ਬਾਦਲ ਦੇ 'ਸੰਗਤ ਦਰਸ਼ਨਾਂ' 'ਤੇ ਕੈਪਟਨ ਦਾ ਸ਼ਿਕੰਜ਼ਾ

By: ਏਬੀਪੀ ਸਾਂਝਾ | | Last Updated: Monday, 20 March 2017 4:44 PM
ਬਾਦਲ ਦੇ 'ਸੰਗਤ ਦਰਸ਼ਨਾਂ' 'ਤੇ ਕੈਪਟਨ ਦਾ ਸ਼ਿਕੰਜ਼ਾ

ਪਟਿਆਲਾ: ਬਾਦਲ ਸਰਕਾਰ ਦੇ ਸੰਗਤ ਦਰਸ਼ਨ ਵੀ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ। ਨਵੀਂ ਸਰਕਾਰ ਇਸ ਦੀ ਜਾਂਚ ਕਰਾਉਣ ਬਾਰੇ ਵਿਚਾਰ ਕਰ ਰਹੀ ਹੈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਕਹਿਣਾ ਹੈ ਕਿ ਬਾਦਲ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਅਖੀਰਲੇ ਮਹੀਨਿਆਂ ਦੌਰਾਨ ਸੰਗਤ ਦਰਸ਼ਨ ਪ੍ਰੋਗਰਾਮਾਂ ਵਿੱਚ ਪੈਸੇ ਦੀ ਅੰਨ੍ਹੀ ਦੁਰਵਰਤੋਂ ਕੀਤੀ ਗਈ ਹੈ। ਇਸ ਮਾਮਲੇ ਦੀ ਸਰਕਾਰ ਵੱਲੋਂ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।

 

ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਲਈ ਫੰਡ ਦਾ ਪੈਸਾ ਦੋ ਪ੍ਰਾਈਵੇਟ ਬੈਂਕਾਂ ਵੱਲੋਂ ਦਿੱਤਾ ਗਿਆ ਹੈ। ਇਹ ਸੰਭਵ ਹੈ ਕਿ ਬੈਂਕਾਂ ਤੋਂ ਪੈਸਾ ਲੈਣ ਲਈ ਸਰਕਾਰੀ ਜਾਇਦਾਦਾਂ ਗਾਰੰਟੀ ਵਜੋਂ ਰੱਖੀਆਂ ਗਈਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਪੈਸੇ ਦੀ ਅੰਨ੍ਹੀ ਦੁਰਵਰਤੋਂ ਹੋਈ ਹੈ ਜੋ ਫੌਜਦਾਰੀ ਅਪਰਾਧ ਹੈ।

 

ਕਾਬਲੇਗੌਰ ਹੈ ਕਿ ਕੈਪਟਨ ਅਮਰਿੰਦਰ ਸਰਕਾਰ ਇਸ ਵਾਰ ਬੜੀ ਸੰਭਲ-ਸੰਭਲ ਕੇ ਚੱਲ ਰਹੀ ਹੈ। ਕਾਂਗਰਸ ਸਰਕਾਰ ਪਿਛਲੀ ਸਰਕਾਰ ਵੇਲੇ ਹੋਈਆਂ ਬੇਨੇਮੀਆਂ ਨੂੰ ਬੜੇ ਢੰਗ ਨਾਲ ਬੇਨਕਾਬ ਕਰਨ ਦੀ ਯੋਜਨਾ ਬਣਾ ਰਹੀ ਹੈ। ਕੈਪਟਨ ਨੇ ਪਿਛਲੀ ਵਾਰ ਬਾਦਲ ਪਰਿਵਾਰ ਨੂੰ ਜੇਲ੍ਹ ਵਿੱਚ ਸੁੱਟ ਕੇ ਅਕਾਲੀ ਦਲ ਨੂੰ ਇੱਕਮੁੱਠ ਕਰ ਦਿੱਤਾ ਸੀ। ਇਸ ਵਾਰ ਕਾਂਗਰਸ ਕਾਨੂੰਨੀ ਢੰਗ ਨਾਲ ਵਿਰੋਧੀਆਂ ਦਾ ਮੱਕੂ ਠੱਪੇਗੀ।

 

ਨਵੀਂ ਸਰਕਾਰ ਨੇ ਟਰਾਂਪੋਰਟ ਨੀਤੀ ਦੀ ਨਜ਼ਰਸਾਨੀ ਕਰਨ ਦਾ ਫੈਸਲਾ ਕੀਤਾ ਹੈ। ਆਬਕਾਰੀ ਨੀਤੀ ਬਦਲ ਦਿੱਤੀ ਹੈ। ਨਵੀਂ ਮੀਡੀਆ ਪਾਲਿਸੀ ਬਣਨ ਜਾ ਰਹੀ ਹੈ। ਇਸ ਨਾਲ ਲੀਡਰਾਂ ਦੇ ਟਰਾਂਪੋਰਟ, ਮੀਡੀਆ ਤੇ ਸ਼ਰਾਫ ਮਾਫੀਆਂ ਦੀ ਸੰਘੀ ਨੱਪੀ ਜਾਏਗੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਆਰਥਿਕ ਬੇਨੇਮੀਆਂ ਬਾਰੇ ਵ੍ਹਾਈਟ ਪੇਪਰ ਜਾਰੀ ਕੀਤਾ ਜਾ ਰਿਹਾ ਹੈ।

First Published: Monday, 20 March 2017 4:44 PM

Related Stories

ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ
ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ

ਚੰਡੀਗੜ੍ਹ: ਹਾਈਕੋਰਟ ਦੇ ਹੁਕਮਾਂ ਅਨੁਸਾਰ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ

ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ
ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ

ਪੰਚਕੂਲਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਗੰਗਾਨਗਰ

ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'
ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'

ਗੁਰਦਾਸਪੁਰ: ਵਿਰੋਧੀਆਂ ਧਿਰਾਂ ‘ਚੋਂ ਸਭ ਤੋਂ ਦੇਰ ਨਾਲ ਅੱਜ ਭਾਜਪਾ ਨੇ ਵੀ

ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ
ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ

ਜਲੰਧਰ: ਸ਼ਹਿਰ ਦੇ ਪੌਸ਼ ਇਲਾਕੇ ਕਰੋਲ ਬਾਗ ‘ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ
ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ

ਮੋਗਾ: ਮੋਗਾ ਦੇ ਪਿੰਡ ਖੋਸਾ ਰਣਧੀਰ ਦੇ ਡੇਰਾ ਪ੍ਰੇਮੀ ਜਗਸੀਰ ਸਿੰਘ ਦਾ ਕਥਿਤ ਕਤਲ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ

ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ

ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ
ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ

ਪਠਾਨਕੋਟ: ਫ਼ਿਲਮੀ ਅਦਾਕਾਰ ਵਿਨੋਦ ਖੰਨਾ ਦੀ ਮੌਤ ਹੋ ਜਾਣ ਕਾਰਨ ਵਿਹਲੀ ਹੋਈ