ਮੋਦੀ ਸਰਕਾਰ ਵੱਲੋਂ ਪੰਜਾਬੀ ਦਾ ਗਲਾ ਘੁੱਟਣਾ ਸ਼ੁਰੂ

By: ਏਬੀਪੀ ਸਾਂਝਾ | | Last Updated: Friday, 11 August 2017 4:50 PM
ਮੋਦੀ ਸਰਕਾਰ ਵੱਲੋਂ ਪੰਜਾਬੀ ਦਾ ਗਲਾ ਘੁੱਟਣਾ ਸ਼ੁਰੂ

ਜਲੰਧਰ: ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬੀ ਭਾਸ਼ਾ ਦਾ ਗਲਾ ਘੁੱਟਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਆਧਾਰ ਕਾਰਡ ਉੱਪਰ ਹੁਣ ਪੰਜਾਬੀ ਭਾਸ਼ਾ ਵਿੱਚ ਵੇਰਵਾ ਲਿਖਣਾ ਬੰਦ ਕਰਕੇ ਹਿੰਦੀ ਵਿੱਚ ਲਿਖਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਆਧਾਰ ਕਾਰਡਾਂ ਉੱਪਰ ਪੰਜਾਬੀ ਤੇ ਅੰਗਰੇਜ਼ੀ ਵਿੱਚ ਵਿਅਕਤੀ ਦਾ ਵੇਰਵਾ ਤੇ ਹੋਰ ਜਾਣਕਾਰੀ ਲਿਖੀ ਹੁੰਦੀ ਸੀ। ਹੁਣ ਅਛੋਪਲੇ ਜਿਹੇ ਪੰਜਾਬੀ ਬੰਦ ਕਰਕੇ ਹਿੰਦੀ ਲਿਖਣੀ ਸ਼ੁਰੂ ਕਰ ਦਿੱਤੀ ਹੈ।

 

ਜਲੰਧਰ ਦੇ ਗੁਰੂ ਗੋਬਿੰਦ ਸਿੰਘ ਨਗਰ ਦੇ ਵਸਨੀਕ ਸਿਮਰਜੀਤ ਸਿੰਘ ਦੇ ਪਹਿਲਾਂ ਬਣੇ ਕਾਰਡ ਉੱਪਰ ਵੇਰਵਾ ਪੰਜਾਬੀ ਤੇ ਅੰਗਰੇਜ਼ੀ ਵਿੱਚ ਦਰਜ ਸੀ। ਹੁਣ ਉਸ ਨੇ ਕੁਝ ਸੋਧ ਕਰਵਾਈ ਹੈ ਤੇ ਨਵੇਂ ਮਿਲੇ ਕਾਰਡ ਉੱਪਰ ਪੰਜਾਬੀ ਕੱਟ ਕੇ ਅੰਗਰੇਜ਼ੀ ਦੇ ਨਾਲ ਹਿੰਦੀ ਲਿਖੀ ਗਈ ਹੈ।

 

ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਗੁਰਮੀਤ ਸਿੰਘ ਬਿੱਟੂ ਨੇ ਪੰਜਾਬੀ ਭਾਸ਼ਾ ਕੱਟ ਕੇ ਹਿੰਦੀ ਲਿਖਣ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਸੁਆਲ ਕੀਤਾ ਹੈ ਕਿ ਉਹ ਦੱਸਣ ਕਿ ਪੰਜਾਬ ਹਿੰਦੀ ਭਾਸ਼ੀ ਸੂਬਾ ਕਦੋਂ ਬਣ ਗਿਆ। ਉਨ੍ਹਾਂ ਮੰਗ ਕੀਤੀ ਕਿ ਆਧਾਰ ਕਾਰਡਾਂ ਉੱਪਰ ਪੰਜਾਬੀ ‘ਚ ਵੇਰਵਾ ਲਿਖਿਆ ਜਾਣਾ ਸ਼ੁਰੂ ਕੀਤਾ ਜਾਵੇ।

First Published: Friday, 11 August 2017 4:50 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ