ਐਸ.ਵਾਈ.ਐਲ. 'ਤੇ ਬੈਂਸ ਭਰਾਵਾਂ ਦਾ ਸਟੈਂਡ

By: ਏਬੀਪੀ ਸਾਂਝਾ | | Last Updated: Tuesday, 16 May 2017 2:40 PM
ਐਸ.ਵਾਈ.ਐਲ. 'ਤੇ ਬੈਂਸ ਭਰਾਵਾਂ ਦਾ ਸਟੈਂਡ

ਚੰਡੀਗੜ੍ਹ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਸਤਲੁਜ-ਯਮਨਾ ਲਿੰਕ ਨਹਿਰ ਬਾਰੇ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਕੇ ਰਾਸ਼ਟਰਪਤੀ ਨੂੰ ਭੇਜਿਆ ਜਾਵੇ। ਇਸ ਵਿੱਚ ਪੰਜਾਬ ਰਾਜ ਪੁਨਰਗਠਨ ਦੀ ਧਾਰਾ 78,79,80 ਤੇ 1956 ਦੇ ਐਕਟ ਦੀ ਧਾਰਾ 14 ਬਾਰੇ ਸੰਵਿਧਾਨਕ ਰਾਏ ਮੰਗੀ ਜਾਵੇ। ਉਨ੍ਹਾਂ ਨੇ ਇਸ ਮਸਲੇ ‘ਤੇ ਵਿਧਾਨ ਸਭਾ ਵਿੱਚ ਪ੍ਰਾਈਵੇਟ ਬਿੱਲ ਦੇ ਕੇ ਬਹਿਸ ਮੰਗੀ ਹੈ। ਬੈਂਸ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਸਾਰੇ ਰਸਤੇ ਬੰਦ ਹੋ ਚੁੱਕੇ ਹਨ। ਹੁਣ ਸਿਰਫ ਰਾਸ਼ਟਰਪਤੀ ਹੀ ਇਸ ਮਾਮਲੇ ਵਿੱਚ ਪੰਜਾਬ ਦੀ ਮੱਦਦ ਕਰ ਸਕਦੇ ਹਨ ਕਿਉਂਕਿ ਰਾਸ਼ਟਰਪਤੀ ਸੁਪਰੀਮ ਕੋਰਟ ਤੋਂ ਇਨ੍ਹਾਂ ਧਾਰਾਵਾਂ ਬਾਰੇ ਸੰਵਿਧਾਨਕ ਰਾਏ ਮੰਗ ਸਕਦੇ ਹਨ।

 

ਬੈਂਸ ਨੇ ਕਿਹਾ ਕਿ ਉਨ੍ਹਾਂ ਆਪਣਾ ਬਿੱਲ ਵਿਧਾਨ ਸਭਾ ਵਿੱਚ ਬਹਿਸ ਲਈ ਦੇ ਦਿੱਤਾ ਹੈ। ਬਹਿਸ ਕਰਵਾਉਣਾ ਜਾਂ ਨਾ ਕਰਵਾਉਣਾ ਸਰਕਾਰ ਦੀ ਮਰਜ਼ੀ ਹੈ। ਉਨ੍ਹਾਂ ਕਿਹਾ ਕਿ ਵੈਸੇ ਬਾਦਲ ਤੇ ਕੈਪਟਨ ਦੋਵੇਂ ਇਹ ਮਸਲਾ ਉਠਾਉਂਦੇ ਰਹੇ ਹਨ। ਹੁਣ ਦੋਵੇਂ ਸਦਨ ਵਿੱਚ ਹਨ ਤੇ ਇਸ ਮਾਮਲੇ ਵਿੱਚ ਬਹਿਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇ ਸਪੀਕਰ ਨੇ ਇਸ ਪ੍ਰਾਈਵੇਟ ਬਿੱਲ ‘ਤੇ ਬਹਿਸ ਨਾ ਕਾਰਵਾਈ ਤਾਂ ਉਹ ਅਗਲੇ ਪੰਜ ਸਾਲ ਇਸ ਮਸਲੇ ਨੂੰ ਵਿਧਾਨ ਸਭਾ ਵਿੱਚ ਉਠਾਉਂਦੇ ਰਹਿਣਗੇ।

 

ਬੈਂਸ ਨੇ ਕਿਹਾ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਹੋਰ ਕੋਈ ਚਾਰਾ ਨਹੀਂ। ਇਸ ਲਈ ਇਹ ਬਿੱਲ ਜਲਦ ਤੋਂ ਜਲਦ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਰੀਆਂ ਪਾਰਟੀਆਂ ਸਿਆਸਤ ਤੋਂ ਉੱਪਰ ਉੱਠ ਕੇ ਇਸ ਮਸਲੇ ਦੀ ਸਾਂਝੀ ਲੜਾਈ ਲੜਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਹੁਣ ਤੱਕ ਜਿੱਤ ਇਸ ਕਰਕੇ ਪ੍ਰਾਪਤ ਨਹੀਂ ਹੋਈ ਕਿਉਂਕਿ ਇਹ ਲੜਾਈ ਠੀਕ ਤਰੀਕੇ ਨਾਲ ਨਹੀਂ ਲੜੀ ਗਈ। ਉਨ੍ਹਾਂ ਕਿਹਾ ਕਿ ਹਰਿਆਣਾ ਜਦੋਂ ਪਾਣੀ ਦਾ ਮਾਲਕ ਹੀ ਨਹੀਂ ਹੈ ਤਾਂ ਉਸ ਦਾ ਹੱਕ਼ ਕਿਵੇਂ ਬਣ ਸਕਦਾ ਹੈ।

First Published: Tuesday, 16 May 2017 2:40 PM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ