦੀ ਦੂਜੀ ਮੰਜ਼ਲ ਤੋਂ ਛਾਲ ਮਾਰਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁੰਦਰ ਜਲੋਅ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁੰਦਰ ਜਲੋਅ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ

ਕੈਪਟਨ ਦੀ ਸਰਕਾਰ ਬਾਰੇ ਇਹ ਕੀ ਬੋਲ ਗਏ 'ਆਪ' ਦੇ ਸੰਜੇ 
ਕੈਪਟਨ ਦੀ ਸਰਕਾਰ ਬਾਰੇ ਇਹ ਕੀ ਬੋਲ ਗਏ 'ਆਪ' ਦੇ ਸੰਜੇ 

ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ ਜਲਦ ਹੀ ਪੰਜਾਬ ਵਿੱਚ ਬਿਹਾਰ ਦੇ ਮੁੱਖ ਮੰਤਰੀ

ਭਾਰਤ ਨੇ 7 ਪਾਕਿਸਤਾਨੀ ਕੈਦੀ ਵਾਪਸ ਭੇਜੇ
ਭਾਰਤ ਨੇ 7 ਪਾਕਿਸਤਾਨੀ ਕੈਦੀ ਵਾਪਸ ਭੇਜੇ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਜ਼ਾ ਪੂਰੀ

ਮਜੀਠੀਆ ਨੂੰ ਸਿੱਧੂ ਨਾਲ ਪਿਆਰ, ਕਿਹਾ ਭਾਵੇਂ ਪੱਪੀਆਂ ਲਈਏ, ਚਾਹੇ ਗਾਲਾਂ ਕੱਢੀਏ!
ਮਜੀਠੀਆ ਨੂੰ ਸਿੱਧੂ ਨਾਲ ਪਿਆਰ, ਕਿਹਾ ਭਾਵੇਂ ਪੱਪੀਆਂ ਲਈਏ, ਚਾਹੇ ਗਾਲਾਂ ਕੱਢੀਏ!

ਅੰਮ੍ਰਿਤਸਰ: ਬੀਤੇ ਦਿਨੀਂ ਰੈਲੀ ਵਿੱਚ ਭਾਸ਼ਣ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ