ਕੈਪਟਨ ਸਰਕਾਰ ਨੇ ਖੋਲ੍ਹੀ ਪਟਾਰੀ, ਕਈ ਫੈਸਲਿਆਂ 'ਤੇ ਜੜੀ ਮੋਹਰ

By: ਏਬੀਪੀ ਸਾਂਝਾ | | Last Updated: Monday, 19 June 2017 4:51 PM
ਕੈਪਟਨ ਸਰਕਾਰ ਨੇ ਖੋਲ੍ਹੀ ਪਟਾਰੀ, ਕਈ ਫੈਸਲਿਆਂ 'ਤੇ ਜੜੀ ਮੋਹਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 20 ਜੂਨ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤੀਆਂ ਜਾਣ ਵਾਲੀਆਂ ਬਜਟ ਦੀਆਂ ਤਜਵੀਜ਼ਾਂ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ।

 

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੇ ਸ਼ਿਕਾਇਤ ਨਿਵਾਰਨ ਵਿਭਾਗ ਦਾ ਰਲੇਵਾਂ ਕਰਕੇ ਪੁਨਗਰਠਨ ਕਰਨ ਉਪਰੰਤ ਨਵਾਂ ਨਾਂ ‘ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤ ਵਿਭਾਗ’ ਰੱਖਣ ਦੀ ਮਨਜ਼ੂਰੀ ਦੇ ਦਿੱਤੀ। ਇਹ ਰਲੇਵਾਂ ਭਾਰਤ ਸਰਕਾਰ ਦੀ ਤਰਜ਼ ‘ਤੇ ਕੀਤਾ ਗਿਆ ਹੈ ਜਿੱਥੇ ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਜੋਂ ਜਾਣੇ ਜਾਂਦੇ ਵਿਭਾਗ ਨੂੰ ਪ੍ਰਸੋਨਲ ਮੰਤਰਾਲੇ ਹੇਠ ਲਿਆਂਦਾ ਗਿਆ ਹੈ।

 

ਇੱਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਤੇ ਰੈਗੂਲੇਸ਼ਨ) ਐਕਟ-2002 ਵਿੱਚ ਸੋਧ ਕਰਕੇ ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਤੇ ਰੈਗੂਲੇਸ਼ਨ) ਸੋਧ ਬਿੱਲ-2017 ਨੂੰ ਕਾਨੂੰਨੀ ਰੂਪ ਦੇਣ ਲਈ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਕਦਮ ਨਾਲ ਬੁਨਿਆਦੀ ਢਾਂਚਾ ਫੀਸ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਫੰਡ ਦੀ ਬਜਾਏ ਸੂਬੇ ਦੇ ਸੰਚਿਤ ਫੰਡ ਵਿੱਚ ਜਮ੍ਹਾਂ ਹੋਵੇਗੀ। ਇਸ ਨਾਲ ਵਿਕਾਸ ਫੰਡ ਲਈ ਬਜਟ ਗਰਾਂਟ ਦਾ ਉਪਬੰਧ ਹੋਵੇਗਾ।

 

ਮੰਤਰੀ ਮੰਡਲ ਨੇ ਸ਼ਰਾਬ ਦੇ ਠੇਕਿਆਂ ਦੀ ਕੌਮੀ ਤੇ ਸੂਬਾਈ ਮਾਰਗਾਂ ‘ਤੇ ਸਥਾਨ ਤੈਅ ਕਰਨ ਤੇ ਇਨ੍ਹਾਂ ਮਾਰਗਾਂ ਦੇ 500 ਮੀਟਰ ਘੇਰੇ ਵਿੱਚ ਸ਼ਰਾਬ ਨੂੰ ਵਰਤਾਉਣ ਦੀਆਂ ਬੰਦਸ਼ਾਂ ਤੋਂ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਨੂੰ ਹਟਾਉਣ ਲਈ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 26ਏ ਵਿੱਚ ਤਰਮੀਮ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

 

ਇਸ ਸੋਧ ਨਾਲ ਇਨ੍ਹਾਂ ਸਾਰੇ ਹੋਟਲਾਂ ਤੇ ਕਲੱਬਾਂ ਆਦਿ ਵਿੱਚ ਸ਼ਰਾਬ ਵਰਤਾਉਣ ਦੇ ਸ਼ੰਕੇ ਦੂਰ ਹੋ ਜਾਣਗੇ ਪਰ ਇਹ ਸਪੱਸ਼ਟ ਹੈ ਕਿ ਕੌਮੀ ਤੇ ਰਾਜ ਮਾਰਗਾਂ ਦੇ 500 ਮੀਟਰ ਘੇਰੇ ਅੰਦਰ ਕੋਈ ਵੀ ਪ੍ਰਚੂਨ ਠੇਕਾ ਨਹੀਂ ਹੋਵੇਗਾ ਪਰ ਇਹ ਰੋਕਾਂ ਕੌਮੀ ਤੇ ਰਾਜ ਮਾਰਗਾਂ ‘ਤੇ ਸਥਿਤ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ‘ਤੇ ਲਾਗੂ ਨਹੀਂ ਹੋਣਗੀਆਂ। ਮੰਤਰੀ ਮੰਡਲ ਨੇ ਇਸ ਸਬੰਧ ਵਿੱਚ ਸੋਧ ਬਿੱਲ-2017 ਦੇ ਖਰੜੇ ਨੂੰ ਹਰੀ ਝੰਡੀ ਦੇ ਦਿੱਤੀ ਹੈ ਜੋ ਕਾਨੂੰਨ ਬਣਾਉਣ ਲਈ ਬਜਟ ਸੈਸ਼ਨ ਦੇ ਮੌਜੂਦਾ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ।

 

ਮੰਤਰੀ ਮੰਡਲ ਨੇ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਿਤ ਕਰਨ ਲਈ ਵੱਖਰੇ ਤੌਰ ‘ਤੇ ਬਾਗਬਾਨੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸਾਨਾਂ ਨੂੰ ਸਬਜ਼ੀਆਂ, ਫਲਾਂ, ਰੇਸ਼ਮੀ ਕੀੜੇ ਪਾਲਣ, ਚਾਰਾ ਤੇ ਫੁੱਲਾਂ ਦੀ ਕਾਸ਼ਤ ਵਰਗੀ ਪੈਦਾਵਾਰ ਵੱਲ ਤਬਦੀਲ ਕਰਕੇ ਕਣਕ-ਝੋਨੇ ਦੀ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਮਿਲੇਗੀ। ਇਸ ਵੇਲੇ ਫਲਾਂ ਤੇ ਸਬਜ਼ੀਆਂ ਅਧੀਨ ਕੁੱਲ ਰਕਬਾ ਤਿੰਨ ਲੱਖ ਹੈਕਟੇਅਰ ਹੈ ਜੋ ਦੇਸ਼ ਵਿੱਚ ਇਸ ਕਾਸ਼ਤ ਅਧੀਨ ਕੁੱਲ ਰਕਬੇ ਦਾ ਚਾਰ ਫੀਸਦੀ ਹੈ।

 

ਮੰਤਰੀ ਮੰਡਲ ਨੇ ਪੰਜਾਬ ਮਿਊਂਸਪਲ ਫੰਡ ਐਕਟ-2006 ਤੇ ਪੰਜਾਬ ਮਿਊਂਸਪਲ ਬੁਨਿਆਦੀ ਢਾਂਚਾ ਵਿਕਾਸ ਫੰਡ ਐਕਟ-2011 ਵਿੱਚ ਸੋਧ ਲਈ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੀ ਤਜਵੀਜ਼ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦਾ ਉਤਪਾਦ ਤੇ ਸੇਵਾ ਕਰ ਬਿੱਲ-2017 ਲਾਗੂ ਕਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਆਈ.ਕੇ. ਗੁਜਰਾਲ ਤਕਨੀਕੀ ਯੂਨੀਵਰਸਿਟੀ (ਸੋਧ) ਆਰਡੀਨੈਂਸ-2017 ਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਸੋਧ) ਆਰਡੀਨੈਂਸ-2017 ਨੂੰ ਕਾਨੂੰਨੀ ਰੂਪ ਦੇਣ ਲਈ ਚਾਲੂ ਬਜਟ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ।

First Published: Monday, 19 June 2017 4:51 PM

Related Stories

ਇਲਾਜ ਨਹੀਂ ਕੈਪਟਨ ਸਰਕਾਰ ਤੋਂ 'ਮੁਫ਼ਤ ਕਫ਼ਨ' ਲਓ!
ਇਲਾਜ ਨਹੀਂ ਕੈਪਟਨ ਸਰਕਾਰ ਤੋਂ 'ਮੁਫ਼ਤ ਕਫ਼ਨ' ਲਓ!

ਚੰਡੀਗੜ੍ਹ: ਪੰਜਾਬ ਦੇ ਗਰੀਬ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚੋਂ ਮੁਫ਼ਤ ਇਲਾਜ

ਅਕਾਲੀਆਂ ਖ਼ਿਲਾਫ਼ ਸ਼ਿਕਾਇਤਾਂ ਦਾ ਹੜ੍ਹ!
ਅਕਾਲੀਆਂ ਖ਼ਿਲਾਫ਼ ਸ਼ਿਕਾਇਤਾਂ ਦਾ ਹੜ੍ਹ!

ਚੰਡੀਗੜ੍ਹ:  ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਅਕਾਲੀ-ਭਾਜਪਾ ਗੱਠਜੋੜ ਦੇ

ਇੰਦਰਜੀਤ ਨਾਲ ਫਸਣਗੇ ਪੰਜਾਬ ਦੇ ਵੱਡੇ ਪੁਲੀਸ ਅਧਿਕਾਰੀ
ਇੰਦਰਜੀਤ ਨਾਲ ਫਸਣਗੇ ਪੰਜਾਬ ਦੇ ਵੱਡੇ ਪੁਲੀਸ ਅਧਿਕਾਰੀ

ਚੰਡੀਗੜ੍ਹ: ਪੰਜਾਬ ਦੇ ਕੁਝ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਬਰਤਰਫ਼ ਇੰਸਪੈਕਟਰ

ਅੰਮ੍ਰਿਤ ਸਰੁ ਸਿਫਤੀ ਦਾ ਘਰ
ਅੰਮ੍ਰਿਤ ਸਰੁ ਸਿਫਤੀ ਦਾ ਘਰ

ਚੰਡੀਗੜ੍ਹ (ਹਰਸ਼ਰਨ ਕੌਰ): ਪੰਜਾਬ ਦੀ ਮੁਕੱਦਸ ਧਰਤੀ ਤੇ ਸਿੱਖਾਂ ਦੇ ਕੇਂਦਰੀ ਧਾਰਮਿਕ

ਸ਼੍ਰੋਮਣੀ ਕਮੇਟੀ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ
ਸ਼੍ਰੋਮਣੀ ਕਮੇਟੀ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ

ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਪੰਜਾਬ ਦੇ ਖ਼ਜ਼ਾਨਾ ਮੰਤਰੀ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਬਠਿੰਡਾ-ਬਰਨਾਲਾ 'ਤੇ ਬੱਸ ਨੇ ਮਾਰੀ ਕਾਰ ਨੂੰ ਟੱਕਰ, ਸੱਸ-ਨੂੰਹ ਦੀ ਮੌਤ
ਬਠਿੰਡਾ-ਬਰਨਾਲਾ 'ਤੇ ਬੱਸ ਨੇ ਮਾਰੀ ਕਾਰ ਨੂੰ ਟੱਕਰ, ਸੱਸ-ਨੂੰਹ ਦੀ ਮੌਤ

ਹੰਡਿਆਇਆ: ਬਠਿੰਡਾ-ਬਰਨਾਲਾ ਮੁੱਖ ਮਾਰਗ ‘ਤੇ ਹੰਡਿਆਇਆ ਤੋਂ 8 ਕਿੱਲੋਮੀਟਰ ਦੂਰ

ਆਸਟਰੇਲੀਆ ਵਿੱਚ 1,32,496 ਪੰਜਾਬੀ
ਆਸਟਰੇਲੀਆ ਵਿੱਚ 1,32,496 ਪੰਜਾਬੀ

ਚੰਡੀਗੜ੍ਹ: ਆਸਟਰੇਲੀਆ ਵਿੱਚ ਨਵੀਂ ਮਰਦਮਸ਼ੁਮਾਰੀ ਸਾਹਮਣੇ ਆਈ ਹੈ। ਇਸ ਮੁਤਾਬਕ

ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਸਿੰਘ ਸਾਹਿਬ ਨੂੰ ਕਸੂਤਾ ਫਸਾਇਆ
ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਸਿੰਘ ਸਾਹਿਬ ਨੂੰ ਕਸੂਤਾ ਫਸਾਇਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਘਪਲੇ 'ਚ ਮਜੀਠੀਆ ਨੂੰ ਘੇਰਨ ਦੀ ਤਿਆਰੀ
ਘਪਲੇ 'ਚ ਮਜੀਠੀਆ ਨੂੰ ਘੇਰਨ ਦੀ ਤਿਆਰੀ

ਚੰਡੀਗੜ੍ਹ: ਕਾਂਗਰਸ ਸਰਕਾਰ ਨੇ ਪਿੰਡਾਂ ਵਿਚ ਬੀਤੇ ਦਸ ਸਾਲਾਂ ਵਿਚ ਲੱਗੀਆਂ ਸੋਲਰ