ਜਗਰਾਓਂ ਕੋਲ ਤੇਜ਼ ਰਫਤਾਰ ਬੱਸ ਪਲਟੀ, ਕਈ ਜ਼ਖ਼ਮੀ

By: ABP Sanjha | | Last Updated: Sunday, 13 August 2017 1:15 PM
ਜਗਰਾਓਂ ਕੋਲ ਤੇਜ਼ ਰਫਤਾਰ ਬੱਸ ਪਲਟੀ, ਕਈ ਜ਼ਖ਼ਮੀ

ਲੁਧਿਆਣਾ: ਇੱਥੋਂ ਦੀ ਤਹਿਸੀਲ ਜਗਰਾਓਂ ਵਿੱਚ ਮਿੰਨੀ ਬੱਸ ਦੇ ਪਲਟਣ ਨਾਲ ਦੋ ਲੋਕ ਗੰਭੀਰ ਜ਼ਖ਼ਮੀ ਹੋ ਗਏ ਜਦਕਿ ਕਈ ਸਵਾਰੀਆਂ ਨੂੰ ਸੱਟਾਂ ਲੱਗੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਬੱਸ ਜਗਰਾਓਂ ਤੋਂ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਜਾ ਰਹੀ ਸੀ।

 

ਇੱਕ ਕਾਰ ਨੂੰ ਓਵਰਟੇਕ ਕਰਨ ਸਮੇਂ ਬੱਸ ਅਚਾਨਕ ਹੀ ਇਹ ਬੇਕਾਬੂ ਹੋ ਗਈ ਤੇ ਸੜਕ ‘ਤੇ ਹੀ ਪਲਟ ਗਈ। ਬੱਸ ਦੇ ਪਲਟਣ ਕਾਰਨ ਇਸ ਦੇ ਹੇਠਾਂ ਇੱਕ ਔਰਤ ਦੱਬ ਗਈ, ਜਿਸ ਨੂੰ ਲੋਕਾਂ ਨੇ ਕਾਫੀ ਮੁਸ਼ਕਲ ਨਾਲ ਬੱਸ ਦੇ ਹੇਠੋਂ ਕੱਢਿਆ।

 

ਹਾਦਸੇ ਵਿੱਚ ਗੰਭੀਰ ਫੱਟੜ ਹੋਈ ਪ੍ਰਦੀਪ ਕੌਰ ਨੂੰ ਫਰੀਦਕੋਟ ਦੇ ਸਰਕਾਰੀ ਹਸਪਤਾਲ ਵਿੱਚ ਤੇ ਲਖਵੀਰ ਸਿੰਘ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਬੱਸ ਚਾਲਕ ਵਿਰੁੱਧ ਲਾਪ੍ਰਵਾਹੀ ਨਾਲ ਬੱਸ ਚਲਾਉਣ ਸਬੰਧੀ ਅਪਰਾਧਕ ਮਾਮਲਾ ਦਰਜ ਕਰ ਲਿਆ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

First Published: Sunday, 13 August 2017 12:59 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ