ਕਰਨਾਟਕ 'ਚ ਕਿਰਪਾਨ 'ਤੇ ਪਾਬੰਦੀ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

By: ਏਬੀਪੀ ਸਾਂਝਾ | | Last Updated: Wednesday, 13 September 2017 6:38 PM
ਕਰਨਾਟਕ 'ਚ ਕਿਰਪਾਨ 'ਤੇ ਪਾਬੰਦੀ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ ਕਿਰਪਾਨ ਪਹਿਨਣ ‘ਤੇ ਲਾਈ ਗਈ ਪਾਬੰਦੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 25 ਤਹਿਤ ਧਰਮ ਦੀ ਆਜ਼ਾਦੀ ਦੇ ਨਿਯਮਾਂ ਅਨੁਸਾਰ ਸਿੱਖਾਂ ਨੂੰ ਸਮੁੱਚੇ ਭਾਰਤ ਅੰਦਰ ਕਿਰਪਾਨ ਪਹਿਨਣ ਦੀ ਖੁੱਲ੍ਹ ਮਿਲੀ ਹੋਈ ਹੈ। ਕਿਰਪਾਨ ਸਿੱਖਾਂ ਦਾ ਧਾਰਮਿਕ ਚਿੰਨ ‘ਤੇ ਅਟੁੱਟ ਅੰਗ ਹੈ।

 

ਬਡੂੰਗਰ ਨੇ ਕਿਹਾ ਕਿ ਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਸਿੱਖਾਂ ਦੀ ਧਾਰਮਿਕ ਆਜ਼ਾਦੀ ਦਾ ਗਲ਼ਾ ਘੁੱਟਿਆ ਜਾ ਰਿਹਾ ਹੈ ਜੋ ਬਿਲਕੁਲ ਗ਼ੈਰ-ਸੰਵਿਧਾਨਕ ਵਰਤਾਰਾ ਹੈ। ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੰਜੀਦਗੀ ਨਾਲ ਕਦਮ ਚੁੱਕੇ ਤਾਂ ਜੋ ਕਰਨਾਟਕ ਸਰਕਾਰ ਦੇ ਰਵੱਈਏ ਕਾਰਨ ਸਿੱਖਾਂ ਅੰਦਰ ਫੈਲ ਰਹੀ ਪੱਖਪਾਤ ਦੀ ਭਾਵਨਾ ਖਤਮ ਹੋ ਸਕੇ। ਜਲਦ ਹੀ ਸ਼੍ਰੋਮਣੀ ਕਮੇਟੀ ਇਸ ਮਸਲੇ ਸਬੰਧੀ ਕਰਨਾਟਕ ਸਰਕਾਰ ਨਾਲ ਗੱਲਬਾਤ ਕਰੇਗੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਜਾਵੇਗਾ।

 

ਬਡੂੰਗਰ ਨੇ ਕਿਹਾ ਕਿ ਭਾਰਤ ਨੂੰ ਆਜ਼ਾਦ ਕਰਾਉਣ ਲਈ ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੀ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ਉਪਰ ਵਾਰ-ਵਾਰ ਹਮਲਾ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਅਸੀਂ ਕਈ ਵਾਰ ਧਾਰਮਿਕ ਆਜ਼ਾਦੀ ਦੇ ਮਾਮਲਿਆਂ ਵਿੱਚ ਕੇਂਦਰ ਸਰਕਾਰ ਨੂੰ ਕਈ ਪੱਤਰ ਵੀ ਲਿਖ ਚੁੱਕੇ ਹਾਂ ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਇਸ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਰਨਾਟਕ ਵਿੱਚ ਕਿਰਪਾਨ ਉਪਰ ਲੱਗੀ ਪਾਬੰਦੀ ਨੂੰ ਤੁਰੰਤ ਹਟਾਉਣ ਲਈ ਕਾਰਵਾਈ ਕੀਤੀ ਜਾਵੇ। ਅੱਗੇ ਤੋਂ ਅਜਿਹੀਆਂ ਲੋਕਤੰਤਰ ਨੂੰ ਦਾਗ਼ ਲਾਉਣ ਵਾਲੀਆਂ ਕਾਰਵਾਈਆਂ ਨੂੰ ਰੋਕਣ ਲਈ ਠੋਸ ਉਪਰਾਲੇ ਕੀਤੇ ਜਾਣ।

First Published: Wednesday, 13 September 2017 6:38 PM

Related Stories

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ
ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ

ਅੰਮ੍ਰਿਤਸਰ: ਗੁਰੂ ਨਗਰੀ ‘ਚ ਸਥਿਤ ਦੁਰਗਿਆਣਾ ਮੰਦਰ ਨਾਲ ਲੱਗਦੇ ਇਤਿਹਾਸਕ ਬੜਾ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ
ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ

ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !
ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਤੋਂ

ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ
ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ

ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ
ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ

ਅੰਮ੍ਰਿਤਸਰ: ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ
ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ

ਅੰਮ੍ਰਿਤਸਰ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ
ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ

ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ
ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ

ਅੰਮ੍ਰਿਤਸਰ: ਗੁੜਗਾਓਂ ਦੇ ਰਿਆਨ ਇੰਟਰਨੈਸ਼ਲ ਸਕੂਲ ਵਿੱਚ ਪੜ੍ਹਨ ਵਾਲੇ 7 ਸਾਲ ਦੇ