ਕੋਈ ਵੀ ਨਹੀਂ ਕਰ ਸਕੇਗੀ ਕਿਸਾਨਾਂ ਦੀ ਜ਼ਮੀਨ ਕੁਰਕ

By: ਏਬੀਪੀ ਸਾਂਝਾ | | Last Updated: Saturday, 13 May 2017 9:58 AM
ਕੋਈ ਵੀ ਨਹੀਂ ਕਰ ਸਕੇਗੀ ਕਿਸਾਨਾਂ ਦੀ ਜ਼ਮੀਨ ਕੁਰਕ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਲਈ ‘ਕੁਰਕੀ ਸਬੰਧੀ ਧਾਰਾ ਨੂੰ ਖਤਮ ਕਰਨ ਦੇ ਸੰਦਰਭ ਵਿੱਚ ਸੂਬੇ ਦੇ ਸਹਿਕਾਰੀ ਵਿਭਾਗ ਨੂੰ ਕਿਸੇ ਤਰ੍ਹਾਂ ਦੀ ਰਿਆਇਤ ਦੇਣ ਨੂੰ ਰੱਦ ਕਰਦਿਆਂ ਆਖਿਆ ਕਿ ਇਸ ਸਬੰਧੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਮੁੱਦੇ ‘ਤੇ ਸਹਿਕਾਰਤਾ ਵਿਭਾਗ ਵੱਲੋਂ ਵਿੱਤ ਵਿਭਾਗ ਪਾਸੋਂ ਸਹਾਇਤਾ ਮੰਗਣ ਬਾਰੇ ਲਿਖੇ ਪੱਤਰ ਬਾਰੇ ਮੀਡੀਆ ਦੇ ਇੱਕ ਹਿੱਸੇ ਵੱਲੋਂ ਪ੍ਰਕਾਸ਼ਿਤ ਕੀਤੀ ਖਬਰ ‘ਤੇ ਮੁੱਖ ਮੰਤਰੀ ਨੇ ਇਹ ਪ੍ਰਤੀਕਰਮ ਦਿੰਦੇ ਹੋਏ ਆਖਿਆ ਕਿ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਇਹ ਮਾਮਲਾ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

 

ਸਰਕਾਰੀ ਬੁਲਾਰੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ‘ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਦੇ ਚੋਣ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ। ਸਹਿਕਾਰਤਾ ਵਿਭਾਗ ਵੱਲੋਂ ਆਪਣੀਆਂ ਕਰਜ਼ਾ ਲੋੜਾਂ ਦੀ ਪੂਰਤੀ ਲਈ ਰਾਹ ਤਲਾਸ਼ਣਾ ਹੋਵੇਗਾ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਤੇ ‘ਕੁਰਕੀ’ ਪ੍ਰਣਾਲੀ ਨੂੰ ਖਤਮ ਕਰਨ ਲਈ ਕੀਤੇ ਵਾਅਦੇ ਨੂੰ ਪੂਰਾ ਕਰਨ ਦੇ ਰਾਹ ਵਿੱਚ ਕੋਈ ਅੜਿੱਕਾ ਪੈਦਾ ਨਹੀਂ ਹੋਣ ਦੇਵੇਗੀ।

 

ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਜੋ ਮਰਜ਼ੀ ਹੋ ਜਾਵੇ ਪਰ ਪੰਜਾਬ ਸਹਿਕਾਰੀ ਸਭਾਵਾਂ ਐਕਟ-1961 ਦੀ ਧਾਰਾ 67-ਏ ਅਧੀਨ ‘ਕੁਰਕੀ’ (ਨਿਲਾਮੀ) ਦੀ ਧਾਰਾ ਖਤਮ ਹੋਵੇਗੀ। ਉਨ੍ਹਾਂ ਆਖਿਆ ਕਿ ਪੰਜਾਬ ਲਈ ਕਾਂਗਰਸ ਵੱਲੋਂ ਕੀਤੇ ਗਏ ਚੋਣ ਵਾਅਦੇ ਪੂਰੇ ਕਰਨ ਲਈ ਉਹ ਪੂਰੀ ਤਰ੍ਹਾਂ ਦ੍ਰਿੜ੍ਹ ਹਨ। ਮੁੱਖ ਮੰਤਰੀ ਨੇ ਵਿੱਤ ਵਿਭਾਗ ਨਾਲ ਵੀ ਸਹਿਮਤੀ ਜ਼ਾਹਰ ਕਰਦਿਆਂ ਆਖਿਆ ਕਿ ਸਹਿਕਾਰਤਾ ਵਿਭਾਗ ਨੂੰ ਸਹਿਕਾਰੀ ਸਭਾਵਾਂ ਤੇ ਬੈਂਕਾਂ ਵੱਲੋਂ ਕਿਸਾਨਾਂ ਨੂੰ ਦਿੱਤੇ ਗਏ ਕਰਜ਼ਿਆਂ ਦੇ ਮਾਮਲੇ ਵਿੱਚ ਸਵੈ ਸਥਿਰ ਹੋਣ ਲਈ ਢੰਗ ਤਰੀਕੇ ਲੱਭਣ ਵਿੱਚ ਜੁਟ ਜਾਣ ਦੀ ਲੋੜ ਹੈ।

 

ਕੈਪਟਨ ਨੇ ਆਖਿਆ ਕਿ ਹਰੇਕ ਵਿਭਾਗ ਦੀ ਇਹ ਡਿਊਟੀ ਬਣਦੀ ਹੈ ਕਿ ਕਰਜ਼ੇ ਦੇ ਬੋਝ ਤੇ ‘ਕੁਰਕੀ’ ਤੋਂ ਖੌਫਜ਼ਦਾ ਕਿਸਾਨਾਂ ਦੀ ਬਾਂਹ ਫੜਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਉਹ ਮਦਦ ਲਈ ਅੱਗੇ ਆਵੇ ਕਿਉਂ ਜੋ ਇਹ ਕਾਰਨ ਬਹੁਤੇ ਕਿਸਾਨਾਂ ਨੂੰ ਆਪਣੇ ਜੀਵਨ ਦਾ ਅੰਤ ਕਰ ਲੈਣ ਵਰਗਾ ਕਦਮ ਚੁੱਕਣ ਲਈ ਮਜਬੂਰ ਕਰਦੇ ਹਨ। ਉਨ੍ਹਾਂ ਆਖਿਆ ਕਿ ਸਾਡੇ ਜੀਵਨ ਨਿਰਬਾਹ ਲਈ ਸਖਤ ਮੁਸ਼ੱਕਤ ਕਰਨ ਵਾਲੇ ਕਿਸਾਨਾਂ ਨੂੰ ਅਸੀਂ ਉਨ੍ਹਾਂ ਦੇ ਆਪਣੇ ਸਹਾਰੇ ਨਹੀਂ ਛੱਡ ਸਕਦੇ। ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਵਿੱਚ ਕਿਸਾਨ ਕਰਜ਼ਿਆਂ ਦੀ ਰਾਸ਼ੀ ਦਾ ਪਤਾ ਲਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਇਸ ਕਰਜ਼ੇ ਦੀ ਮੁਆਫੀ ਲਈ ਸੰਭਾਵਨਾਵਾਂ ਘੋਖੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਕਮਿਸ਼ਨ ਛੇਤੀ ਹੀ ਆਪਣੀ ਸਿਫਾਰਸ਼ਾਂ ਦੇਵੇਗਾ ਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਿਫਾਰਸ਼ਾਂ ਨੂੰ ਪਹਿਲ ਦੇ ਅਧਾਰ ‘ਤੇ ਲਾਗੂ ਕਰੇਗੀ।

First Published: Friday, 12 May 2017 6:10 PM

Related Stories

ਕੈਪਟਨ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਆਪਣੇ ਹੱਥ ਲਿਆ ਕਿਸਾਨ ਖੁਦਕੁਸ਼ੀਆਂ ਦਾ ਮਾਮਲਾ
ਕੈਪਟਨ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਆਪਣੇ ਹੱਥ ਲਿਆ ਕਿਸਾਨ ਖੁਦਕੁਸ਼ੀਆਂ...

ਚੰਡੀਗੜ੍ਹ( ਸੁਖਵਿੰਦਰ ਸਿੰਘ): ਕਰਜ਼ਾ ਮੁਆਫੀ ਲਈ ਪਟਿਆਲਾ ਵਿੱਚ ਕਿਸਾਨ ਧਰਨੇ ਖਿਲਾਫ

ਸਾਉਣੀ ਦੀਆਂ ਫ਼ਸਲਾਂ ਦਾ ਘਟੇਗਾ ਝਾੜ
ਸਾਉਣੀ ਦੀਆਂ ਫ਼ਸਲਾਂ ਦਾ ਘਟੇਗਾ ਝਾੜ

ਨਵੀਂ ਦਿੱਲੀ: ਅਰਥਚਾਰੇ ਦੀ ਮੱਠੀ ਚਾਲ ਕਾਰਨ ਸੰਕਟ ਵਿੱਚੋਂ ਲੰਘ ਰਹੀ ਮੋਦੀ ਸਰਕਾਰ

ਪਰਾਲੀ ਦੇ ਧੂੰਏ ਤੋਂ ਮਿਲੇਗੀ ਰਾਹਤ, ਪੰਜਾਬ ਦਾ ਵੱਡਾ ਉਪਰਾਲਾ
ਪਰਾਲੀ ਦੇ ਧੂੰਏ ਤੋਂ ਮਿਲੇਗੀ ਰਾਹਤ, ਪੰਜਾਬ ਦਾ ਵੱਡਾ ਉਪਰਾਲਾ

ਨਵੀਂ ਦਿੱਲੀ: ਇਸ ਵਾਰ ਪਰਾਲੀ ਕਾਰਨ ਆਸਮਾਨ ‘ਤੇ ਧੂੰਆ ਨਹੀਂ ਛਾਏਗਾ। ਇਸ ਨਾਲ

 ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ- ਨੇੜਲੇ ਪਿੰਡ ਕੈਂਬਵਾਲਾ ਦੇ ਕਿਸਾਨਾਂ ਨੂੰ ਵਧਿਆ ਹੋਇਆ ਮੁਆਵਜ਼ਾ ਦੇਣ

ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..
ਕਰਜ਼ਾ ਮੁਕਤੀ ਮੋਰਚੇ 'ਚ ਮਾਨਸੇ ਦੇ ਕਿਸਾਨ ਆਗੂ ਦੀ ਮੌਤ..

ਚੰਡੀਗੜ੍ਹ: ਪਟਿਆਲਾ ਵਿਖੇ ਪੰਜ ਦਿਨਾ ਕਰਜ਼ਾ ਮੁਕਤੀ ਕਿਸਾਨ ਮੋਰਚਾ ਵਿੱਚ ਸ਼ਾਮਲ ਹੋਏ

ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..
ਇਹ ਕੈਸੀ ਸਿੱਖੀ!! ਗੁਰਾਂ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਮੁਰਦਿਆਂ ਨਾਲ ਵਿਤਕਰਾ..

ਚੰਡੀਗੜ੍ਹ: ਉਂਜ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਅੱਜ ਵੀ

ਜੇਲ੍ਹਾਂ ਚੋਂ ਕਿਸਾਨ ਹੋਣ ਲੱਗੇ  ਰਿਹਾਅ...
ਜੇਲ੍ਹਾਂ ਚੋਂ ਕਿਸਾਨ ਹੋਣ ਲੱਗੇ ਰਿਹਾਅ...

ਚੰਡੀਗੜ੍ਹ : ਪਟਿਆਲ ਵਿਖੇ ਕਰਜ਼ਾ ਮੁਆਫੀ ਦੇ ਮੋਰਚੇ ਤੇ ਬਾਅਦ ਢਾਈ ਸੋ ਦੇ ਕਰੀਬ

ਇੱਕ ਪਾਸੇ ਕਰਜ਼ਾ ਮਾਫੀ ਲਈ ਧਰਨਾ, ਦੂਜੇ ਪਾਸੇ ਦੋ ਕਰਜ਼ਈ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਇੱਕ ਪਾਸੇ ਕਰਜ਼ਾ ਮਾਫੀ ਲਈ ਧਰਨਾ, ਦੂਜੇ ਪਾਸੇ ਦੋ ਕਰਜ਼ਈ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਬ-ਡਵੀਜ਼ਨ ਦੇ ਪਿੰਡ ਝੰਬਾਲਾ ਵਿਚ

ਪੁਲਿਸ ਦੇ ਪਹਿਰੇ ਹੇਠ ਕਿਸਾਨਾਂ ਦੀ ਗਰਜ਼, ਸਖਤੀ ਦੇ ਬਾਵਜੂਦ ਵਿਸ਼ਾਲ ਇਕੱਠ
ਪੁਲਿਸ ਦੇ ਪਹਿਰੇ ਹੇਠ ਕਿਸਾਨਾਂ ਦੀ ਗਰਜ਼, ਸਖਤੀ ਦੇ ਬਾਵਜੂਦ ਵਿਸ਼ਾਲ ਇਕੱਠ

ਚੰਡੀਗੜ੍ਹ: ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਮੋਤੀ ਮਹਿਲ ਦੀ