'ਚੱਪੜਚਿੜੀ ਵਿੱਚ ਇੰਝ ਖੜਕਿਆ ਸੀ 'ਬੰਦੇ' ਦਾ ਖੰਡਾ'

By: ABP SANJHA | | Last Updated: Friday, 12 May 2017 1:30 PM
'ਚੱਪੜਚਿੜੀ ਵਿੱਚ ਇੰਝ ਖੜਕਿਆ ਸੀ 'ਬੰਦੇ' ਦਾ ਖੰਡਾ'

ਚੰਡੀਗੜ੍ਹ: ਸਿੱਖ ਇਤਿਹਾਸ ‘ਚ ਚੱਪੜਚਿੜੀ ਦਾ ਯੁੱਧ ਅਹਿਮ ਸਥਾਨ ਰੱਖਦਾ ਹੈ। ਇਹ ਜੰਗ ਅਹਿਮ ਇਸ ਲਈ ਮੰਨੀ ਜਾਂਦੀ ਹੈ ਕਿਉਂਕਿ ਇਹ ਯੁੱਧ ਉਸ ਸਮੇਂ ਹੋਇਆ ਸੀ ਜਦ ਸਿੱਖਾਂ ਦੀ ਗਿਣਤੀ ਦੁਨੀਆ ‘ਤੇ ਬਹੁਤ ਘੱਟ ਰਹਿ ਗਈ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪੂਰੇ ਪਰਿਵਾਰ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਦਸਮ ਪਤਸ਼ਾਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਦੀਵੀ ਗੁਰੂ ਥਾਪ ਕੇ ਜੋਤੀ ਜੋਤ ਸਮਾ ਗਏ ਸਨ, ਪਰ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਗੁਰੂ ਸਾਹਿਬ ਸਿੱਖ ਕੌਮ ਨੂੰ ਮੁੜ ਜਥੇਬੰਦ ਕਰਨ ਦੀ ਕਮਾਨ ਬਾਬਾ ਬੰਦਾ ਸਿੰਘ ਬਹਾਦਰ ਨੂੰ ਸੌਂਪ ਕੇ ਗਏ।

 

ਬੈਰਾਗੀ ਮਾਧੋ ਦਾਸ ਤੋਂ ਬੰਦਾ ਸਿੰਘ ਬਣੇ ਉਸ ਮਹਾਨ ਜਰਨੈਲ ਨੇ ਗੁਰੂ ਜੀ ਦਾ ਥਾਪੜਾ ਲੈ ਕੇ ਪੰਜਾਬ ‘ਚ ਸਿੱਖਾਂ ਨੂੰ ਜਥੇਬੰਦ ਕਰਨ ਦਾ ਚੁਣੌਤੀਪੂਰਨ ਕਾਰਜ ਆਰੰਭਿਆ ਤੇ ਉਸ ‘ਚ ਸਫ਼ਲਤਾ ਵੀ ਹਾਸਲ ਕੀਤੀ। ਬੰਦਾ ਸਿੰਘ ਸਮੇਤ ਸਾਰੀ ਸਿੱਖ ਕੌਮ ਦਾ ਸਭ ਤੋਂ ਵੱਡਾ ਮਿਸ਼ਨ ਸਰਹੰਦ ਫ਼ਤਿਹ ਕਰਨਾ ਸੀ ਕਿਉਂਕਿ ਦਸਮ ਪਿਤਾ ਦੇ ਛੋਟੇ ਲਾਲਾਂ ਦੀ ਇੱਥੇ ਹੋਈ ਸ਼ਹਾਦਤ ਖਿਲਾਫ਼ ਸਿੱਖ ਕੌਮ ਰੋਹ ਨਾਲ ਭਰੀ ਹੋਈ ਸੀ।

 

ਸਮਾਣਾ, ਸਢੌਰਾ, ਸ਼ਾਹਬਾਦ, ਘੁੜਾਮ, ਠਸਕਾ ਤੇ ਮੁਸਤਫ਼ਾਬਾਦ ਤੋਂ ਬਾਅਦ ਵਾਰੀ ਸਰਹੰਦ ਦੀ ਆਈ। 12 ਮਈ 1710 ਨੂੰ ਸਰਹੰਦ ਦੇ ਸੂਬੇਦਾਰ ਵਜ਼ੀਰ ਖਾਨ ਦੀ ਕਰੀਬ 1 ਲੱਖ ਦੀ ਗਿਣਤੀ ਵਾਲੀਆਂ ਤੇ ਬਾਬਾ ਬੰਦਾ ਸਿੰਘ ਬਹਾਦਰ ਦੀ 6-7 ਹਜ਼ਾਰ ਦੀ ਗਿਣਤੀ ਦੀਆਂ ਫੌਜਾਂ ਚੱਪੜਚਿੜੀ ਦੇ ਮੈਦਾਨ ‘ਚ ਪਹੁੰਚ ਗਈਆਂ। ਇਸ ਜੰਗ ‘ਚ ਬੰਦਾ ਸਿੰਘ ਬਹਾਦਰ ਨੇ ਹੰਢੇ ਹੋਏ ਸੈਨਾਪਤੀ ਵਾਂਗ ਸੂਝਬੂਝ ਦਿਖਾਈ। ਮੁਕਾਬਲੇ ‘ਚ ਬਹੁਤ ਘੱਟ ਸੈਨਾ ਨੂੰ ਯੁੱਧ ‘ਚ ਇੰਨੀ ਸੂਝਬੂਝ ਨਾਲ ਕਮਾਨ ਦਿੱਤੀ ਕਿ ਅੱਜ ਬੰਦਾ ਸਿੰਘ ਵਿਸ਼ਵ ਦੇ ਚੋਟੀ ਦੇ ਸੈਨਾਪਤੀਆਂ ਦੀ ਕਤਾਰ ‘ਚ ਗਿਣੇ ਜਾਂਦੇ ਹਨ।

 

ਚੱਪੜਚਿੜੀ ਦੇ ਮੈਦਾਨ ‘ਚ ਵਜ਼ੀਰ ਖਾਨ ਦੀਆਂ ਫੌਜਾਂ ਨੂੰ ਮੂੰਹ ਦੀ ਖਾਣੀ ਪਈ ਤੇ ਹੰਢਿਆ ਵਰਤਿਆ ਤਜਰਬੇਕਾਰ ਸੈਨਾਪਤੀ ਤੇ ਸਰਹੰਦ ਦਾ ਸੂਬੇਦਾਰ ਵਜ਼ੀਰ ਖਾਨ ਵੀ ਇਸ ਜੰਗ ‘ਚ ਆਪਣੀ ਜਾਨ ਗਵਾ ਬੈਠਾ। ਵਜ਼ੀਰ ਖਾਂ ਦਾ ਛੋਟਾ ਪੁੱਤਰ ਤੇ ਉਸ ਦਾ ਜਵਾਈ ਵੀ ਲੜਾਈ ਵਿੱਚ ਮਾਰੇ ਗਏ। ਇਸ ਤਰ੍ਹਾਂ ਸਿੱਖਾਂ ਨੇ ਸਰਹੰਦ ਸਰ ਕੀਤੀ ਤੇ 14 ਮਈ ਨੂੰ ਸਿੱਖ ਜੇਤੂਆਂ ਦੀ ਸ਼ਕਲ ਵਿੱਚ ਸਰਹਿੰਦ ਵਿੱਚ ਦਾਖਲ ਹੋਏ।

 

ਇਹ ਸਿੱਖ ਇਤਿਹਾਸ ਦੀ ਸਭ ਤੋਂ ਅਹਿਮ ਲੜਾਈ ਸੀ ਜੋ ਚੱਪੜਚਿੜੀ ਦੀ ਮੈਦਾਨ ‘ਚ ਲੜੀ ਗਈ ਤੇ ਬੰਦਾ ਸਿੰਘ ਬਹਾਦਰ ਦੀ ਕਮਾਨ ਹੇਠ ਖਾਲਸਾ ਸਫ਼ਲ ਹੋਇਆ। ਉਹ ਜਿੱਤ ਬਾਬਾ ਬੰਦਾ ਸਿੰਘ ਬਹਾਦਰ ਲਈ ਸਭ ਤੋਂ ਅਹਿਮ ਜਿੱਤ ਸੀ। ਇਸ ਤੋਂ ਬਾਅਦ ਬੰਦਾ ਸਿੰਘ ਨੇ ਛੋਟੇ ਲਾਲਾਂ ਦੀ ਸ਼ਹੀਦੀ ਵਾਲੀ ਥਾਂ ‘ਤੇ ਯਾਦਗਾਰ ਬਣਾਈ। ਸੱਤ ਸੌ ਸਾਲਾਂ ਤੋਂ ਪਏ ਗੁਲਾਮੀ ਦੇ ਜੂਲੇ ਨੂੰ ਪੰਜਾਬ ਦੇ ਗਲੋਂ ਲਾਹੁਣ ਦੀ ਸ਼ੁਰੂਆਤ ਕਰਕੇ ਸਰਹਿੰਦ ਦੀ ਜਿੱਤ ਅਜਿਹੀ ਜਿੱਤ ਹੋ ਨਿਬੜੀ, ਜਿਸ ਨੇ ਮੁਗ਼ਲ ਹਕੂਮਤ ਦੀਆਂ ਨੀਂਹਾਂ ਹਿਲਾ ਕੇ ਰੱਖ ਦਿੱਤੀਆਂ।

 

ਉਸ ਜੰਗ ਦੀ ਯਾਦ ‘ਚ ਮੁਹਾਲੀ ਦੇ ਚੱਪੜਚਿੜੀ ਸਥਾਨ ‘ਤੇ ਫਤਹਿ ਬੁਰਜ ਨਾਮੀ ਯਾਦਗਾਰ ਬਣਾਈ ਗਈ ਹੈ ਜਿੱਥੇ ਬਾਬਾ ਬੰਦਾ ਸਿੰਘ ਸਮੇਤ ਕਈ ਯੋਧਿਆਂ ਦੇ ਬੁੱਤ ਸਥਾਪਤ ਕੀਤੇ ਗਏ ਹਨ, ਹਰ ਸਾਲ ਇੱਥੋਂ ਸਰਹੰਦ ਤੱਕ ਸਰਹੰਦ ਫਤਹਿ ਮਾਰਚ ਕੱਢਿਆ ਜਾਂਦਾ ਹੈ।

— ਹਰਸ਼ਰਨ ਕੌਰ

First Published: Friday, 12 May 2017 1:29 PM

Related Stories

ਡੇਰਾ ਸਿਰਸਾ ਦੀ ਪੜਤਾਲ ਰਿਪੋਰਟ 'ਚ ਵੱਡਾ ਖੁਲਾਸਾ! ਆਖਰ ਕੀ ਹੈ ਬਗੈਰ ਨੰਬਰ ਵਾਹਨਾਂ ਦਾ ਰਾਜ਼?
ਡੇਰਾ ਸਿਰਸਾ ਦੀ ਪੜਤਾਲ ਰਿਪੋਰਟ 'ਚ ਵੱਡਾ ਖੁਲਾਸਾ! ਆਖਰ ਕੀ ਹੈ ਬਗੈਰ ਨੰਬਰ ਵਾਹਨਾਂ...

ਚੰਡੀਗੜ੍ਹ: ਡੇਰਾ ਸਿਰਸਾ ਵਿੱਚ ਘੁੰਮ ਰਹੇ 59 ਵਾਹਨਾਂ ਵਿੱਚੋਂ ਸੀ 56 ਬਿਨਾ ਨੰਬਰ ਤੋਂ

 ਡੇਰਾ ਸੱਚਾ ਸੌਦਾ 'ਤੇ ਕੋਰਟ ਕਮੀਸ਼ਨਰ ਦੀ ਪੂਰੀ ਰਿਪੋਰਟ (ABP Sanjha Exclusive)
ਡੇਰਾ ਸੱਚਾ ਸੌਦਾ 'ਤੇ ਕੋਰਟ ਕਮੀਸ਼ਨਰ ਦੀ ਪੂਰੀ ਰਿਪੋਰਟ (ABP Sanjha Exclusive)

ਚੰਡੀਗੜ੍ਹ : ਰਾਮ ਰਹੀਮ ਦੇ ਡੇਰਾ ਹੈੱਡ ਕੁਆਟਰ ਦਾ ਪੂਰਾ ਸੱਚ ਇਹ ਰਿਪੋਰਟ ‘ਚ ਕੈਦ

ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਗੁਰੂ ਗੋਬਿੰਦ ਸਿੰਘ...
ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਗੁਰੂ ਗੋਬਿੰਦ ਸਿੰਘ...

ਚੰਡੀਗੜ੍ਹ: ਅੱਜ ਖ਼ਾਲਸਾ ਪੰਥ ਦੇ ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 309ਵਾਂ

ਪੰਜਾਬ 'ਚ ਕਿਉਂ ਨਹੀਂ ਪੁੰਗਰ ਰਹੇ ਖਿਡਾਰੀ? ਅਸਲ 'ਚ ਇਹ ਹੈ ਸਰਕਾਰੀ ਦਾਅਵਿਆਂ ਦਾ ਸੱਚ 
ਪੰਜਾਬ 'ਚ ਕਿਉਂ ਨਹੀਂ ਪੁੰਗਰ ਰਹੇ ਖਿਡਾਰੀ? ਅਸਲ 'ਚ ਇਹ ਹੈ ਸਰਕਾਰੀ ਦਾਅਵਿਆਂ ਦਾ...

  ਭਾਵੇਂ ਸਰਕਾਰਾਂ ਲੱਖ ਦਾਅਵੇ ਕਰੀ ਜਾਣ ਕਿ ਅਸੀਂ ਸੂਬੇ ‘ਚ ਖੇਡਾਂ ਨੂੰ

ਇਸ ਪ੍ਰਭਾਵਸ਼ਾਲੀ ਬਾਬੇ ਖ਼ਿਲਾਫ਼ ਲੜ ਰਹੀ, ਇਹ ਮਜ਼ਦੂਰ ਔਰਤ..
ਇਸ ਪ੍ਰਭਾਵਸ਼ਾਲੀ ਬਾਬੇ ਖ਼ਿਲਾਫ਼ ਲੜ ਰਹੀ, ਇਹ ਮਜ਼ਦੂਰ ਔਰਤ..

ਚੰਡੀਗੜ੍ਹ: (ਸੁਖਵਿੰਦਰ ਸਿੰਘ) ਸਾਡੇ ਦੇਸ਼ ਵਿੱਚ ਬਾਬਿਆਂ ਦਾ ਬੋਲਬਾਲਾ ਹੈ। ਇੱਥੇ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

RSS ਦਾ ਇਹ ਸੱਚ ਜਾਣ ਦੰਗ ਰਹਿ ਜਾਓਗੇ !
RSS ਦਾ ਇਹ ਸੱਚ ਜਾਣ ਦੰਗ ਰਹਿ ਜਾਓਗੇ !

ਗੌਰੀ ਲੰਕੇਸ਼ ਅਖਬਾਰ ਦਾ ਨਾਮ ਹੈ। 16 ਪੰਨਿਆਂ ਦੀ ਇਹ ਅਖਬਾਰ ਹਰ ਹਫ਼ਤੇ ਨਿਕਲਦੀ ਹੈ। ਇਸ

ਆਖ਼ਿਰ ਕਿਉਂ ਨਹੀਂ ਡੇਰਾ ਛੱਡਣਾ ਚਾਹੁੰਦੇ 'ਗ਼ਰੀਬ ਲੋਕ'
ਆਖ਼ਿਰ ਕਿਉਂ ਨਹੀਂ ਡੇਰਾ ਛੱਡਣਾ ਚਾਹੁੰਦੇ 'ਗ਼ਰੀਬ ਲੋਕ'

ਚੰਡੀਗੜ੍ਹ: 72 ਸਾਲਾ ਬਜ਼ੁਰਗ ਡੇਰੇ ਵਿੱਚ ਗੋਡਿਆ ਭਾਰ ਬੈਠ ਕੇ, ਆਪਣੀਆਂ ਅੱਖਾਂ ‘ਤੇ

ਯੂਨੀਵਰਸਿਟੀ ਚੋਣਾਂ: ਕਾਕਾਸ਼ਾਹੀ ਦੀ ਅਰਥੀ 'ਤੇ ਪੁੰਗਰੇਗਾ SFS
ਯੂਨੀਵਰਸਿਟੀ ਚੋਣਾਂ: ਕਾਕਾਸ਼ਾਹੀ ਦੀ ਅਰਥੀ 'ਤੇ ਪੁੰਗਰੇਗਾ SFS

ਚੰਡੀਗੜ੍ਹ: ਇਸ ਵਾਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਸੰਘ ਦੀਆਂ ਚੋਣਾਂ 7 ਸਤੰਬਰ

ਯੂਨੀਵਰਸਿਟੀ ਚੋਣਾਂ: ਕਾਕਾਸ਼ਾਹੀ ਦੀ ਅਰਥੀ 'ਤੇ ਪੁੰਗਰੇਗਾ SFS
ਯੂਨੀਵਰਸਿਟੀ ਚੋਣਾਂ: ਕਾਕਾਸ਼ਾਹੀ ਦੀ ਅਰਥੀ 'ਤੇ ਪੁੰਗਰੇਗਾ SFS

ਚੰਡੀਗੜ੍ਹ: ਇਸ ਵਾਰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਸੰਘ ਦੀਆਂ ਚੋਣਾਂ 7 ਸਤੰਬਰ