ਕੈਪਟਨ ਵੱਲੋਂ 'ਮਾਤਾ ਗੁਜਰੀ ਮਾਰਗ' ਦੇ ਐਲਾਨ ਲਈ ਗਡਕਰੀ ਨੂੰ ਚਿੱਠੀ

By: ਏਬੀਪੀ ਸਾਂਝਾ | | Last Updated: Thursday, 11 January 2018 5:06 PM
ਕੈਪਟਨ ਵੱਲੋਂ 'ਮਾਤਾ ਗੁਜਰੀ ਮਾਰਗ' ਦੇ ਐਲਾਨ ਲਈ ਗਡਕਰੀ ਨੂੰ ਚਿੱਠੀ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਕੀਤੇ ਐਲਾਨ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਜਹਾਜ਼ਰਾਨੀ, ਸੜਕੀ ਆਵਾਜਾਈ ਤੇ ਮਾਰਗਾਂ ਬਾਰੇ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਕੌਮੀ ਮਾਰਗ-344 ਏ ਦਾ ਨਾਂ ਬਦਲ ਕੇ ‘ਮਾਤਾ ਗੁਜਰੀ ਮਾਰਗ’ ਰੱਖਣ ਦੀ ਮੰਗ ਕੀਤੀ ਹੈ।

 

ਮੁੱਖ ਮੰਤਰੀ ਨੇ ਬੀਤੇ ਮਹੀਨੇ ਫਤਹਿਗੜ੍ਹ ਸਾਹਿਬ ਵਿਖੇ ਦੱਸਿਆ ਸੀ ਕਿ ਪਟਿਆਲਾ ਤੋਂ ਪਨਿਆਲੀ (ਰੋਪੜ-ਫਗਵਾੜਾ ‘ਤੇ ਸਥਿਤ) ਵਾਇਆ ਸਰਹਿੰਦ-ਫਤਹਿਗੜ ਸਾਹਿਬ-ਬੱਸੀ ਪਠਾਨਾ-ਮੋਰਿੰਡਾ ਤੱਕ ਨਵੇਂ ਕੌਮੀ ਮਾਰਗ ਦਾ ਨਾਂ ‘ਮਾਤਾ ਗੁਜਰੀ ਮਾਰਗ’ ਰੱਖਣ ਬਾਰੇ ਤਜਵੀਜ਼ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਨੂੰ ਪਹਿਲਾਂ ਹੀ ਸੌਂਪੀ ਜਾ ਚੁੱਕੀ ਹੈ। ਗਡਕਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਇਸ ਮਾਰਗ ਬਾਰੇ ਸੰਭਵਤਾ ਰਿਪੋਰਟ ਤੇ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਪ੍ਰਿਆ ਅਧੀਨ ਹੈ ਜੋ ਛੇਤੀ ਹੀ ਮੰਤਰਾਲੇ ਕੋਲ ਸੌਂਪ ਦਿੱਤੀ ਜਾਵੇਗੀ।

 

ਜ਼ਿਕਰਯੋਗ ਹੈ ਕਿ ਇਤਿਹਾਸਕ ਕਸਬੇ ਸਰਹਿੰਦ, ਫਤਹਿਗੜ੍ਹ ਸਾਹਿਬ ਤੇ ਚਮਕੌਰ ਸਾਹਿਬ ਇਸੇ ਮਾਰਗ ‘ਤੇ ਸਥਿਤ ਹਨ ਜਿੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਾਰ ਸਾਹਿਬਜ਼ਾਦਿਆਂ ਨੇ ਲਾਸਾਨੀ ਸ਼ਹਾਦਤ ਦਿੱਤੀ ਸੀ। ਗੁਰੂ ਸਾਹਿਬ ਜੀ ਦੇ ਮਾਤਾ ਗੁਜਰੀ ਜੀ ਜੋ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨਾਲ ਸਨ, ਨੇ ਵੀ ਫਤਹਿਗੜ੍ਹ ਸਾਹਿਬ ਵਿਖੇ ਆਪਣੇ ਪ੍ਰਾਣ ਤਿਆਗੇ ਸਨ। ਮਾਤਾ ਗੁਜਰੀ ਜੀ ਸਿੱਖ ਇਤਿਹਾਸ ਦੀ ਲਾਸਾਨੀ ਮੂਰਤ ਹਨ ਜਿਨ੍ਹਾਂ ਨੂੰ ਬਹਾਦਰੀ ਤੇ ਮਹਾਨ ਕੁਰਬਾਨੀ ਲਈ ਯਾਦ ਕੀਤਾ ਜਾਂਦਾ ਹੈ।

First Published: Thursday, 11 January 2018 3:05 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ