ਆਜ਼ਾਦੀ ਦਿਹਾੜੇ 'ਤੇ ਕੈਦੀ ਆਜ਼ਾਦ

By: ABP Sanjha | | Last Updated: Monday, 14 August 2017 11:21 AM
ਆਜ਼ਾਦੀ ਦਿਹਾੜੇ 'ਤੇ ਕੈਦੀ ਆਜ਼ਾਦ

ਚੰਡੀਗੜ੍ਹ: ਆਜ਼ਾਦੀ ਦਿਹਾੜੇ ਦੀ 70ਵੀਂ ਵਰ੍ਹੇਗੰਢ ਮੌਕੇ ਸਦਭਾਵਨਾ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਉਮਰ ਕੈਦ ਭੁਗਤ ਰਹੇ ਕੈਦੀਆਂ ਦੀ ਸਜ਼ਾ ਵਿੱਚ ਇੱਕ ਸਾਲ ਦੀ ਮੁਆਫ਼ੀ ਦੇਣ ਦੀ ਸਿਫਾਰਸ਼ ਕੀਤੀ ਹੈ।

 

ਮੁੱਖ ਮੰਤਰੀ ਨੇ ਇਹ ਸਿਫਾਰਸ਼ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਕੀਤੀ। ਇਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੰਵਿਧਾਨ ਦੀ ਧਾਰਾ 161 ਤਹਿਤ ਕੈਪਟਨ ਨੇ ਰਾਜਪਾਲ ਨੂੰ ਸਜ਼ਾ ਮੁਆਫ਼ ਕਰਨ ਲਈ ਸਿਫਾਰਸ਼ ਕੀਤੀ ਸੀ।

 

ਮੁੱਖ ਮੰਤਰੀ ਵੱਲੋਂ ਕੀਤੀ ਗਈ ਸਿਫਾਰਸ਼ ਨੂੰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਐਤਵਾਰ ਦੇਰ ਰਾਤ ਪ੍ਰਵਾਨ ਕਰਦਿਆਂ ਆਪਣੀ ਮਨਜ਼ੂਰੀ ਦੇ ਦਿੱਤੀ ਹੈ।

 

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਕਿ 10 ਤੋਂ 20 ਸਾਲ ਦੀ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਇਕ ਸਾਲ ਦੀ ਛੋਟ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ 7 ਤੋਂ 10 ਸਾਲ ਦੀ ਕੈਦ ਵਾਲਿਆਂ ਨੂੰ 9 ਮਹੀਨੇ ਅਤੇ 5 ਤੋਂ 7 ਸਾਲ ਦੀ ਕੈਦ ਵਾਲੇ ਕੈਦੀਆਂ ਨੂੰ 6 ਮਹੀਨੇ ਦੀ ਛੋਟ ਦਿੱਤੀ ਗਈ ਹੈ।

 

ਇਸੇ ਤਰ੍ਹਾਂ 3 ਤੋਂ 5 ਸਾਲ ਦੀ ਕੈਦ ਕੱਟਣ ਆਏ ਕੈਦੀਆਂ ਨੂੰ 3 ਮਹੀਨੇ ਅਤੇ 3 ਸਾਲ ਤੋਂ ਘੱਟ ਵਾਲੇ ਕੈਦੀਆਂ ਨੂੰ ਕੈਦ ‘ਚੋਂ ਦੋ ਮਹੀਨਿਆਂ ਦੀ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਗੀਨ ਜ਼ੁਰਮ ਤਹਿਤ ਸਜ਼ਾਯਾਫਤਾ ਕੈਦੀਆਂ ਨੂੰ ਕੈਦ ‘ਚੋਂ ਕੋਈ ਛੋਟ ਨਹੀਂ ਦਿੱਤੀ ਜਾਵੇਗੀ।

 

ਦੱਸਣਾ ਬਣਦਾ ਹੈ ਕਿ ਏ.ਡੀ.ਜੀ.ਪੀ. (ਜੇਲ੍ਹਾਂ) ਨੇ ਗ੍ਰਹਿ ਵਿਭਾਗ ਨੂੰ ਇਸ ਸਬੰਧੀ ਪੂਰੀ ਤਫ਼ਸੀਲ ਸਮੇਤ ਇੱਕ ਤਜਵੀਜ਼ ਭੇਜ ਕੇ ਆਜ਼ਾਦੀ ਦਿਹਾੜੇ ਮੌਕੇ ਚੰਗੇ ਵਿਹਾਰ ਵਾਲੇ ਕੈਦੀਆਂ ਦੀ ਸਜ਼ਾ ਘੱਟ ਕੀਤੇ ਜਾਣ ਦੀ ਸਿਫਾਰਸ਼ ਕੀਤੀ ਗਈ ਸੀ ਜਿਸ ਨੂੰ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ।

First Published: Sunday, 13 August 2017 5:16 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ