ਔਰਤਾਂ ਨੇ ਸੁਰੱਖਿਆ ਲਈ ਚੰਡੀਗੜ੍ਹ ਦੀਆਂ ਸੜਕਾਂ 'ਤੇ ਅੱਧੀ ਰਾਤ ਕੀਤਾ 'ਆਜ਼ਾਦੀ ਮਾਰਚ'

By: ABP Sanjha | | Last Updated: Saturday, 12 August 2017 3:27 PM
ਔਰਤਾਂ ਨੇ ਸੁਰੱਖਿਆ ਲਈ ਚੰਡੀਗੜ੍ਹ ਦੀਆਂ ਸੜਕਾਂ 'ਤੇ ਅੱਧੀ ਰਾਤ ਕੀਤਾ 'ਆਜ਼ਾਦੀ ਮਾਰਚ'

ਚੰਡੀਗੜ੍ਹ: ਵਿਕਾਸ ਬਰਾਲਾ ਖਿਲਾਫ ਛੇੜਛਾੜ ਮਾਮਲੇ ਸਬੰਧੀ ਚੰਡੀਗੜ੍ਹ ਦੇ ਲੋਕ ਸ਼ੁੱਕਰਵਾਰ ਦੇਰ ਰਾਤ ਨੂੰ ਪ੍ਰਦਰਸ਼ਨ ਕਰਦੇ ਸੜਕਾਂ ‘ਤੇ ਨਿਕਲ ਆਏ। ਇਹ ਧਰਨਾ ਰਾਤ ਕਰੀਬ 11 ਵਜੇ ਰੋਜ਼ ਗਾਰਡਨ ਸੈਕਟਰ-16 ਤੋਂ ਸ਼ੁਰੂ ਕਰ ਕੇ ਸੈਕਟਰ 8, 9, 10 ਤੇ 11 ਜੋ ਗੇੜੀ ਰੂਟ ਦੇ ਨਾਂ ਤੋਂ ਵੀ ਪ੍ਰਚੱਲਤ ਹੈ, ‘ਤੇ ਕੀਤਾ ਗਿਆ।

ਪ੍ਰਦਰਸ਼ਨਕਾਰੀਆਂ ਨੇ ਪੋਸਟਰਾਂ ਰਾਹੀ ਆਪਣਾ ਸੰਦੇਸ਼ ਦਿਤਾ ਤੇ ਕਿਹਾ, “ਤੁਹਾਡਾ ਗੇੜੀ ਰੂਟ ਮੇਰਾ ਕੰਮ ਕਰਨ ਦਾ ਰੂਟ ਵੀ ਹੈ।”ਮਾਰਚ ਵਿੱਚ ਨੌਜਵਾਨ ਅਤੇ ਬਜ਼ੁਰਗ ਸਮੇਤ ਹਰ ਉਮਰ ਦੀਆਂ ਔਰਤਾਂ ਨੇ ਹਿੱਸਾ ਲਿਆ।

ਮੋਮਬੱਤੀਆਂ, ਪੋਸਟਰਾਂ ਅਤੇ ਪਲੇਕਾਰਡਾਂ ਦੇ ਨਾਲ ਪ੍ਰਦਰਸ਼ਨਕਾਰੀਆਂ ਨੇ 29 ਸਾਲਾ ਦੀ ਵਰਣਿਕਾ ਕੁੰਡੂ ਨਾਲ ਹੋਈ ਵਾਰਦਾਤ ਦੀ ਸਖ਼ਤ ਨਿੰਦਾ ਕੀਤੀ।

ਐਮੀ ਸਿੰਘ ਨੇ ਕਿਹਾ, “ਅਸੀਂ ਸਾਰਿਆਂ ਨੂੰ ਦੱਸ ਦੇਣਾ ਚਹੁੰਦੀਆਂ ਹਾਂ ਕਿ ਔਰਤਾਂ ਕਿਸੇ ਵੀ ਸਮੇਂ ਸੜਕਾਂ ਤੇ ਘੁੰਮਣ ਲਈ ਆਜ਼ਾਦ ਹਨ ਅਤੇ ਉਨ੍ਹਾਂ ਨੂੰ ਪੁਰਸ਼ਾਂ ਵੱਲੋਂ ਪ੍ਰੇਸ਼ਾਨ ਨਹੀਂ ਕੀਤਾ ਜਾ ਸਕਦਾ।”

ਵਰਣਿਕਾ ਨਾਲ ਵਾਪਰੀ ਘਟਨਾ ਤੋਂ ਇਕ ਹਫਤੇ ਬਾਅਦ ਲੋਕਾਂ ਨੇ ਇਹ ਪ੍ਰਦਰਸ਼ਨ ਕੀਤਾ।

ਰਿਪੋਰਟ ਅਨੁਸਾਰ ਔਰਤਾਂ ਨੇ ਇਕ ਗੀਤ ਰਾਹੀ ਆਪਣਾ ਸੰਦੇਸ਼ ਦਿੱਤਾ। ਔਰਤਾਂ ਨੇ ਗਾਇਆ, ‘ਔਰਤੇਂ ਉਠਤੀ ਨਹੀਂ ਤੋ ਜ਼ੁਲਮ ਬੜ੍ਹਤਾ ਜਾਏਗਾ’। ਉਨ੍ਹਾਂ ਕਿਹਾ ਕਿ ਔਰਤ ਨੂੰ ਕਿਸੇ ਕਿਸਮ ਦੇ ਮਾੜੇ ਵਤੀਰੇ ਵਿਰੁੱਧ ਬੋਲਣਾ ਚਾਹੀਦਾ ਹੈ।

First Published: Saturday, 12 August 2017 3:21 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ