ਕੈਪਟਨ ਅਮਰਿੰਦਰ ਨੇ ਪਾਇਆ ਅਫਸਰਾਂ ਨੂੰ ਪੜ੍ਹਨੇ

By: ABP SANJHA | | Last Updated: Monday, 20 March 2017 5:04 PM
ਕੈਪਟਨ ਅਮਰਿੰਦਰ ਨੇ ਪਾਇਆ ਅਫਸਰਾਂ ਨੂੰ ਪੜ੍ਹਨੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿੱਢ ਦਿੱਤੀ ਹੈ। ਇਸ ਦੀ ਸ਼ੁਰੂਆਤ ਉਨ੍ਹਾਂ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਕੀਤੀ। ਉਨ੍ਹਾਂ ਨੇ ਸੂਬੇ ਵਿੱਚ ਪਾਰਦਰਸ਼ੀ ਤੇ ਮਿਆਰੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਕਰੜੀ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਾਨੂੰਨੀ ਵਿਵਸਥਾ ਯਕੀਨੀ ਬਣਾਉਣ ਤੋਂ ਇਲਾਵਾ ਭ੍ਰਿਸ਼ਟਾਚਾਰ ਵਿਰੁੱਧ ਤਿੰਨ ਦਿਨਾਂ ਵਿੱਚ ਚਾਰਜਸ਼ੀਟ ਦਾਇਰ ਕਰਨ ਦਾ ਸਮਾਂ ਤੈਅ ਕੀਤਾ ਹੈ।

 

ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਯਮਾਂ ਤੇ ਸੰਵਿਧਾਨਕ ਤਰੀਕਿਆਂ ਨਾਲ ਆਪਣਾ ਕੰਮ ਕਰਨ ਲਈ ਆਖਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਤੇ ਨਿਗਰਾਨੀ ਰੱਖਣ ਲਈ ਡਿਜ਼ੀਟਲ ਪ੍ਰਣਾਲੀ ਵਰਤਣ ਲਈ ਅਪੀਲ ਕੀਤੀ। ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਤੇ ਫੈਸਲਾਕੁਨ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਤਿੰਨ ਦਿਨਾਂ ਦੇ ਅੰਦਰ ਇਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਚਾਰਜਸ਼ੀਟ ਦਾਇਰ ਕਰਨ ਲਈ ਆਖਿਆ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਧਿਰ ਦੀ ਗੱਲ ਨਿਰਪੱਖਤਾ ਨਾਲ ਸੁਣਨ ਤੇ ਢੁਕਵਾਂ ਤਰੀਕਾ ਅਪਨਾਉਣ ਦਾ ਹੁਕਮ ਦਿੰਦੇ ਹੋਏ ਅਧਿਕਾਰੀਆਂ ਨੂੰ ਆਪਣੇ ਜੂਨੀਅਰ ਅਧਿਕਾਰੀਆਂ ਦੇ ਕਾਰਜਾਂ ‘ਤੇ ਨਿਗਰਾਨੀ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਇਸੇ ਦੌਰਾਨ ਹੀ ਉਨ੍ਹਾਂ ਨੂੰ ਆਪਣੇ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਸੀਨੀਅਰ ਅਧਿਕਾਰੀਆਂ ਨੂੰ ਰਿਪੋਰਟ ਕਰਨ ਲਈ ਕਿਹਾ। ਸਰਕਾਰੀ ਮੁਲਾਜ਼ਮਾਂ ਦੀ ਭਲਾਈ ਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸੁਧਾਰ ਲਿਆਉਣ ਵਾਸਤੇ ਵੱਖ-ਵੱਖ ਕਦਮ ਚੁੱਕਣ ਲਈ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਲਏ ਗਏ ਫੈਸਲੇ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਆਸ ਕਰਦੇ ਹਨ ਕਿ ਸਾਰੇ ਜ਼ਿਲ੍ਹਾ ਅਧਿਕਾਰੀ ਤੁਰੰਤ ਕਾਰਵਾਈ ਸ਼ੁਰੂ ਕਰਨ ਤੇ ਤੇਜ਼ੀ ਨਾਲ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਦੇ ਸਬੰਧ ਵਿੱਚ ਇਹ ਤਬਦੀਲੀ ਇਕਦਮ ਦਿੱਸਣੀ ਚਾਹੀਦੀ ਹੈ।

 

ਮੁੱਖ ਮੰਤਰੀ ਨੇ ਲੋਕਾਂ ਨਾਲ ਸਿੱਧਾ ਰਾਬਤਾ ਰੱਖਣ ਵਾਲੇ ਮੁੱਖ ਸੱਤ ਅਧਿਕਾਰੀਆਂ ਨੂੰ ਆਪਣੇ ਕੰਮਕਾਜ ਕਰਨ ਦੇ ਤੌਰ ਤਰੀਕਿਆਂ ਵਿੱਚ ਸੁਧਾਰ ਲਿਆਉਣ ਤੇ ਇਨ੍ਹਾਂ ਨੂੰ ਲੋਕਪੱਖੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਵਿੱਚ ਸਬ-ਰਜਿਸਟਰਾਰ, ਤਹਿਸੀਲ, ਸਬ ਡਵੀਜ਼ਨ, ਟਰਾਂਸਪੋਰਟ, ਖੁਰਾਕ ਤੇ ਸਿਵਲ ਸਪਲਾਈ, ਪੁਲੀਸ ਸਟੇਸ਼ਨ ਤੇ ਪਾਵਰਕੌਮ ਦੇ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਰੇਕ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਦਫ਼ਤਰ ਵਿੱਚ ਹਾਜ਼ਰ ਰਹਿਣ ਤੇ ਦੌਰੇ ‘ਤੇ ਹੋਣ ਦੀ ਸੂਰਤ ਵਿੱਚ ਇਸ ਦੀ ਸੂਚਨਾ ਵੈਬਸਾਈਟ ਤੇ ਨੋਟਿਸ ਬੋਰਡ ‘ਤੇ ਲਿਖਣ ਦੇ ਨਿਰਦੇਸ਼ ਵੀ ਦਿੱਤੇ।

 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲਣ ਦਾ ਸਮਾਂ ਤੈਅ ਹੋਣਾ ਚਾਹੀਦਾ ਹੈ ਤੇ ਮਿਲਣ ਲਈ ਫੋਨ ਜਾਂ ਵੈੱਬ ‘ਤੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਸਾਰੀਆਂ ਅਰਜ਼ੀਆਂ ਦੀ ਸਕੈਨਿੰਗ ਤੇ ਇਸ ਦਾ ਰਿਕਾਰਡ ਕੰਪਿਊਟਰ ਉਪਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਜਵਾਬ ਤੁਰੰਤ ਈ-ਮੇਲ, ਐਸ.ਐਮ.ਐਸ. ਜਾਂ ਡਾਕ ਰਾਹੀਂ ਭੇਜਿਆ ਜਾਣਾ ਚਾਹੀਦਾ ਹੈ ਤੇ ਸਮੇਂ ਦੀ ਸੀਮਾ ਆਰ.ਟੀ.ਐਸ. ਐਕਟ ਅਨੁਸਾਰ ਹੋਣੀ ਚਾਹੀਦੀ ਹੈ।

 

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੀਆਂ ਰਜਿਸਟਰੀਆਂ ਉਸੇ ਦਿਨ ਹੀ ਹੋਣੀਆਂ ਚਾਹੀਦੀਆਂ ਹਨ। ਜੇ ਕੋਈ ਰਜਿਸਟਰੀ ਕਰਨ ਤੋਂ ਇਨਕਾਰ ਕੀਤਾ ਜਾਂਦਾ ਹੈ ਤਾਂ ਉਸ ਨੂੰ ਲਿਖਤੀ ਰੂਪ ਵਿੱਚ ਰਿਕਾਰਡ ‘ਤੇ ਲਿਆਂਦਾ ਜਾਵੇ। ਸਾਰੇ ਇੰਤਕਾਲ ਸੱਤ ਦਿਨਾਂ ਦੇ ਅੰਦਰ ਹੋਣੇ ਚਾਹੀਦੇ ਹਨ ਤੇ ਇੰਤਕਾਲ ਦੀ ਅਰਜ਼ੀ ਜਿਸ ਉਪਰ ਇੰਤਕਾਲ ਕਰਾਉਣ ਵਾਲੀ ਧਿਰ ਦਾ ਪੂਰਾ ਨਾਮ ਤੇ ਪਤਾ ਲਿਖਿਆ ਹੋਵੇ, ਉਹ ਸਬ-ਰਜਿਸਟਰਾਰ ਵੱਲੋਂ ਉਸੇ ਦਿਨ ਹੀ ਫਰਦ ਕੇਂਦਰ ਨੂੰ ਭੇਜੀ ਜਾਣੀ ਚਾਹੀਦੀ ਹੈ।

 

ਟਰਾਂਸਪੋਰਟ ਪ੍ਰਣਾਲੀ ਨੂੰ ਸਾਫ-ਸੁਥਰਾ ਬਣਾਉਣ ਲਈ ਮੁੱਖ ਮੰਤਰੀ ਨੇ ਸਾਰੇ ਟਰਾਂਸਪੋਰਟ ਟੈਕਸਾਂ ਦੇ ਆਨਲਾਈਨ ਭੁਗਤਾਨ ਦੇ ਹੁਕਮ ਦਿੱਤੇ ਤੇ ਬਕਾਏ ਦੀ ਵਸੂਲੀ ਵੀ ਕੰਪਿਊਟਰ ਅਧਾਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬਿਜਲੀ ਕੁਨੈਕਸ਼ਨਾਂ ਦੀਆਂ ਸਾਰੀਆਂ ਅਰਜ਼ੀਆਂ ਆਨਲਾਈਨ ਕੀਤੀਆਂ ਜਾਣ ਤੇ ਲੰਬਿਤ ਪਏ ਮਾਮਲੇ ਵੈਬ ਸਾਈਟ ‘ਤੇ ਪਾਏ ਜਾਣ ਤੇ ਇਨ੍ਹਾਂ ਦੀ ਨਿਗਰਾਨੀ ਡਿਪਟੀ ਕਮਿਸ਼ਨਰਾਂ ਵੱਲੋਂ ਕੀਤੀ ਜਾਵੇ।

 

ਸੂਬੇ ਦੇ ਲੋਕਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਲਈ ਅਧਿਕਾਰੀਆਂ ਨੂੰ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਲੋਕਾਂ ਲਈ ਬੈਠਣ ਦਾ ਚੰਗਾ ਪ੍ਰਬੰਧ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ। ਫਾਰਮਾਂ ਤੇ ਅਰਜ਼ੀਆਂ ਨੂੰ ਭਰਨ ਲਈ ਸਹਾਇਤਾ ਮੁਹੱਈਆ ਕਰਵਾਉਣ ਵਾਸਤੇ ਕਾਉਂਟਰ ਬਣਾਉਣ ਤੋਂ ਇਲਾਵਾ ਲੋਕਾਂ ਲਈ ਸੂਚਨਾ ਸਬੰਧੀ ਬੋਰਡ ਤੇ ਪੈਫਲੈਂਟ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਨੇ ਲੋਕਾਂ ਨੂੰ ਉਨ੍ਹਾਂ ਦੇ ਕਾਰਜਾਂ ਸਬੰਧੀ ਸੂਚਨਾ ਐਸ.ਐਮ.ਐਸ ਰਾਹੀਂ ਦੇਣ ਦੇ ਨਿਰਦੇਸ਼ ਦਿੱਤੇ।

First Published: Monday, 20 March 2017 5:04 PM

Related Stories

ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ
ਕਿਸਾਨ ਜਥੇਬੰਦੀਆਂ ਮੰਨੀਆਂ, ਧਰਨੇ ਲਈ ਹੋਰ ਥਾਂ ਦੀ ਮਨਜ਼ੂਰੀ ਮੰਗੀ

ਚੰਡੀਗੜ੍ਹ: ਹਾਈਕੋਰਟ ਦੇ ਹੁਕਮਾਂ ਅਨੁਸਾਰ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ

ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ
ਰਾਮ ਰਹੀਮ ਦੇ ਘਰ 'ਤੇ ਪੁਲਿਸ ਨੇ ਮਾਰਿਆ ਛਾਪਾ

ਪੰਚਕੂਲਾ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਗੰਗਾਨਗਰ

ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'
ਕਾਂਗਰਸ ਦੇ ਜਾਖੜ ਤੇ 'ਆਪ' ਦੇ ਖਜੂਰੀਆ ਵਿਰੁੱਧ ਬੀਜੇਪੀ ਦਾ ਸਲਾਰੀਆ 'ਬੰਬ'

ਗੁਰਦਾਸਪੁਰ: ਵਿਰੋਧੀਆਂ ਧਿਰਾਂ ‘ਚੋਂ ਸਭ ਤੋਂ ਦੇਰ ਨਾਲ ਅੱਜ ਭਾਜਪਾ ਨੇ ਵੀ

ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ
ਜਲੰਧਰ 'ਚ ਔਰਤ ਦਾ ਕਤਲ, ਸੀਸੀਟੀਵੀ 'ਚ ਸੱਸ ਕੈਦ

ਜਲੰਧਰ: ਸ਼ਹਿਰ ਦੇ ਪੌਸ਼ ਇਲਾਕੇ ਕਰੋਲ ਬਾਗ ‘ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ

ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ
ਕੈਪਟਨ ਸਰਕਾਰ ਦੇ ਕਿਸਾਨਾ ਦਮਨ ਵਿਰੁੱਧ ਡਟੀਆਂ ਜਮਹੂਰੀ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ ਇਨਕਲਾਬੀ ਜਮਹੂਰੀ ਜਥੇਬੰਦੀਆਂ ਸੀ.ਪੀ.ਆਈ. ਐਮ.ਐਲ. ਨਿਊ

ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ
ਬਲਾਤਕਾਰੀ ਬਾਬੇ ਰਾਮ ਰਹੀਮ ਖ਼ਿਲਾਫ਼ ਇੱਕ ਹੋਰ ਕਤਲ ਕੇਸ

ਮੋਗਾ: ਮੋਗਾ ਦੇ ਪਿੰਡ ਖੋਸਾ ਰਣਧੀਰ ਦੇ ਡੇਰਾ ਪ੍ਰੇਮੀ ਜਗਸੀਰ ਸਿੰਘ ਦਾ ਕਥਿਤ ਕਤਲ

ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!
ਬੁਲੇਟ ਦੇ ਪਟਾਕੇ ਮਰਵਾਉਣ ਵਾਲਿਆਂ ਦੀ ਸ਼ਾਮਤ, 5 ਸਾਲ ਜਾਣਾ ਪਉ ਜੇਲ੍ਹ!

ਚੰਡੀਗੜ੍ਹ: ਹੁਣ ਪਟਾਕੇ ਦੀ ਅਵਾਜ਼ ਕੱਢਣ ਵਾਲੇ ਸਾਇਲੰਸਰਾਂ, ਮਲਟੀਟੋਨ ਹਾਰਨ ਤੇ

ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ
ਕੈਪਟਨ ਸਰਕਾਰ ਨੂੰ ਝਟਕਾ! ਹਾਈਕੋਰਟ ਵੱਲੋਂ ਕਿਸਾਨਾਂ ਦੇ ਹੱਕ 'ਚ ਫੈਸਲਾ

ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਨੂੰ ਗ਼ੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ

ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ
ਆਪ' ਉਮੀਦਵਾਰ ਦੇ ਸੁਰੱਖਿਆ ਗਾਰਡ ਨੇ ਵਰ੍ਹਾਈਆਂ ਅੰਨ੍ਹੇਵਾਹ ਗੋਲੀਆਂ

ਪਠਾਨਕੋਟ: ਫ਼ਿਲਮੀ ਅਦਾਕਾਰ ਵਿਨੋਦ ਖੰਨਾ ਦੀ ਮੌਤ ਹੋ ਜਾਣ ਕਾਰਨ ਵਿਹਲੀ ਹੋਈ