ਨਨਕਾਣਾ ਸਾਹਿਬ ਵਿੱਚ ਭਾਈ ਮਰਦਾਨਾ ਜੀ ਦੇ ਘਰ ਦੀ ਹੋਵੇਗੀ ਮੁਰੰਮਤ

By: ABP SANJHA | | Last Updated: Sunday, 18 June 2017 4:25 PM
ਨਨਕਾਣਾ ਸਾਹਿਬ ਵਿੱਚ ਭਾਈ ਮਰਦਾਨਾ ਜੀ ਦੇ ਘਰ ਦੀ ਹੋਵੇਗੀ ਮੁਰੰਮਤ

ਲਾਹੌਰ: ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 16 ਜੂਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਇਆ ਗਿਆ। ਇਸ ਮੌਕੇ ਓਕਾਫ਼ ਬੋਰਡ ਦੇ ਚੇਅਰਮੈਨ ਮੁਹੰਮਦ ਸਦੀਕ ਉਲ ਫਰੂਕ ਨੇ ਐਲਾਨ ਕੀਤਾ ਕਿ ਓਕਾਫ਼ ਬੋਰਡ ਤੇ ਪੀ.ਐਸ.ਜੀ.ਪੀ.ਸੀ. ਵੱਲੋਂ ਲਾਹੌਰ ਵਿੱਚ ਬੰਦ ਪਏ ਗੁਰਦੁਆਰਾ ਦੀਵਾਨ ਖਾਨਾ ਤੇ ਨਨਕਾਣਾ ਸਾਹਿਬ ਵਿਖੇ ਸਥਿਤ ਭਾਈ ਮਰਦਾਨਾ ਜੀ ਦੇ ਘਰ ਦਾ ਕੰਮ ਵੀ ਜਲਦ ਆਰੰਭਿਆ ਜਾਵੇਗਾ।

 

 

 

ਉਨ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਤੇ ਪੰਜਾ ਸਾਹਿਬ ਵਿਖੇ ਨਵੀਆਂ ਸਰਾਂਵਾਂ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਇਹ ਸਾਰੀਆਂ ਤਿਆਰੀਆਂ ਗੁਰੂ ਨਾਨਕ ਪਾਤਸ਼ਾਹ ਦੇ 2019 ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣ ਵਾਲੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਵਿੱਤਰ ਸ਼ਹਿਰ ਤੇ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਦੀ ਖੂਬਸੂਰਤੀ ਵਿੱਚ ਵਾਧਾ ਕੀਤਾ ਜਾਵੇਗਾ।

 

 

 

 

ਨਨਕਾਣਾ ਸਾਹਿਬ ਵਿਖੇ ਸਥਿਤ 6 ਹੋਰ ਗੁਰਦੁਆਰਿਆਂ ਦੀ ਸੇਵਾ ਦਾ ਕੰਮ ਵੀ ਆਰੰਭ ਹੋ ਜਾਵੇਗਾ। ਪੀ.ਐਸ.ਜੀ.ਪੀ.ਸੀ. ਪ੍ਰਧਾਨ ਤਾਰਾ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਗੁਰੂਦੁਆਰਾ ਡੇਹਰਾ ਸਾਹਿਬ ਸਮੇਤ ਸਾਰੇ ਗੁਰਧਾਮਾਂ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਜੂਨ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਹੈ। ਇਸ ਮੌਕੇ ਭਾਰਤ ਤੋਂ ਗਏ 14 ਸਿੱਖ ਸ਼ਰਧਾਲੂ ਵੀ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਏ। ਓਕਾਫ਼ ਬੋਰਡ ਦੇ ਚੇਅਰਮੈਨ ਮੁਹੰਮਦ ਸਦੀਕ ਉਲ ਫਰੂਕ ਨੇ ਭਾਰਤ ਸਰਕਾਰ ਵੱਲੋਂ 80 ਸਿੱਖ ਯਾਤਰੀਆਂ ਨੂੰ ਸਮਝੌਤਾ ਐਕਸਪ੍ਰੈਸ ਰਾਹੀਂ ਪਾਕਿਸਤਾਨ ਨਾ ਭੇਜੇ ਜਾਣ ਤੇ ਅਫਸੋਸ ਵੀ ਜ਼ਾਹਿਰ ਕੀਤਾ।

First Published: Sunday, 18 June 2017 4:25 PM

Related Stories

ਇੰਦਰਜੀਤ ਨਾਲ ਫਸਣਗੇ ਪੰਜਾਬ ਦੇ ਵੱਡੇ ਪੁਲੀਸ ਅਧਿਕਾਰੀ
ਇੰਦਰਜੀਤ ਨਾਲ ਫਸਣਗੇ ਪੰਜਾਬ ਦੇ ਵੱਡੇ ਪੁਲੀਸ ਅਧਿਕਾਰੀ

ਚੰਡੀਗੜ੍ਹ: ਪੰਜਾਬ ਦੇ ਕੁਝ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਬਰਤਰਫ਼ ਇੰਸਪੈਕਟਰ

ਅੰਮ੍ਰਿਤ ਸਰੁ ਸਿਫਤੀ ਦਾ ਘਰ
ਅੰਮ੍ਰਿਤ ਸਰੁ ਸਿਫਤੀ ਦਾ ਘਰ

ਚੰਡੀਗੜ੍ਹ (ਹਰਸ਼ਰਨ ਕੌਰ): ਪੰਜਾਬ ਦੀ ਮੁਕੱਦਸ ਧਰਤੀ ਤੇ ਸਿੱਖਾਂ ਦੇ ਕੇਂਦਰੀ ਧਾਰਮਿਕ

ਸ਼੍ਰੋਮਣੀ ਕਮੇਟੀ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ
ਸ਼੍ਰੋਮਣੀ ਕਮੇਟੀ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ

ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਪੰਜਾਬ ਦੇ ਖ਼ਜ਼ਾਨਾ ਮੰਤਰੀ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਬਠਿੰਡਾ-ਬਰਨਾਲਾ 'ਤੇ ਬੱਸ ਨੇ ਮਾਰੀ ਕਾਰ ਨੂੰ ਟੱਕਰ, ਸੱਸ-ਨੂੰਹ ਦੀ ਮੌਤ
ਬਠਿੰਡਾ-ਬਰਨਾਲਾ 'ਤੇ ਬੱਸ ਨੇ ਮਾਰੀ ਕਾਰ ਨੂੰ ਟੱਕਰ, ਸੱਸ-ਨੂੰਹ ਦੀ ਮੌਤ

ਹੰਡਿਆਇਆ: ਬਠਿੰਡਾ-ਬਰਨਾਲਾ ਮੁੱਖ ਮਾਰਗ ‘ਤੇ ਹੰਡਿਆਇਆ ਤੋਂ 8 ਕਿੱਲੋਮੀਟਰ ਦੂਰ

ਆਸਟਰੇਲੀਆ ਵਿੱਚ 1,32,496 ਪੰਜਾਬੀ
ਆਸਟਰੇਲੀਆ ਵਿੱਚ 1,32,496 ਪੰਜਾਬੀ

ਚੰਡੀਗੜ੍ਹ: ਆਸਟਰੇਲੀਆ ਵਿੱਚ ਨਵੀਂ ਮਰਦਮਸ਼ੁਮਾਰੀ ਸਾਹਮਣੇ ਆਈ ਹੈ। ਇਸ ਮੁਤਾਬਕ

ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਸਿੰਘ ਸਾਹਿਬ ਨੂੰ ਕਸੂਤਾ ਫਸਾਇਆ
ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਸਿੰਘ ਸਾਹਿਬ ਨੂੰ ਕਸੂਤਾ ਫਸਾਇਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਘਪਲੇ 'ਚ ਮਜੀਠੀਆ ਨੂੰ ਘੇਰਨ ਦੀ ਤਿਆਰੀ
ਘਪਲੇ 'ਚ ਮਜੀਠੀਆ ਨੂੰ ਘੇਰਨ ਦੀ ਤਿਆਰੀ

ਚੰਡੀਗੜ੍ਹ: ਕਾਂਗਰਸ ਸਰਕਾਰ ਨੇ ਪਿੰਡਾਂ ਵਿਚ ਬੀਤੇ ਦਸ ਸਾਲਾਂ ਵਿਚ ਲੱਗੀਆਂ ਸੋਲਰ

ਪੰਜਾਬ ਤੇ ਹਰਿਆਣਾ 'ਚ ਵੋਟਾਂ ਮੰਗਣ ਆਉਣਗੇ ਕੋਵਿੰਦ
ਪੰਜਾਬ ਤੇ ਹਰਿਆਣਾ 'ਚ ਵੋਟਾਂ ਮੰਗਣ ਆਉਣਗੇ ਕੋਵਿੰਦ

ਚੰਡੀਗੜ੍ਹ: ਕੌਮੀ ਜਮਹੂਰੀ ਗੱਠਜੋੜ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਰਾਮ

ਅਕਾਲੀਆਂ ਨੇ ਝੂਟੇ ਲੈ ਕੇ ਕੀਤਾ ਖ਼ਜ਼ਾਨਾ ਖਾਲੀ!
ਅਕਾਲੀਆਂ ਨੇ ਝੂਟੇ ਲੈ ਕੇ ਕੀਤਾ ਖ਼ਜ਼ਾਨਾ ਖਾਲੀ!

ਚੰਡੀਗੜ੍ਹ: ਪੰਜਾਬ ‘ਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਵਜ਼ੀਰਾਂ ਦੇ