ਦੋ ਲੱਖ ਨਹੀਂ ਸਿਰਫ 40 ਹਜ਼ਾਰ ਹੋਏਗਾ ਕਰਜ਼ਾ ਮਾਫ

By: ਰਵੀ ਇੰਦਰ ਸਿੰਘ | | Last Updated: Sunday, 7 January 2018 12:02 PM
ਦੋ ਲੱਖ ਨਹੀਂ ਸਿਰਫ 40 ਹਜ਼ਾਰ ਹੋਏਗਾ ਕਰਜ਼ਾ ਮਾਫ

ਪ੍ਰਤੀਕਾਤਮਕ ਤਸਵੀਰ

ਮਾਨਸਾ: ਅੱਜ ਕਿਸਾਨਾਂ ਦੀ ਕਰਜ਼ ਮੁਆਫੀ ਦਾ ਪਹਿਲਾ ਗੇੜ ਸ਼ੁਰੂ ਹੋ ਗਿਆ ਹੈ। ਅੱਜ ਸਰਕਾਰ 46 ਹਜ਼ਾਰ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੇ ਕਰਜ਼ ਤੋਂ ਨਿਜ਼ਾਤ ਦਿਵਾਉਣ ਵਾਲੇ ਪ੍ਰਮਾਣ ਪੱਤਰ ਵੰਡੇਗੀ। ਸਰਕਾਰ ਮੁਤਾਬਕ ਅੱਜ 167 ਕਰੋੜ ਰੁਪਏ ਦੇ ਕਰਜ਼ਿਆਂ ‘ਤੇ ਲੀਕ ਫੇਰੀ ਜਾਵੇਗੀ। ਇਸ ਮੁਤਾਬਕ ਹਰ ਕਿਸਾਨ ਦੇ ਔਸਤਨ ਤਕਰੀਬਨ 40 ਹਜ਼ਾਰ ਰੁਪਏ ਮੁਆਫ਼ ਹੋਣ ਜਾ ਰਹੇ ਹਨ।

 

 

ਸਰਕਾਰ ਨੇ ਢਾਈ ਏਕੜ ਤਕ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਦੋ ਲੱਖ ਰੁਪਏ ਤਕ ਦੇ ਸਹਿਕਾਰੀ ਸਭਾਵਾਂ ਦੇ ਫ਼ਸਲੀ ਕਰਜ਼ ਮੁਆਫ ਕਰਨ ਦਾ ਐਲਾਨ ਕੀਤਾ ਹੋਇਆ ਹੈ ਜਿਸ ਤਹਿਤ ਅੱਜ 5 ਜ਼ਿਲ੍ਹਿਆਂ ਦੇ ਕਿਸਾਨਾਂ ਕਰਜ਼ ਮੁਕਤੀ ਵਾਲੇ ਪ੍ਰਮਾਣ ਪੱਤਰ ਵੰਡੇ ਜਾਣਗੇ। ਸਰਕਾਰ ਨੇ ਅੱਜ ਕਿਸਾਨਾਂ ਨੂੰ ਮਾਨਸਾ ਵਿੱਚ ਹੋ ਰਹੇ ਸੂਬਾ ਪੱਧਰੀ ਸਮਾਗਮ ਵਿੱਚ ਲਿਜਾਣ ਲਈ 600 ਬੱਸਾਂ ਦਾ ਉਚੇਚਾ ਪ੍ਰਬੰਧ ਕੀਤਾ ਗਿਆ ਹੈ।

 

ਸਹਿਕਾਰੀ ਸਭਾਵਾਂ ਦੇ ਵਧੀਕ ਚੀਫ਼ ਸਕੱਤਰ ਡੀ.ਪੀ. ਰੈਡੀ ਨੇ ਬੀਤੇ ਕੱਲ੍ਹ ਦੱਸਿਆ ਕਿ ਸਰਕਾਰ 46,556 ਕਿਸਾਨਾਂ ਦਾ 167.39 ਕਰੋੜ ਰੁਪਏ ਮੁਆਫ ਕਰਨ ਜਾ ਰਹੀ ਹੈ, ਜਿਸ ਮੁਤਾਬਕ ਹਰ ਕਿਸਾਨ ਦਾ ਔਸਤਨ 40 ਹਜ਼ਾਰ ਰੁਪਏ ਮੁਆਫ ਹੋਣਗੇ।

 

ਉੱਧਰ ਭਾਰਤੀ ਕਿਸਾਨ ਯੂਨੀਅਨ ਨੇ ਇਸ ਕਰਜ਼ ਮੁਆਫੀ ‘ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਸਿਰਫ ਸਿਆਸਤ ਕਰ ਰਹੀ ਹੈ। ਪ੍ਰਧਾਨ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਕਿਸਾਨਾਂ ਉਪਰ ਬੈਂਕਾਂ ਤੇ ਆੜ੍ਹਤੀਆਂ ਦਾ ਕਰਜ਼ਾ ਜ਼ਿਆਦਾ ਹੈ ਜੋ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਕੈਪਟਨ ਦੇ ਇਸ ਸਮਾਗਮ ਦਾ ਵਿਰੋਧ ਕਰਨਗੇ।

 

ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਚੋਣ ਵਾਅਦੇ ਨਾਲ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਤੋਂ ਕਿਸਾਨ ਜ਼ਿਆਦਾ ਖ਼ੁਸ਼ ਨਹੀਂ ਜਾਪ ਰਹੇ। ਜਿੱਥੇ ਕਿਸਾਨ ਕਰਜ਼ ਮੁਆਫ਼ੀ ਵਾਲੀਆਂ ਸੂਚੀਆਂ ਵਿੱਚ ਗ਼ੈਰ ਲੋੜਵੰਦ ਕਿਸਾਨਾਂ ਦੇ ਨਾਂਅ ਆਉਣ ਤੋਂ ਦੁਖੀ ਹਨ ਉੱਥੇ ਕਿਸਾਨਾਂ ਘੱਟ ਕਰਜ਼ ਮੁਆਫੀ ਕਾਰਨ ਸੰਤੁਸ਼ਟ ਵੀ ਨਹੀਂ ਜਾਪ ਰਹੇ।

First Published: Sunday, 7 January 2018 12:02 PM

Related Stories

4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ
4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ

ਮੁਹਾਲੀ: ਲੀਹ ਤੋਂ ਹਟ ਕੇ ਪਿੰਡ ਭੂਪਨਗਰ ਦੇ ਕਿਸਾਨ ਭੁਪਿੰਦਰ ਸਿੰਘ ਆਪਣੀ ਮਾਲਕੀ

 ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ
ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ।

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ ‘ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ

ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ
ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ

ਸੁਖਵਿੰਦਰ ਸਿੰਘ   ਚੰਡੀਗੜ੍ਹ: ਕਿਸਾਨ ਉੱਤੇ ਕਰਜ਼ਾ ਕਿਵੇਂ ਚੜ੍ਹਦਾ ਹੈ, ਇਸ ਦੀ