ਤਣਾਅ ਦੇ ਬਾਵਜੂਦ ਸਰਹੱਦ 'ਤੇ ਅਮਨ ਤੇ ਦੋਸਤੀ ਦਾ ਸੁਨੇਹਾ

By: ਏਬੀਪੀ ਸਾਂਝਾ | | Last Updated: Thursday, 10 August 2017 4:27 PM
ਤਣਾਅ ਦੇ ਬਾਵਜੂਦ ਸਰਹੱਦ 'ਤੇ ਅਮਨ ਤੇ ਦੋਸਤੀ ਦਾ ਸੁਨੇਹਾ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀਆਂ ਸਰਹੱਦਾਂ ‘ਤੇ ਲਗਾਤਾਰ ਵਧ ਰਹੇ ਤਣਾਅ ਦੇ ਬਾਵਜੂਦ ਦੋਹਾਂ ਮੁਲਕਾਂ ਵਿੱਚ ਅਮਨ ਸ਼ਾਂਤੀ ਦਾ ਸੰਦੇਸ਼ ਦੇਣ ਵਾਲੀਆਂ ਜਥੇਬੰਦੀਆਂ ਇਸ ਸਾਲ ਵੀ 14-15 ਅਗਸਤ ਦੀ ਦਰਮਿਆਨੀ ਰਾਤ ਨੂੰ ਅਟਾਰੀ ਸਰਹੱਦ ‘ਤੇ ਮੋਮਬੱਤੀਆਂ ਜਗਾਉਣਗੇ। ਹਿੰਦ-ਪਾਕਿ ਦੋਸਤੀ ਮੰਚ ਪਿਛਲੇ ਕਰੀਬ 20 ਸਾਲਾਂ ਤੋਂ 14 ਅਗਸਤ ਵਾਲੀ ਰਾਤ ਨੂੰ ਸਰਹੱਦ ‘ਤੇ ਜਾ ਕੇ ਮੋਮਬੱਤੀਆਂ ਜਗਾਉਣ ਦਾ ਕੰਮ ਕਰ ਰਿਹਾ ਹੈ।

 

ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਦਾ ਮੰਨਣਾ ਹੈ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹੋਰ ਅਮਨ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਦੋਹਾਂ ਮੁਲਕਾਂ ਵਿੱਚ ਬੈਠੇ ਲੋਕਾਂ ਨੂੰ ਆਪਸ ਵਿੱਚ ਜੋੜਨ ਤੇ ਦੋਹਾਂ ਮੁਲਕਾਂ ਚ ਅਮਨ-ਸ਼ਾਂਤੀ ਕਾਇਮ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਰਹੇ ਹਨ। ਇਹ ਉਪਰਾਲੇ ਸਰਹੱਦਾਂ ‘ਤੇ ਪੈਦਾ ਹੋਏ ਤਣਾਅ ਦੇ ਬਾਵਜੂਦ ਉਸੇ ਤਰ੍ਹਾਂ ਜਾਰੀ ਰਹਿਣਗੇ।

 

ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ 14 ਅਗਸਤ ਨੂੰ 10 ਵਜੇ ਭਾਰਤੀ ਉਪ ਮਹਾਂਦੀਪ ਦੀ ਵੰਡ ਤੇ ਇਸ ਦੇ ਪ੍ਰਭਾਵ ਵਿਸ਼ੇ ‘ਤੇ ਸੈਮੀਨਾਰ ਕੀਤਾ ਜਾਵੇਗਾ। ਇਸ ਤੋਂ ਬਾਅਦ ਪ੍ਰਸਿੱਧ ਫਿਲਮ ਨਿਰਦੇਸ਼ਕਾ ਗੁਰਿੰਦਰ ਚੱਢਾ ਦੀ ਆ ਰਹੀ ਫਿਲਮ “ਪਾਰਟੀਸ਼ਨ-1947” ਦੀ ਵਿਸ਼ੇਸ਼ ਪੇਸ਼ਕਾਰੀ ਕੀਤੀ ਜਾਵੇਗੀ। ਰਾਤ ਕਰੀਬ 12 ਵਜੇ ਅਟਾਰੀ ਸਰਹੱਦ ‘ਤੇ ਮੋਮਬੱਤੀਆਂ ਜਗਾ ਕੇ ਭਾਰਤ-ਪਾਕਿ ਵੰਡ ਦੌਰਾਨ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਦੋਹਾਂ ਮੁਲਕਾਂ ਵਿੱਚ ਅਮਨ ਸ਼ਾਂਤੀ ਦਾ ਸੰਦੇਸ਼ ਦਿੱਤਾ ਜਾਵੇਗਾ।

First Published: Thursday, 10 August 2017 4:27 PM

Related Stories

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ

ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ
ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਵਧ ਰਹੀਆਂ ਕਿਸਾਨਾਂ