ਕੈਪਟਨ ਸਰਕਾਰ ਦੀ ਫੁਰਤੀ ਤੋਂ ਪੰਜਾਬੀ ਹੈਰਾਨ !

By: ਏਬੀਪੀ ਸਾਂਝਾ | | Last Updated: Monday, 20 March 2017 3:36 PM
ਕੈਪਟਨ ਸਰਕਾਰ ਦੀ ਫੁਰਤੀ ਤੋਂ ਪੰਜਾਬੀ ਹੈਰਾਨ !

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਵਾਰ ਬਦਲੇ ਹੋਏ ਰੂਪ ਵਿੱਚ ਨਜ਼ਰ ਆ ਰਹੀ ਹੈ। ਪਹਿਲੀ ਵਾਰ ਹੈ ਕਿ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਹੀ ਕੈਬਨਿਟ ਦੇ ਫੈਸਲੇ ਲਾਗੂ ਹੋ ਰਹੇ ਹਨ। ਸਰਕਾਰ ਦੀ ਇਹ ਫੁਰਤੀ ਤੋਂ ਲੋਕ ਹੈਰਾਨ ਹਨ ਤੇ ਨਾਲ ਹੀ ਖੁਸ਼ ਵੀ। ਸ਼ਨੀਵਾਰ ਨੂੰ ਕੈਬਨਿਟ ਦੀ ਪਲੇਠੀ ਮੀਟਿੰਗ ਵਿੱਚ ਵੀਆਈਪੀ ਸੱਭਿਆਚਾਰ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਬਾਰੇ ਅਜੇ ਨੋਟੀਫਿਕੇਸ਼ਨ ਜਾਰੀ ਹੋਣਾ ਹੈ।

 

ਦਿਲਚਸਪ ਗੱਲ ਹੈ ਕਿ ਰਸਮੀ ਨੋਟੀਫਿਕੇਸ਼ਨ ਉਡੀਕੇ ਬਿਨਾਂ ਹੀ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਦੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਤੇ ਮੰਤਰੀਆਂ ਨੂੰ ਲਾਲ ਬੱਤੀ ਲਾਉਣ ਦੀ ਖੁੱਲ੍ਹ ਦਿੱਤੀ ਗਈ ਸੀ ਪਰ ਕੈਬਨਿਟ ਨੇ ਇਸ ਫੈਸਲੇ ਨੂੰ ਸਾਰਿਆਂ ‘ਤੇ ਲਾਗੂ ਕਰ ਦਿੱਤਾ ਹੈ।

 

ਕਾਬਲੇਗੌਰ ਹੈ ਕਿ ਵੀਆਈਪੀ ਸੱਭਿਆਚਾਰ ਖ਼ਤਮ ਕਰਨ ਲਈ ਸਰਕਾਰ ਦਾ ਇਹ ਕਦਮ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੈ। ਉਂਝ ਚੋਣ ਮਨੋਰਥ ਪੱਤਰ ਵਿੱਚ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਨੂੰ ਇਸ ਘੇਰੇ ਤੋਂ ਬਾਹਰ ਰੱਖਿਆ ਗਿਆ ਸੀ ਪਰ ਸਮੁੱਚੀ ਕੈਬਨਿਟ ਨੇ ਆਪਣੇ ਆਪ ਨੂੰ ਇਸ ਦੇ ਦਾਇਰੇ ਵਿੱਚ ਲਿਆਉਣ ਦਾ ਫੈਸਲਾ ਕੀਤਾ।

 

ਹੁਣ ਐਂਬੂਲੈਂਸ, ਅੱਗ ਬੁਝਾਊ ਵਾਹਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਤੇ ਬਾਕੀ ਜੱਜਾਂ ਦੇ ਵਾਹਨਾਂ ਨੂੰ ਛੱਡ ਕੇ ਸਰਕਾਰੀ ਵਾਹਨਾਂ ’ਤੇ ਲਾਲ ਬੱਤੀ ਦੀ ਵਰਤੋਂ ਨਾ ਕਰਨ ਬਾਰੇ ਨੀਤੀ ਨੂੰ ਅੰਤਮ ਰੂਪ ਦੇਣ ਦੀ ਪ੍ਰੀਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਨੋਟੀਫਿਕੇਸ਼ਨ ਜਾਰੀ ਹੁੰਦੇ ਸਾਰ ਸਾਰੇ ਸਰਕਾਰੀ ਵਿਭਾਗਾਂ ਵੱਲੋਂ ਇਸ ਦੀ ਪਾਲਣਾ ਕੀਤੀ ਜਾਵੇਗੀ।

First Published: Monday, 20 March 2017 3:36 PM

Related Stories

ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ
ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ

ਚੰਡੀਗੜ੍ਹ: ਹਾਈਕੋਰਟ ਦੇ ਹੁਕਮਾਂ ਅਨੁਸਾਰ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ

ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ
ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ

ਪੰਚਕੂਲਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਗੰਗਾਨਗਰ

ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'
ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'

ਗੁਰਦਾਸਪੁਰ: ਵਿਰੋਧੀਆਂ ਧਿਰਾਂ ‘ਚੋਂ ਸਭ ਤੋਂ ਦੇਰ ਨਾਲ ਅੱਜ ਭਾਜਪਾ ਨੇ ਵੀ

ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ
ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ

ਜਲੰਧਰ: ਸ਼ਹਿਰ ਦੇ ਪੌਸ਼ ਇਲਾਕੇ ਕਰੋਲ ਬਾਗ ‘ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ
ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ

ਮੋਗਾ: ਮੋਗਾ ਦੇ ਪਿੰਡ ਖੋਸਾ ਰਣਧੀਰ ਦੇ ਡੇਰਾ ਪ੍ਰੇਮੀ ਜਗਸੀਰ ਸਿੰਘ ਦਾ ਕਥਿਤ ਕਤਲ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ

ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ

ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ
ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ

ਪਠਾਨਕੋਟ: ਫ਼ਿਲਮੀ ਅਦਾਕਾਰ ਵਿਨੋਦ ਖੰਨਾ ਦੀ ਮੌਤ ਹੋ ਜਾਣ ਕਾਰਨ ਵਿਹਲੀ ਹੋਈ