ਬਡੂੰਗਰ 'ਬਲੂ ਵੇਲ੍ਹ' ਦੇ ਖਿਲਾਫ

By: ਏਬੀਪੀ ਸਾਂਝਾ | | Last Updated: Wednesday, 13 September 2017 3:24 PM
ਬਡੂੰਗਰ 'ਬਲੂ ਵੇਲ੍ਹ' ਦੇ ਖਿਲਾਫ

ਅੰਮ੍ਰਿਤਸਰ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ‘ਬਲੂ ਵੇਲ੍ਹ’ ਦੀ ਲਪੇਟ ਵਿੱਚ ਆਉਣ ਵਾਲੇ ਬੱਚਿਆਂ ਦੀਆਂ ਖ਼ਬਰ ਤੋਂ ਬਾਅਦ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵੀ ਇਸ ਗੇਮ ਦੇ ਵਿਰੋਧ ਵਿੱਚ ਉੱਤਰੇ ਹਨ। ਉਨ੍ਹਾਂ ਇਸ ਗੇਮ ਦੇ ਮਾਰੂ ਪ੍ਰਭਾਵ ਦਾ ਅਸਰ ਪੰਜਾਬ ਵਿੱਚ ਆਉਣ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਹ ਗੇਮ ਬੰਦ ਕਰਵਾਉਣ ਲਈ ਸਖਤ ਕਦਮ ਚੁੱਕਣੇ ਚਾਹੀਦੇ ਹਨ।

 

ਬਡੂੰਗਰ ਨੇ ਕਿਹਾ ਕਿ ਸੰਸਾਰ ਭਰ ਵਿੱਚ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਮਾਰੂ ਪ੍ਰਭਾਵ ਨਾਲ ਆਤਮ ਹੱਤਿਆ ਦੇ ਰਾਹ ਤੋਰਨ ਵਾਲੀ ‘ਬਲੂ ਵੇਲ੍ਹ’ ਗੇਮ ਤੋਂ ਬਚਾਉਣ ਲਈ ਸਰਕਾਰ ਤੇ ਮਾਪਿਆਂ ਨੂੰ ਸੰਜੀਦਗੀ ਨਾਲ ਉਪਰਾਲੇ ਕਰਨੇ ਚਾਹੀਦੇ ਹਨ। ਬੇਸ਼ੱਕ ਇੰਟਰਨੈੱਟ ਦੀ ਸੁਵਿਧਾ ਨੇ ਮਨੁੱਖੀ ਦਿਮਾਗ ਤੇ ਜ਼ਿੰਦਗੀ ਨੂੰ ਬਹੁਤ ਹੱਦ ਤਕ ਵਿਕਸਤ ਵੀ ਕੀਤਾ ਹੈ ਪਰ ਵਿਸ਼ਵ ਭਰ ਵਿੱਚ ਇਸ ਰਾਹੀਂ ਫੈਲ ਰਹੀ ਇਸ ਜਾਨਲੇਵਾ ਗੇਮ ਨਾਲ ਮਨੁੱਖੀ ਜਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਤਕਨੀਕੀ ਵਿਭਾਗ ਰਾਹੀਂ ਇਹ ਗੇਮ ਇੰਟਰਨੈੱਟ ਤੋਂ ਹਟਾਉਂਦਿਆਂ ਇਸ ਦੇ ਲਿੰਕਾਂ ਨੂੰ ਅੱਗੇ ਫੈਲਾਉਣ ਵਾਲਿਆਂ ਨੂੰ ਵੀ ਗ੍ਰਿਫਤਾਰ ਕਰਨਾ ਚਾਹੀਦਾ ਹੈ।

 

ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਇਸ ਜਾਨਲੇਵਾ ਖੇਡ ਦੇ ਮਾਰੂ ਪ੍ਰਭਾਵ ਤੋਂ ਜਾਣੂੰ ਕਰਾਉਣ ਤੇ ਉਨ੍ਹਾਂ ਵੱਲੋਂ ਕੀਤੀ ਜਾਂਦੀ ਇੰਟਰਨੈੱਟ ਦੀ ਵਰਤੋਂ ਉਪਰ ਵੀ ਨਜ਼ਰ ਰੱਖਣ ਤੇ ਬੱਚਿਆਂ ਨੂੰ ਧਾਰਮਿਕ ਤੇ ਨੈਤਿਕ ਸਿੱਖਿਆ ਵੱਲ ਪ੍ਰੇਰਿਤ ਕਰਨ।

First Published: Wednesday, 13 September 2017 3:24 PM

Related Stories

ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ਦੁਬਿਧਾ 'ਚ, ਰੁਸ਼ਨਾ ਉੱਠੇਗੀ ਗੁਰੂ ਨਗਰੀ!
ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ ਦੁਬਿਧਾ 'ਚ, ਰੁਸ਼ਨਾ ਉੱਠੇਗੀ ਗੁਰੂ ਨਗਰੀ!

ਅੰਮ੍ਰਿਤਸਰ: ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦੋ ਵਾਰ ਮਨਾਇਆ

ਫੌਜੀ ਭਰਤੀ ਲਈ ਦਾਖਲਾ ਕਾਰਡ ਜਾਰੀ
ਫੌਜੀ ਭਰਤੀ ਲਈ ਦਾਖਲਾ ਕਾਰਡ ਜਾਰੀ

ਅੰਮ੍ਰਿਤਸਰ: ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨਾਂ ਦੀ 4

ਕੈਪਟਨ ਪਠਾਨਕੋਟ 'ਚ ਹੀ ਸਾੜਨਗੇ ਰਾਵਨ
ਕੈਪਟਨ ਪਠਾਨਕੋਟ 'ਚ ਹੀ ਸਾੜਨਗੇ ਰਾਵਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵਾਰ ਦੁਸਹਿਰੇ

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ
ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ

ਅੰਮ੍ਰਿਤਸਰ: ਗੁਰੂ ਨਗਰੀ ‘ਚ ਸਥਿਤ ਦੁਰਗਿਆਣਾ ਮੰਦਰ ਨਾਲ ਲੱਗਦੇ ਇਤਿਹਾਸਕ ਬੜਾ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ
ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ

ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !
ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਤੋਂ

ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ
ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ

ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ
ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ

ਅੰਮ੍ਰਿਤਸਰ: ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ