ਮਨਮੀਤ ਦੇ ਜੱਦੀ ਪਿੰਡ ਅਲੀਸ਼ੇਰ 'ਚ ਦੁੱਖ ਵੰਡਾਉਣ ਪੁੱਜੀ ਬ੍ਰਿਸਬੇਨ ਦੀ ਮੇਅਰ ਏਂਜਲਾ

By: ਰਵੀ ਇੰਦਰ ਸਿੰਘ | | Last Updated: Thursday, 11 January 2018 6:13 PM
ਮਨਮੀਤ ਦੇ ਜੱਦੀ ਪਿੰਡ ਅਲੀਸ਼ੇਰ 'ਚ ਦੁੱਖ ਵੰਡਾਉਣ ਪੁੱਜੀ ਬ੍ਰਿਸਬੇਨ ਦੀ ਮੇਅਰ ਏਂਜਲਾ

ਸੰਗਰੂਰ: ਆਸਟ੍ਰੇਲੀਆ ਦੇ ਖੌਫਨਾਕ ਨਸਲੀ ਹਮਲਿਆਂ ‘ਚੋਂ ਇੱਕ ਮਨਮੀਤ ਅਲੀਸ਼ੇਰ ਕਤਲ ਮਾਮਲੇ ਦੇ ਸਵਾ ਸਾਲ ਬੀਤ ਜਾਣ ਬਾਅਦ ਅੱਜ ਬ੍ਰਿਸਬੇਨ ਦੀ ਮੇਅਰ ਏਂਜਲਾ ਓਵਨ ਉਸ ਦੇ ਜੱਦੀ ਪਿੰਡ ਪਹੁੰਚੀ। ਉਨ੍ਹਾਂ ਇੱਥੇ ਪਰਿਵਾਰ ਨਾਲ ਦੁੱਖ ਵੰਡਾਇਆ ਤੇ ਹੋਰਾਂ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਵਾਅਦਾ ਵੀ ਕੀਤਾ।

 

ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਵਿੱਚ ਬ੍ਰਿਸਬੇਨ ਦੀ ਮੇਅਰ ਦੇ ਨਾਲ-ਨਾਲ ਆਸਟ੍ਰੇਲੀਆ ਵਿੱਚ ਪੰਜਾਬੀ ਭਾਈਚਾਰੇ ਦੀ ਅਗਵਾਈ ਕਰਦੀ ਗੁਰਪ੍ਰੀਤ ਪਿੰਕੀ ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਪਹੁੰਚੇ।

Brisbane_Mayor_Angila_visited_Manmeet_Alisher_Home

ਏਂਜਲਾ ਓਵਨ ਨੇ ਮਨਮੀਤ ਦੇ ਕਤਲ ਬਾਰੇ ਕੋਈ ਟਿੱਪਣੀ ਕਰਨ ਤੋਂ ਇਹ ਕਹਿ ਕੇ ਮਨ੍ਹਾ ਕਰ ਦਿੱਤਾ ਕਿ ਇਹ ਮਾਮਲਾ ਆਸਟ੍ਰੇਲੀਆ ਅਦਾਲਤ ਵਿੱਚ ਵਿਚਾਰ ਅਧੀਨ ਹੈ। ਹਾਲਾਂਕਿ ਏਂਜਲਾ ਨੇ ਇਹ ਜ਼ਰੂਰ ਕਿਹਾ ਕਿ ਬ੍ਰਿਸਬੇਨ ਵਿੱਚ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਕਰ ਦਿੱਤੀ ਗਈ ਹੈ ਤੇ ਮਨਮੀਤ ਦੇ ਕਤਲ ਤੋਂ ਬਾਅਦ ਇਸ ਵਿੱਚ ਹੋਰ ਵਾਧਾ ਕੀਤਾ ਗਿਆ ਹੈ।

 

ਗੁਰਪ੍ਰੀਤ ਪਿੰਕੀ ਨੇ ਕਿਹਾ ਕਿ ਮਨਮੀਤ ਦੀ ਯਾਦ ਵਿੱਚ ਬ੍ਰਿਸਬੇਨ ਵਿੱਚ ਇੱਕ ਪਾਰਕ ਸਥਾਪਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਆਸਟ੍ਰੇਲੀਆ ਰਹਿੰਦੇ ਪੰਜਾਬੀਆਂ ਦੀ ਸੁਰੱਖਿਆ ਲਈ ਮੇਅਰ ਨਾਲ ਵੀ ਗੱਲ ਕਰਨਗੇ ਤੇ ਉੱਥੋਂ ਦੀ ਸਰਕਾਰ ਨੂੰ ਪੱਤਰ ਵੀ ਲਿਖਣਗੇ।

 

28 ਅਕਤੂਬਰ 2016 ਨੂੰ ਮਨਮੀਤ ਅਲੀਸ਼ੇਰ ਨੂੰ ਆਸਟ੍ਰੇਲੀਆ ਦੇ ਮੂਲ ਨਿਵਾਸੀ ਨੇ ਨਸਲੀ ਹਮਲਾ ਕਰਦਿਆਂ ਉਸ ਨੂੰ ਅੱਗ ਲਾ ਕੇ ਸਾੜ ਦਿੱਤਾ ਸੀ। ਜਿਸ ਸਮੇਂ ਇਹ ਘਟਨਾ ਵਾਪਰੀ ਉਦੋਂ ਮਨਮੀਤ ਬੱਸ ਵਿੱਚੋਂ ਸਵਾਰੀਆਂ ਉਤਾਰ ਰਿਹਾ ਸੀ। ਇਸ ਤੋਂ ਬਾਅਦ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਤੇ ਆਸਟ੍ਰੇਲੀਆ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਸੀ।

First Published: Thursday, 11 January 2018 6:13 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ