ਹਰਿਆਣਾ 'ਚ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਮਗਰੋਂ ਦੋ ਗ੍ਰਿਫਤਾਰ

By: ABP SANJHA | | Last Updated: Monday, 17 July 2017 7:07 PM
ਹਰਿਆਣਾ 'ਚ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਮਗਰੋਂ ਦੋ ਗ੍ਰਿਫਤਾਰ

ਅੰਬਾਲਾ: ਹਰਿਆਣਾ ਦੇ ਅੰਬਾਲਾ ਵਿੱਚ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਹਰਿਆਣਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਕੱਟਮਾਰ ਕਰਨ ਵਾਲੇ ਕਮਲਜੀਤ ਸਿੰਘ ਤੇ ਅਭੈ ਚੌਹਾਨ ਖਿਲਾਫ ਕਈ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।

 

ਘਟਨਾ ਕੁਝ ਦਿਨ ਪਹਿਲਾਂ ਦੀ ਹੈ ਜਦੋਂ ਅੰਬਾਲਾ ਦੇ ਮੁਲਾਨਾ ਇਲਾਕੇ ਵਿੱਚ ਜਗਾਧਰੀ ਰੋਡ ‘ਤੇ ਜਾ ਰਹੀ ਬੱਸ ‘ਚ ਸਵਾਰ ਕੁਝ ਹੁੱਲੜਬਾਜ਼ਾਂ ਨੇ ਉਸੇ ਬੱਸ ‘ਚ ਸਵਾਰ ਸਿੱਖ ਨੌਜਵਾਨ ਨੂੰ ਬਾਹਰ ਕੱਢ ਕੇ ਉਸ ਦੀ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਉਕਤ ਵਿਅਕਤੀਆਂ ਨੇ ਸਿੱਖ ਨੌਜਵਾਨ ਦੀ ਦਸਤਾਰ ਲਾਹ ਦਿੱਤੀ ਤੇ ਕੇਸਾਂ ਤੋਂ ਫੜ ਕੇ ਖਿੱਚਦਿਆਂ ਬੇਰਹਿਮੀ ਨਾਲ ਕੁੱਟਿਆ। ਇਸ ਦੌਰਾਨ ਬੱਸ ਵੀ ਖੜ੍ਹੀ ਰਹੀ ਤੇ ਲੋਕ ਵੀ ਮੂਕ ਦਰਸ਼ਕ ਬਣੇ ਦੇਖਦੇ ਰਹੇ। ਪੀੜਤ ਨੌਜਵਾਨ ਹਰਜੀਤ ਸਿੰਘ ਮੁਤਾਬਕ ਉਕਤ ਨੌਜਵਾਨ ਬੱਸ ਵਿੱਚ ਹੁੱਲੜਬਾਜ਼ੀ ਕਰ ਰਹੇ ਸਨ ਤੇ ਉਸ ਨੇ ਉਨ੍ਹਾਂ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ।

 

ਕੁੱਟਮਾਰ ਦੌਰਾਨ ਹਰਜੀਤ ਸਿੰਘ ਦੇ ਸਿਰ ਵਿੱਚ ਕਾਫੀ ਸੱਟਾਂ ਵੱਜੀਆਂ ਤੇ ਜ਼ਖਮੀ ਹੋ ਗਿਆ। ਕੁੱਟਮਾਰ ਦੀ ਇਹ ਸਾਰੀ ਵਾਰਦਾਤ ਮੁਲਾਨਾ ਯੂਨੀਵਰਸਿਟੀ ਦੇ ਮੋੜ ‘ਤੇ ਸਥਿਤ ਪੁਲ ਹੇਠ ਵਾਪਰR> ਸਿੱਖ ਨੌਜਵਾਨ ਨਾਲ ਕੁੱਟਮਾਰ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਇਸ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਉੱਠੀ। ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਹਰਿਆਣਾ ਦੇ ਡੀਜੀਪੀ ਨੂੰ ਘਟਨਾ ਸਬੰਧੀ ਇਨਸਾਫ ਕਰਨ ਦੀ ਮੰਗ ਕੀਤੀ। ਹਰਿਆਣਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

First Published: Monday, 17 July 2017 7:07 PM

Related Stories

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ
ਜਾਗੋ ਕੈਪਟਨ ਜਾਗੋ: ਕਿਸਾਨ ਤੇ ਖੇਤ ਮਜ਼ਦੂਰ ਵੱਲੋਂ ਆਤਮ ਹੱਤਿਆ

ਫ਼ਤਿਹਗੜ੍ਹ ਸਾਹਿਬ: ਸਰਕਾਰ ਦੇ ਲਾਰਿਆਂ ਤੋਂ ਅੱਕੇ ਸੂਬੇ ਦੇ ਕਿਸਾਨ ਜਿੱਥੇ

ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ
ਹਨੀਪ੍ਰੀਤ ਹੋਵੇਗੀ ਭਗੌੜਾ ਕਰਾਰ, ਜਾਇਦਾਦ ਕੀਤੀ ਜਾਵੇਗੀ ਕੁਰਕ

ਚੰਡੀਗੜ੍ਹ: ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡੇਰਾ ਸਿਰਸਾ ਮੁਖੀ ਰਾਮ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT
ਕੈਪਟਨ ਨੇ ਪੱਤਰਕਾਰ ਕਤਲ ਦੀ ਜਾਂਚ ਲਈ ਬਣਾਈ SIT

ਮੋਹਾਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਦੇ ਕਤਲ ਮਾਮਲੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ
ਪੰਜਾਬ 'ਚ ਸੀਨੀਅਰ ਪੱਤਰਕਾਰ ਦਾ ਕਤਲ

ਮੋਹਲੀ: ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੇ ਮਾਤਾ ਅੱਜ ਘਰ ਵਿੱਚ

ਗੋਨੇਆਣੇ ਹੋਈ ਚਾਣਚੱਕ ਮੌਤ
ਗੋਨੇਆਣੇ ਹੋਈ ਚਾਣਚੱਕ ਮੌਤ

ਗੋਨਿਆਣਾ: ਸਥਾਨਕ ਆਇਸਰ ਪਟਰੋਲ ਪੰਪ ਦੇ ਸਕਿਊਰਟੀ ਗਾਰਡ ਦੀ ਉਸ ਦੀ ਰਾਇਫਲ ਵਿਚੋਂ