ਕਵੀ ਗੱਗ 'ਤੇ ਪਰਚਾ ਦਰਜ ਕਰਨ ਖ਼ਿਲਾਫ ਉੱਠੀ ਆਵਾਜ਼..!

By: ABP Sanjha | | Last Updated: Saturday, 13 January 2018 3:35 PM
ਕਵੀ ਗੱਗ 'ਤੇ ਪਰਚਾ ਦਰਜ ਕਰਨ ਖ਼ਿਲਾਫ ਉੱਠੀ ਆਵਾਜ਼..!

ਚੰਡੀਗੜ੍ਹ: ਪੰਜਾਬੀ ਕਵੀ ਸੁਰਜੀਤ ਗੱਗ ‘ਤੇ 295-ਏ ਤਹਿਤ ਹੋ ਰਹੀਆਂ ਕਾਨੂੰਨੀ ਕਰਵਾਈ ਖ਼ਿਲਾਫ ਪੰਜਾਬ ਦੇ ਸਾਹਿਤਕਾਰ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਆਵਾਜ਼ ਬੁਲੰਦ ਕੀਤੀ ਹੈ। ਬੀਤੇ ਦਿਨ ਧਾਰਾ 295-ਏ ਤਹਿਤ ਹਿੰਦੂ ਭਾਵਨਾਵਾਂ ਆਹਤ ਕਰਨ ਦਾ ਪਰਚਾ ਦਰਜ ਹੋਇਆ ਹੈ। ਕੁਝ ਮਹੀਨੇ ਪਹਿਲਾਂ ਹੀ ਗੱਗ ਖ਼ਿਲਾਫ ਗੁਰੂ ਨਾਨਕ ਦੇਵ ਜੀ ਬਾਰੇ ਲਿਖ਼ੀ ਕਵਿਤਾ ‘ਤੇ ਵੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਲੋਂ ਪਰਚਾ ਦਰਜ ਕਰਵਾਇਆ ਗਿਆ ਸੀ ਜਿਸ ‘ਤੇ ਉਹ ਜ਼ਮਾਨਤ ‘ਤੇ ਬਾਹਰ ਆਇਆ ਹੈ।

 

ਕੇਂਦਰੀ ਸਭਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਸੁਸ਼ੀਲ ਦੁਸਾਂਝ ਨੇ ਸੁਰਜੀਤ ਗੱਗ ਖ਼ਿਲਾਫ਼ ਪੁਲਿਸ ਦੀ ਇਸ ਤਾਜ਼ਾ ਕਾਰਵਾਈ ਨੂੰ ਲੇਖਕਾਂ ਦੇ ਲਿਖਣ ਬੋਲਣ ਦੇ ਸੰਵਿਧਾਨਿਕ ਹੱਕ ਉਪਰ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਧਾਰਾ 295-ਏ ਦੀ ਨੰਗੀ ਚਿੱਟੀ ਦੁਰਵਰਤੋਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲਿਖਤ ਨਾਲ ਸਹਿਮਤੀ ਜਾਂ ਅਸਹਿਮਤੀ ਹਰ ਵਿਅਕਤੀ ਦਾ ਅਧਿਕਾਰ ਹੈ ਤੇ ਇਸ ਅਧਿਕਾਰ ਦੀ ਵਰਤੋਂ ਦਾ ਤਰੀਕਾ ਅਤੇ ਸਲੀਕਾ ਸੰਵਾਦ ਦੀ ਭਾਸ਼ਾ ਹੀ ਹੈ ਨਾ ਕਿ ਪਰਚੇ ਦਰਜ ਕਰ ਕੇ ਡਰਾਉਣ ਧਮਕਾਉਣ ਦੀ ਨੀਤੀ।

 

ਹੋਰ ਸਾਹਿਕਾਰਾਂ ਨੇ ਵੀ ਕਿਹਾ ਹੈ ਕਿ ਸੁਰਜੀਤ ਗੱਗ ਉਪਰ ਤਾਜ਼ਾ ਪਰਚੇ ਲਈ ਆਧਾਰ ਉਸ ਲਿਖਤ ਨੂੰ ਬਣਾਇਆ ਗਿਆ ਹੈ, ਜੋ ਲਗਭਗ ਦੋ ਸਾਲ ਪਹਿਲਾਂ ਲਿਖੀ ਗਈ ਸੀ। ਹਿੰਦੂ ਭਾਵਨਾਵਾਂ ਨੂੰ ਸੱਟ ਮਾਰਨ ਦਾ ਬਹਾਨਾ ਬਣਾ ਕੇ ਪੰਜਾਬ ਇੰਟੈਲੀਜੈਂਸ ਦੇ ਏ.ਆਈ.ਜੀ. ਦੀ ਸ਼ਿਕਾਇਤ ‘ਤੇ ਡੀ.ਐਸ.ਪੀ. ਸ੍ਰੀ ਆਨੰਦਪੁਰ ਸਾਹਿਬ ਦੀ ਜਾਂਚ ਦਾ ਹਵਾਲਾ ਦੇ ਕੇ ਕੇਸ ਦਰਜ ਕਰਨਾ ਸਪੱਸ਼ਟ ਕਰਦਾ ਹੈ ਕਿ ਸਰਕਾਰ ਨੂੰ ਅਸਹਿਮਤੀ ਦੀ ਕੋਈ ਵੀ ਆਵਾਜ਼ ਪ੍ਰਵਾਨ ਨਹੀਂ ਹੈ।

 

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਮੂਹ ਲੇਖਕ ਭਾਈਚਾਰੇ ਨੂੰ ਇਸ ਤਾਜ਼ਾ ਮਾਮਲੇ ਵਿਚ ਸੁਰਜੀਤ ਗੱਗ ਦੇ ਨਾਲ ਖੜ੍ਹਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੁਰਜੀਤ ਗੱਗ ਖ਼ਿਲਾਫ਼ ਦਰਜ ਕੀਤਾ ਪਰਚਾ ਤੁਰੰਤ ਰੱਦ ਕੀਤਾ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਭਵਿੱਖ ਵਿਚ ਕਿਸੇ ਵੀ ਵਿਅਕਤੀ ਵਿਰੁੱਧ ਧਾਰਾ 295-ਏ ਦੀ ਦੁਰਵਰਤੋਂ ਨਾ ਹੋਵੇ।

First Published: Saturday, 13 January 2018 3:14 PM

Related Stories

'ਮਾਰਸ਼ਲ' ਨੂੰ ਬਚਾਉਣ ਲਈ ਕੈਪਟਨ ਪੱਬਾਂ ਭਾਰ
'ਮਾਰਸ਼ਲ' ਨੂੰ ਬਚਾਉਣ ਲਈ ਕੈਪਟਨ ਪੱਬਾਂ ਭਾਰ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਪ੍ਰਿੰਸੀਪਲ ਸਕੱਤਰ ਦੇ ਅਹੁਦੇ

ਰਾਣੇ ਦੇ ਮੁੰਡੇ ਨੂੰ E.D. ਨੇ 7 ਘੰਟੇ ਰਿੜਕਿਆ
ਰਾਣੇ ਦੇ ਮੁੰਡੇ ਨੂੰ E.D. ਨੇ 7 ਘੰਟੇ ਰਿੜਕਿਆ

ਜਲੰਧਰ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਤੋਂ

ਰਾਣਾ ਗੁਰਜੀਤ ਦੇ ਅਸਤੀਫੇ ਮਗਰੋਂ 'ਆਪ' ਦਾ ਕੈਪਟਨ ਖਿਲਾਫ ਮੋਰਚਾ
ਰਾਣਾ ਗੁਰਜੀਤ ਦੇ ਅਸਤੀਫੇ ਮਗਰੋਂ 'ਆਪ' ਦਾ ਕੈਪਟਨ ਖਿਲਾਫ ਮੋਰਚਾ

ਚੰਡੀਗੜ੍ਹ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਮਗਰੋਂ ਵਿਰੋਧੀ ਧਿਰ

ਕੱਲ੍ਹ ਹੋ ਸਕਦੈ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਫੈਸਲਾ
ਕੱਲ੍ਹ ਹੋ ਸਕਦੈ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਫੈਸਲਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦਿੱਲੀ ‘ਚ ਹਨ ਤੇ ਕੱਲ੍ਹ ਉਨ੍ਹਾਂ ਦੀ ਕਾਂਗਰਸ

ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?
ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬ ਦੇ ਪ੍ਰਮੁੱਖ ਮੁੱਖ ਸਕੱਤਰ ਸੁਰੇਸ਼ ਕੁਮਾਰ

IELTS ਦਾ ਪੇਪਰ ਦੇਣ ਗਏ ਨੌਜਵਾਨ ਦਾ ਕਤਲ, ਦਾਦੀ ਨੇ ਸੰਦੂਕ 'ਚ ਬੰਦ ਕੀਤੀ ਲਾਸ਼
IELTS ਦਾ ਪੇਪਰ ਦੇਣ ਗਏ ਨੌਜਵਾਨ ਦਾ ਕਤਲ, ਦਾਦੀ ਨੇ ਸੰਦੂਕ 'ਚ ਬੰਦ ਕੀਤੀ ਲਾਸ਼

ਲੁਧਿਆਣਾ: ਬੀਤੀ 30 ਦਸੰਬਰ ਨੂੰ ਜਗਰਾਉਂ ਦੇ ਪਿੰਡ ਦੇਹੜਕਾ ਦੇ 22 ਸਾਲਾ ਨੌਜਵਾਨ ਦੇ

ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੁੱਧ ਡਟੀ 'ਆਪ'
ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੁੱਧ ਡਟੀ 'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ

ਦੁਬਈ ਤੋਂ ਪਰਤ ਕੇ ਡਾਂਸਰ ਨੇ ਕੀਤਾ ਪਤੀ ਦਾ ਕਤਲ
ਦੁਬਈ ਤੋਂ ਪਰਤ ਕੇ ਡਾਂਸਰ ਨੇ ਕੀਤਾ ਪਤੀ ਦਾ ਕਤਲ

ਸੰਗਰੂਰ: ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੁਬਈ ਤੋਂ ਪਰਤੀ

ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ
ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ

ਯਾਦਵਿੰਦਰ ਸਿੰਘ ਚੰਡੀਗੜ੍ਹ: ਸੁਰੇਸ਼ ਕੁਮਾਰ ਦੇ ਕੇਸ ਨੇ ਕੈਪਟਨ ਸਰਕਾਰ ‘ਚ ਬਣੇ

ਕੈਪਟਨ ਦੇ 'ਦੁਲਾਰੇ' ਸੁਰੇਸ਼ ਕੁਮਾਰ ਦੀ ਹੋਈ ਛੁੱਟੀ
ਕੈਪਟਨ ਦੇ 'ਦੁਲਾਰੇ' ਸੁਰੇਸ਼ ਕੁਮਾਰ ਦੀ ਹੋਈ ਛੁੱਟੀ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ