'ABP Sanjha' ਦੇ ਡਰੱਗਜ਼ ਬਾਰੇ ਸਵਾਲ ਤੋਂ ਭੱਜੇ ਮੰਤਰੀ !

By: abp sanjha | | Last Updated: Thursday, 11 January 2018 3:55 PM
'ABP Sanjha' ਦੇ ਡਰੱਗਜ਼ ਬਾਰੇ ਸਵਾਲ ਤੋਂ ਭੱਜੇ ਮੰਤਰੀ !

ਚੰਡੀਗੜ੍ਹ (ਯਾਦਵਿੰਦਰ ਸਿੰਘ): ਪੰਜਾਬ ‘ਚ ਡਰੱਗਜ਼ ਦੀ ਸਪਲਾਈ ਲਾਈਨ 95% ਤੋੜ ਦਿੱਤੀ ਗਈ ਹੈ। ਪੰਜਾਬ ਵਿੱਚ ਨਸ਼ਾ ਹੁਣ ਨਹੀਂ ਰਿਹਾ। ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨਸ਼ੇ ਬਾਰੇ ਇਹ ਦਾਅਵਾ ਕਰ ਰਹੇ ਹਨ। ਜਦੋਂ ‘ਏਬੀਪੀ ਸਾਂਝਾ’ ਨੇ ਵਿਸ਼ੇਸ਼ ਤੌਰ ‘ਤੇ ਮੰਤਰੀ ਨੂੰ ਪੁੱਛਿਆ ਕਿ ਨਸ਼ਾ ਤਸਕਰ ਤਾਂ ਹੁਣ ਵੀ ਪੰਜਾਬ ਭਵਨ ਤੱਕ ਨਸ਼ਾ ਪਹੁੰਚਾਉਣ ਦਾ ਦਾਅਵਾ ਕਰ ਰਹੇ ਹਨ ਤਾਂ ਮੰਤਰੀ ਨੇ ਸਵਾਲ ਦਾ ਜਵਾਬ ਹੀ ਨਾ ਦਿੱਤਾ। ਸਗੋਂ ਮੰਤਰੀ ਜੀ ‘ਏਬੀਪੀ ਸਾਂਝਾ’ ਦੇ ਰਿਪੋਰਟਰ ਨੂੰ ਕਹਿਣ ਲੱਗੇ ਕਿ ਤੁਸੀਂ ਨਸ਼ਾ ਤਸਕਰ ਦਾ ਨਾਂ ਦੱਸੋ। ਮੈਂ ਕਾਰਵਾਈ ਕਰਵਾਉਂਦਾ ਹਾਂ।

 

‘ਏਬੀਪੀ ਸਾਂਝਾ’ ਨੇ ਮੰਤਰੀ ਨੂੰ ਪੁੱਛਿਆ ਕਿ ਸਰਕਾਰ ਨੂੰ ਤਾਂ ਕੀੜੀ ਤੁਰਨ ਦਾ ਪਤਾ ਹੁੰਦਾ। ਫੇਰ ਨਸ਼ਾ ਤਸਕਰਾਂ ਦਾ ਕਿਉਂ ਨਹੀਂ ਪਤਾ। ਜੇ ਸਰਕਾਰ ਨੂੰ ਪਤਾ ਨਹੀਂ ਤਾਂ ਹੋਰ ਕੌਣ ਪਤਾ ਲਾ ਸਕਦਾ ਹੈ ਪਰ ਮੰਤਰੀ ਗੱਲਾਂ ਨੂੰ ਟਾਲਦੇ ਰਹੇ। ਆਪਣੇ ਵਿਭਾਗ ਬਾਰੇ ਮਹਿੰਦਰ ਨੇ ਕਿਹਾ ਕਿ ਇਸ ਸਾਲ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੇਂ ਹਸਪਤਾਲ ਖੋਲ੍ਹਾਂਗੇ। ਉਨ੍ਹਾਂ ਕਿਹਾ ਕਿ ਸਪੈਸ਼ਲ ਡਾਕਟਰਾਂ ਨੂੰ ਓਪੀਡੀ ਵਿੱਚ ਜ਼ਿਆਦਾ ਸਮਾਂ ਦੇਣ ਲਈ ਕਿਹਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਡੈਂਟਲ ਡਾਕਟਰਾਂ ਦੀ ਜਲਦ ਹੀ ਨਵੀਂ ਭਰਤੀ ਹੋਵੇਗੀ। ਉਨ੍ਹਾਂ ਕਿਹਾ ਸੂਬੇ ਵਿੱਚ ਵਿਲਨੈੱਸ ਸੈਂਟਰ ਵੀ ਖੋਲ੍ਹੇ ਜਾਣਗੇ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਗਰੀਬ ਲੋਕਾਂ ਨੂੰ ਮੁਫ਼ਤ ਸਿਹਤ ਬੀਮਾ ਮਿਲੇਗਾ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੀ ਸਿਹਤ ਦਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਫ਼ਤ ਡਾਇਲੈਸਿਸ ਦੀ ਸਹੂਲਤ ਮੁੱਖ ਹਸਪਤਾਲਾਂ ‘ਤੇ 22 ਜ਼ਿਲ੍ਹਿਆਂ ‘ਚ ਹੈ ਤੇ ਲੋਕ ਇਸ ਦਾ ਫਾਇਦਾ ਉਠਾ ਰਹੇ ਹਨ।

 

ਉਨ੍ਹਾਂ ਕਿਹਾ ਕਿ ਜਲਦੀ ਹੀ ਮੁੱਖ ਮੰਤਰੀ ਜਨ ਆਸ਼ੁਦੀ ਸਕੀਮ ਸ਼ੁਰੂ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਨਾਲ ਸਸਤੀਆਂ ਦਵਾਈਆਂ ਮਿਲਿਆ ਕਰਨਗੀਆਂ। ਬ੍ਰਹਮ ਨੇ ਕਿਹਾ ਕਿ ਪੰਜਾਬ ਸਿਹਤ ਵਿਭਾਗ ਤੋਂ ਬਲੱਡ ਦੀ ਜਾਣਕਾਰੀ ਆਨਲਾਈਨ ਵੀ ਪਤਾ ਕੀਤੀ ਜਾ ਸਕੇਗੀ। ਨਵੇਂ ਆਯੁਰਵੈਦਿਕ ਹਸਪਤਾਲ ਵੀ ਖੋਲ੍ਹਣ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ ਦੀ ਲੁੱਟ ਨੂੰ ਰੋਕਣ ਲਈ ਜਲਦੀ ਹੀ ਕਲੀਨੀਕਲ ਅਸਟੈਬਲਿਸ਼ ਐਕਟ ਆਵੇਗਾ।

First Published: Thursday, 11 January 2018 3:55 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ