ਨਹੀਂ ਰੁੱਕ ਰਹੇ ਬੇਅਦਬੀ ਦੇ ਕਾਂਡ, CCTV ਨੇ ਫੜਵਾਇਆ ਮੁਲਜ਼ਮ

By: ਏਬੀਪੀ ਸਾਂਝਾ | | Last Updated: Wednesday, 9 August 2017 3:13 PM
ਨਹੀਂ ਰੁੱਕ ਰਹੇ ਬੇਅਦਬੀ ਦੇ ਕਾਂਡ, CCTV ਨੇ ਫੜਵਾਇਆ ਮੁਲਜ਼ਮ

ਅੰਮ੍ਰਿਤਸਰ: ਤਹਿਸੀਲ ਅਜਨਾਲਾ ਅਧੀਨ ਆਉਂਦੇ ਰਾਮਦਾਸ ਪੁਲਿਸ ਥਾਣੇ ਦੇ ਪਿੰਡ ਤਲਵੰਡੀ ਭੰਗਵਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਬੇਅਦਬੀ ਕਰਨ ਵਾਲੇ ਮੁਲਜ਼ਮ ਬਾਰੇ ਪਤਾ ਲਾਉਣ ਮਗਰੋਂ ਉਸ ਨੂੰ ਕਾਬੂ ਕਰ ਲਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

 

ਤਲਵੰਡੀ ਭੰਗਵਾਂ ਵਿੱਚ ਸਥਿਤ ਗੁਰਦਵਾਰਾ ਸਾਹਿਬ ਵਿਖੇ ਗ੍ਰੰਥੀ ਦੀ ਸੇਵਾ ਨਿਭਾਅ ਰਹੇ ਭੁਪਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਕੱਲ੍ਹ ਸੁੱਖਆਸਨ ਵੇਲੇ ਦੇਖਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ 12 ਅੰਗ ਫਟੇ ਹੋਏ ਸਨ। ਇਸ ਤੋਂ ਬਾਅਦ ਤੁਰੰਤ ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਗੁਰਦਵਾਰੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਤੋਂ ਪਤਾ ਲਾਇਆ ਕਿ ਕਰੀਬ 11:30 ਵਜੇ ਇੱਕ ਨੌਜਵਾਨ ਵੱਲੋਂ ਗੁਰਦਆਰੇ ਅੰਦਰ ਦਾਖਲ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ। ਬੇਅਦਬੀ ਕਰਨ ਵਾਲੇ ਨੌਜਵਾਨ ਦੀ ਪਛਾਣ ਰਣਜੀਤ ਮਸੀਹ ਵਜੋਂ ਹੋਈ ਹੈ।

 

ਪੁਲਿਸ ਮੁਤਾਬਕ ਬੇਅਬਦੀ ਕਰਨ ਵਾਲਾ ਰਣਜੀਤ ਮਸੀਹ ਉਸੇ ਹੀ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਉਸ ਬਾਰੇ ਪਤਾ ਲੱਗਦਿਆਂ ਹੀ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉੱਥੇ ਮੌਜੂਦ ਲੋਕਾਂ ਨੇ ਪੁਲਿਸ ਅਧਿਕਾਰੀਆਂ ਨਾਲ ਬਦਸਲੂਕੀ ਵੀ ਕੀਤੀ। ਉਨ੍ਹਾਂ ਨੇ ਮੁਲਜ਼ਮ ਨੂੰ ਉਨ੍ਹਾਂ ਹਵਾਲੇ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਪੁਲਿਸ ਵੱਲੋਂ ਹਾਲਾਤ ਨੂੰ ਕਾਬੂ ਕਰਦਿਆਂ ਰਣਜੀਤ ਮਸੀਹ ਨੂੰ ਥਾਣੇ ਲਿਆਜਾਇਆ ਗਿਆ। ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਐਸ.ਐਸ.ਪੀ ਪਰਮਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨਾਲ ਬਦਸਲੂਕੀ ਕਰਨ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ।

First Published: Wednesday, 9 August 2017 3:13 PM

Related Stories

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ

ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ
ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਵਧ ਰਹੀਆਂ ਕਿਸਾਨਾਂ