ਸਮੇਂ ਦਾ ਫੇਰ: ਸੜਕਾਂ 'ਤੇ ਆਏ ਸੁਖਬੀਰ ਬਾਦਲ ਤੇ ਮਜੀਠੀਆ

By: ਰਵੀ ਇੰਦਰ ਸਿੰਘ | | Last Updated: Thursday, 7 December 2017 5:07 PM
ਸਮੇਂ ਦਾ ਫੇਰ: ਸੜਕਾਂ 'ਤੇ ਆਏ ਸੁਖਬੀਰ ਬਾਦਲ ਤੇ ਮਜੀਠੀਆ

ਪੁਰਾਣੀ ਤਸਵੀਰ

ਫ਼ਿਰੋਜ਼ਪੁਰ: ਬੀਤੇ ਦਿਨ ਨਗਰ ਪੰਚਾਇਤ ਚੋਣਾਂ ਸਬੰਧੀ ਅਕਾਲੀਆਂ ਤੇ ਕਾਂਗਰਸੀਆਂ ਦਰਮਿਆਨ ਖ਼ੂਨੀ ਝੜਪਾਂ ਤੇ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਸੁਖਬੀਰ ਬਾਦਲ ਨੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਅੱਜ ਅਕਾਲੀ ਦਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਫ਼ਿਰੋਜ਼ਪੁਰ ਦੇ ਪੁਲਿਸ ਕਪਤਾਨ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ।

 

ਪੁਲਿਸ ਪ੍ਰਸ਼ਾਸਨ `ਤੇ ਕਾਂਗਰਸੀਆਂ ਦੀ ਸ਼ਹਿ ਦੇ ਚੱਲਦਿਆਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਾਉਂਦਿਆਂ ਜਿੱਥੇ ਸਾਬਕਾ ਉਪ ਮੁੱਖ ਮੰਤਰੀ ਨੇ ਪੁਲਿਸ ਪ੍ਰਸ਼ਾਸਨ ‘ਤੇ ਜੰਮ ਕੇ ਭੜਾਸ ਕੱਢੀ, ਉੱਥੇ ਕਾਂਗਰਸੀਆਂ ‘ਤੇ ਵੀ ਜ਼ੋਰਦਾਰ ਸ਼ਬਦੀ ਹਮਲੇ ਕਰਦਿਆਂ ਸੱਤਾ ਦਾ ਨਾਜਾਇਜ਼ ਫਾਇਦਾ ਨਾ ਚੁੱਕਣ ਦੀ ਤਾਕੀਦ ਕੀਤੀ।

 

ਸੁਖਬੀਰ ਬਾਦਲ ਨੇ ਕਿਹਾ, “ਅਕਾਲੀਆਂ ਨੇ ’84 ਵਰਗੇ ਸਮਿਆਂ ਦੌਰਾਨ ਕਾਂਗਰਸੀਆਂ ਅੱਗੇ ਈਨ ਨਹੀਂ ਮੰਨੀ, ਹੁਣ ਤਾਂ ਸਮਾਂ ਬਹੁਤ ਬਦਲ ਗਿਆ ਹੈ। ਕਾਂਗਰਸੀ ਆਪਣੀਆਂ ਕਰਤੂਤਾਂ ਕਰਕੇ ਲੋਕ ਕਚਹਿਰੀ ਵਿੱਚ ਜਾਣ ਤੋਂ ਡਰਦੇ ਹਨ, ਜਿਸ ਕਰਕੇ ਉਹ ਅਕਾਲੀ ਉਮੀਦਵਾਰਾਂ ਨੂੰ ਮੈਦਾਨ ਵਿਚ ਆਉਣ ਤੋਂ ਹੀ ਰੋਕ ਰਹੇ ਹਨ।”

 

ਅਕਾਲੀ ਆਗੂਆਂ ‘ਤੇ ਦਰਜ ਹੋਏ ਮੁਕੱਦਮਿਆਂ ਦੀ ਸਖ਼ਤ ਨਿੰਦਾ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਫ਼ਿਰੋਜ਼ਪੁਰ ਤੋਂ ਬਾਅਦ ਹੁਣ ਹਰੀਕੇ ਪੱਤਣ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਜਾਵੇਗਾ ਤੇ ਇਹ ਧਰਨਾ ਉਦੋਂ ਤੱਕ ਚੱਲੇਗਾ, ਜਦੋਂ ਤੱਕ ਪੁਲਿਸ ਪ੍ਰਸ਼ਾਸਨ ਕਾਂਗਰਸੀਆਂ ਦੇ ਚੁੰਗਲ ਵਿੱਚੋਂ ਆਜ਼ਾਦ ਨਹੀਂ ਹੋ ਜਾਂਦਾ ਤੇ ਅਕਾਲੀਆਂ ‘ਤੇ ਦਰਜ ਝੂਠੇ ਮੁਕੱਦਮੇ ਖਾਰਜ ਨਹੀਂ ਹੁੰਦੇ।

 

ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਝੂਠੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਕਾਂਗਰਸ ਦਾ ਭਾਂਡਾ ਛੇਤੀ ਹੀ ਤਿੜਕਣ ਵਾਲਾ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਹੋਸ਼ੇ ਹੋਏ ਕਾਂਗਰਸੀ ਖੇਰੂੰ-ਖੇਰੂੰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੁੱਗਣੀਆਂ ਪੈਨਸ਼ਨਾਂ, ਨੌਕਰੀਆਂ, ਕਰਜ਼ਾ ਮੁਆਫੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਕਾਂਗਰਸੀ ਹੁਣ ਇਨ੍ਹਾਂ ਵਾਅਦਿਆਂ ਬਾਰੇ ਗੱਲ ਕਰਨਾ ਵੀ ਮੁਨਾਸਿਬ ਨਹੀਂ ਸਮਝਦੇ।

First Published: Thursday, 7 December 2017 5:07 PM

Related Stories

ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ
ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ

ਪਟਿਆਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ

ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!
ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!

ਅੰਮ੍ਰਿਤਸਰ: ਗੁਰੂ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ

ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'
ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'

ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਵਿਆਹਾਂ ਵਿੱਚ ਮੋਟੇ

ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ
ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ
ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਿਊਂਸਿਪਲ ਚੋਣਾਂ ਤੋਂ

ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE
ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ
ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਤੇ

 ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ
ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ
ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ

ਅੰਮ੍ਰਿਤਸਰ: ਪੰਜਾਬ ਨਿਗਮ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਕਿਸੇ ਨੂੰ

ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ
ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ

ਚੰਡੀਗੜ੍ਹ: ਪੰਜਾਬ ਨਿਗਮ ਤੇ ਕੌਂਸਲ ਚੋਣਾਂ ਵਿੱਚ ਹੋਈਆਂ ਵਧੀਕੀਆਂ ਦੀ ਸ਼ਿਕਾਇਤ ਲੈ